Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਖਾਲਸਾ ਨੂੰ ਜਬਰੀ ਚੁੱਕਣ ਦੀ ਸੰਘਰਸ਼ ਕਮੇਟੀ ਨੇ ਕੀਤੀ ਨਿਖੇਧੀ

ਬਾਪੂ ਸੂਰਤ ਸਿੰਘ ਖਾਲਸਾ ਨੂੰ ਜਬਰੀ ਚੁੱਕਣ ਦੀ ਸੰਘਰਸ਼ ਕਮੇਟੀ ਨੇ ਕੀਤੀ ਨਿਖੇਧੀ

ਲੁਧਿਆਣਾ: ਅੱਜ ਜਾਰੀ ਕੀਤੇ ਗਏ ਇਕ ਲਿਖਤੀ ਬਿਆਨ ਵਿਚ ਭਾਈ ਅਮਰੀਕ ਸਿੰਘ ਅਜਨਾਲਾ, ਗੁਰਦੀਪ ਸਿੰਘ ਬਠਿੰਡਾ, ਜਸਵੀਰ ਸਿੰਘ ਖੰਡੂਰ, ਜੰਗ ਸਿੰਘ, ਤਰਲੋਕ ਸਿੰਘ ਡੱਲ, ਬੀਬੀ ਪ੍ਰੀਤਮ ਕੌਰ ਨੇ ਅੱਜ ਇੱਕ ਸਾਂਝੇ ਬਿਆਨ ਵਿਚ ਬਾਪੂ ਸੂਰਤ ਸਿੰਘ ਖਾਲਸਾ ਜੀ ਦੀ ਕੀਤੀ ਜਬਰੀ ਗ੍ਰਿਫ਼ਤਾਰੀ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਖਿਆ ਕਿ ਇੱਕ ਪਾਸੇ ਤਾਂ ਸ. ਪ੍ਰਕਾਸ਼ ਸਿੰਘ ਬਾਦਲ ਗੱਲਬਾਤ ਕਰਨ ਦੀਆਂ ਗੱਲਾਂ ਕਰਦਾ ਹੈ, ਦੂਜੇ ਪਾਸੇ ਚੱਲ ਰਹੇ ਸ਼ਾਂਤਮਈ ਸੰਘਰਸ਼ ਨੂੰ ਜ਼ੋਰ-ਜਬਰ ਨਾਲ ਦਬਾਉਣ ਵਾਲੀਆਂ ਕਾਰਵਾਈਆਂ ਕਰਦਾ ਹੈ। ਆਗੂਆਂ ਨੇ ਬੜੇ ਵਿਸ਼ਵਾਸ਼ ਨਾਲ ਆਖਿਆ ਕਿ ਬਾਦਲ ਸਰਕਾਰ ਜੋ ਮਰਜੀ ਹੱਥਕੰਡੇ ਅਪਨਾ ਲਵੇ ਪਰ ਸੰਘਰਸ਼ ਪਰ ਹਾਲਤ ਵਿਚ ਜਿੱਤ ਪ੍ਰਾਪਤ ਕਰੇਗਾ ਤੇ ਜਿੰਨੀ ਵੀ ਸਾਨੂੰ ਕੁਰਬਾਨੀ ਕਰਨੀ ਪਈ ਅਸੀਂ ਪਿਛਾਂਹ ਨਹੀਂ ਹਟਾਂਗੇ।ਉਨ੍ਹਾਂ ਹੋਰ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਾਕੇ ਹੀ ਦਮ ਲਵਾਂਗੇ।

ਆਨੰਦਪੁਰ ਸਾਹਿਬ ਤੋਂ ਪਿੰਡ ਹਸਨਪੁਰ ਲਈ ਮਾਰ ਸ਼ੁਰੂ ਹੋਣ ਮੌਕੇ ਸਿੱਖ ਆਗੂ

ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਪੰਥ ਦੀ ਜਿੱਤ ਲਈ ਮਰਨ ਵਰਤ ਤੇ ਬੈਠਣ ਵਾਲਿਆਂ ਵੱਲੋਂ ਲਗਾਤਾਰ ਜ਼ੋਰ ਦਿੱਤਾ ਜਾ ਰਿਹਾ ਹੈ। ਪਿਛਲੇ ਚਾਰ ਮਹੀਨਿਆਂ ਦੀ ਜਦੋ-ਜਹਿਦ ਪੂਰਨ ਤਰ ਤੇ ਸ਼ਾਂਤਮਈ ਰਹੀ ਹੈ। ਭਾਂਵੇਂ ਕਿ ਕਈ ਮੌਕਿਆਂ ਤੇ ਸਰਕਾਰ ਵੱਲੋਂ ਭੜਕਾਹਟ ਪੈਦਾ ਕਰਨ ਦੇ ਯਤਨ ਕੀਤੇ ਗਏ। 20 ਮਈ ਦੇ ਗੁਰਦੁਆਰਾ ਅੰਬ ਸਾਹਿਬ ਵਿਚ ਪੁਲਿਸ ਅਤੇ ਟਾਸਕ ਫੋਰਸ ਵੱਲੋਂ ਗੁਰਦੁਆਰਾ ਸਾਹਿਬ ਵਿਚ ਮੱਥਾ ਨਾ ਟੇਕਣ ਦੇਣਾ ਭੜਕਾਊ ਕਾਰਵਾਈ ਸੀ। ਪਰੰਤੂ ਸੰਘਰਸ਼ ਕਮੇਟੀ ਨੇ ਸੰਜਮ ਤੋਂ ਕੰਮ ਲਿਆ।

ਸੰਘਰਸ਼ ਕਮੇਟੀ ਵੱਲੋਂ ਰਿਹਾਈਆਂ ਸੰਬੰਧੀ ਦਿੱਤਾ ਗਿਆ ਇਸ਼ਤਿਹਾਰ ਬਿਲਕੁਲ ਹੀ ਤੱਥਾਂ ਤੋਂ ਉਲਟ ਹੈ। ਜੇਕਰ ਸਰਕਾਰ ਦੇ ਇਸ਼ਤਿਹਾਰ ਵਿਚ ਕੋਈ ਸੱਚਾਈ ਹੈ ਤਾਂ ਫਿਰ ਮੀਟਿੰਗਾਂ ਕਰਨ ਜਾਂ ਕਮੇਟੀਆਂ ਬਣਾਉਣ ਦੀ ਕੋਈ ਲੋੜ ਨਹੀਂ। ਪੰਜਾਬ ਸਰਕਾਰ ਕੋਲ ਅਧਿਕਾਰ ਹਨ ਕਿ ਉਹ ਸਾਰੇ ਰਾਜਸੀ ਬੰਦੀਆਂ ਨੂੰ ਰਿਹਾਅ ਕਰ ਸਕਦੀ ਹੈ। ਸੁਪਰੀਮ ਕੋਰਟ ਵੱਲੋਂ ਮੁਆਫੀ ਤੇ ਕੋਈ ਰੋਕ ਨਹੀਂ ਹੈ। ਕਮੇਟੀ ਨੇ ਕਿਹਾ ਪੰਜਾਬ ਸਰਕਾਰ ਨੂੰ ਬਿਨਾਂ ਤੱਥਾਂ ਤੋਂ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਕਾਰਵਾਈਆਂ ਬੰਦ ਕਰਨੀਆਂ ਚਾਹੀਦੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: