ਲੁਧਿਆਣਾ (18 ਜੁਲਾਈ, 2015): ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਾਲਤ ਗੰਭੀ ਰ ਹੋ ਗਈ ਹੈ।ਉਹ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਹਨ।

ਬਾਪੂ ਸੂਰਤ ਸਿੰਘ  ਖਾਲਸਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਇਲਾਜ਼ ਕਰਵਾਉਣ ਤੋਂ ਨਾਂਹ ਕਰਨ ਤੋਂ ਬਾਅਦ ਪੁਲਿਸ ਅਤੇ ਜਿਲੇ ਦਾ ਸਿਵਲ ਪ੍ਰਸ਼ਾਸ਼ਨ ਸਖਤੀ ਦੇ ਰੌਂਅ ਵਿੱਚ ਲੱਗ ਰਿਹਾ ਹੈ।ਬਾਪੂ ਸੂਰਤ ਸਿੰਘ ਖਾਲਸਾ ਦੇ ਹਮਾਇਤੀਆਂ ਨੂੰ ਪਿੰਡ ਵਿੱਚ ਜਾਣ ਤੋਂ ਰੋਕਣ ਲਈ ਪੁਲਿਸ ਨੇ ਪਿੰਡ ਨੂੰ ਜਾਂਦੀਆਂ ਸਾਰੀਆਂ ਸੜਕਾਂ ‘ਤੇ ਨਾਕੇ ਲਾਏ ਹੋਏ ਹਨ।

BapU
ਬਾਪੂ ਸੂਰਤ ਸਿੰਘ ਖਾਲਸਾ

ਪ੍ਰਾਪਤ ਰਿਪੋਰਟਾਂ ਅਨੁਸਾਰ ਪੁਲਿਸ ਬਾਪੂ ਸੂਰਤ ਸਿੰਘ ਨੂੰ ਜਬਰੀ ਉਨ੍ਹਾਂ ਦੇ ਘਰੋਂ ਚੁੱਕ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।

ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂਆਂ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਪੰਜਾਬ ਸਰਕਾਰ ਦੀ ਵਾਅਦੇ ਤੋਂ ਮੁਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਾਦਲ ਕੀਤੇ ਵਾਅਦੇ ਤੋਂ ਮੁਕਰ ਰਿਹਾ ਹੈ।

ਸੰਘਰਸ਼ ਕਮੇਟੀ ਦੇ ਆਗੂ ਜਸਵੀਰ ਸਿੰਘ ਖਡੂਰ ਸਾਹਿਬ ਨੇ ਵੀ ਰੋਸ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੰਘਰਸ਼ ਕਮੇਟੀ ਨਾਲ ਪਿਛਲੀ ਮੀਟਿੰਗ ਵਿੱਚ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਪੰਜਾਬ ਸਰਕਾਰ ਬੰਦੀ ਸਿੰਘ ਦੀ ਪੱਕੀ ਰਿਹਾਈ ਦੇ ਸ਼ਾਂਤਮਈ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ।

ਸੂਤਰਾਂ ਅਨੁਸਾਰ ਬੰਦੀ ਸਿੰਘ ਸੰਘਰਸ਼ ਕਮੇਟੀ ਅਤੇ ਜਿਲਾ ਪ੍ਰਸ਼ਾਸ਼ਨ ਵਿਚਕਾਰ ਲੁਧਿਆਣਾ ਦੇ ਸਿਵਲ ਸਕੱਤਰੇਤ ਵਿੱਚ ਹੋਈ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ।

ਪ੍ਰਸ਼ਾਸ਼ਨ ਨੇ ਸ਼ੰਘਰਸ਼ ਕਮੇਟੀ ਕੋਲ ਇਸ ਗੱਲ ਦੀ ਚਿੰਤਾ ਜ਼ਾਹਿਰ ਕੀਤੀ ਕਿ ਕੁਝ ਸਿੱਖ ਕਾਰਕੂਨਾਂ ਨੇ ਪੈਟਰੋਲ਼ ਦੀਆਂ ਭਰੀਆਂ ਹੋਈਆਂ ਬੋਤਲਾ ਇਸ ਲਈ ਜਮ੍ਹਾ ਕੀਤੀਆਂ ਹਨ, ਕਿ ਜੇਕਰ ਪ੍ਰਸ਼ਾਸ਼ਨ ਬਾਪੂ ਸੂਰਤ ਸਿੰਘ ਨੂੰ ਜਬਰੀ ਹਸਪਤਾਲ ਦਾਕਲ਼ ਕਰਵਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਲੈਣਗੇ।

ਪ੍ਰਸ਼ਾਸ਼ਸ਼ਨ ਨੇ ਕਮੇਟੀ ਕੋਲ ਸਿੱਖ ਕਾਰਕੂਨਾਂ ਵੱਲੋਂ ਬਾਪੂ ਸੂਰਤ ਸਿੰਘ ਦੇ ਘਰੋਂ ਰਿਕਾਰਡ ਕੀਤੇ ਵੀਡੀਓੁ ਸੁਨੇਹੇ ਵੈੱਟਸਐਪ ਰਾਂਹੀ ਭੇਜਣ ‘ਤੇ ਵੀ ਇਤਰਾਜ਼ ਜਤਾਇਆ ਅਤੇ ਕਿਹਾ ਕਿ ਇਹ ਸੁਨੇਹੇ ਭੜਕਾਊ ਹਨਅਤੇ ਇਨ੍ਹਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ

ਸੰਘਰਸ਼ ਕਮੇਟੀ ਦੇ ਆਗੂਆਂ ਨੇ ਪ੍ਰਸ਼ਾਸ਼ਨ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਨਾਲ ਮੁੱਖ ਮੰਤਰੀ ਬਾਦਲ ਵੱਲੌਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਵਾਅਦੇ ਪੂਰੇ ਕਰਨ ਲਈ ਗੱਲ ਕਰਨ ।

Comments

comments

Leave a Reply

Your email address will not be published. Required fields are marked *