ਹਸਨਪੁਰ(20 ਜੁਲਾਈ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਇਕੱਤਰ ਹੋਏ ਸਿੱਖ ਕਾਰਕੂਨਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਦਾਖਲ ਹੋ ਗਈ ਹੈ।
ਬਾਪੂ ਸੂਰਤ ਸਿੰਘ ਦੇ ਸੰਘਰਸ਼ ਨਾਲ ਸਬੰਧਿਤ ਫੇਸਬੁੱਕ ਖਾਤੇ ‘ਤੇ ਇਹ ਜਾਣਕਾਰੀ ਦਿੰਦਿਆਂ ਲਿਖਿਆ ਗਿਆ ਹੈ ਕਿ” ਪੁਲਿਸ ਅੰਦਰ ਜਬਰੀ ਦਾਖਲ ਹੋ ਗਈ ਹੈ।ਸੁਖਜੀਤ ਸਿੰਘ ਖੋਸਾ ਦੀ ਗ੍ਰਿਫਤਾਰੀ ਦੀ ਖ਼ਬਰ ਮਿਲੀ ਹੈ।

ਬਾਪੂ ਸੂਰਤ ਸਿੰਘ ਦੇ ਘਰ ਹਾਜ਼ਰ ਸੂਤਰਾਂ ਨੇ ਸਿੱਖ ਸਿਆਸਤ ਨੂੰ ਫੌਨ ‘ਤੇ ਦੱਸਿਆ ਕਿ ਸਤਿਕਾਰ ਕਮੇਟੀ ਆਗੂ ਸੁਖਜੀਤ ਸਿੰਘ ਖੋਸਾ ਅਤੇ ਹੋਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਬਾਪੂ ਸੂਰਤ ਸਿੰਘ ਨੂੰ ਅਜੇ ਤੱਕ ਪੁਲਿਸ ਨੇ ਗ੍ਰਿਫਤਾਰ ਨਹੀਂ ਕੀਤਾ, ਪਰ ਪੁਲਿਸ ਵੱਲੋਂ ਅਜਿਹਾ ਕਰਨ ਦੀ ਸੰਭਾਵਨਾ ਹੈ।