Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਖਾਲਸਾ ਨੂੰ ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਕੁਝ ਦੇਰ ਬਾਅਦ ਪੁਲਿਸ ਨੇ ਫਿਰ ਹਸਪਤਾਲ ਦਾਖਲ ਕਰਵਾਇਆ

ਬਾਪੂ ਸੂਰਤ ਸਿੰਘ ਖਾਲਸਾ ਨੂੰ ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਕੁਝ ਦੇਰ ਬਾਅਦ ਪੁਲਿਸ ਨੇ ਫਿਰ ਹਸਪਤਾਲ ਦਾਖਲ ਕਰਵਾਇਆ

ਲੁਧਿਆਣਾ ( 17 ਜੂਨ, 2015): ਬੰਦੀ ਸਿੰਘਾਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਸੀ, ਪਰ ਪੁਲਿਸ ਨੇ ਉਨ੍ਹਾਂ ਨੂਮ ਦੁਬਾਰਾ ਫਿਰ  ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।

ਹਸਪਤਾਲ ਵਿੱਚ ਜ਼ੇਰੇ ਇਲਾਜ਼ ਬਾਪੂ ਸੂਰਤ ਸਿੰਘ ਖਾਲਸਾ(ਫਾਈਲ ਫੋਟੋ)
ਹਸਪਤਾਲ ਵਿੱਚ ਜ਼ੇਰੇ ਇਲਾਜ਼ ਬਾਪੂ ਸੂਰਤ ਸਿੰਘ ਖਾਲਸਾ(ਫਾਈਲ ਫੋਟੋ)

ਬਾਪੂ ਸੂਰਤ ਸਿੰਘ ਦੀ ਧੀ ਬੀਬੀ ਸਰਵਿੰਦਰ ਕੌਰ ਨੇ ਸਿੱਖ ਸਿਆਸਤ ਨੂੰ ਫੋਨ ਤੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਫੋਨ ਆਇਆ ਸੀ ਕਿ ਡਾਕਟਰਾਂ ਨੇ ਬਾਪੂ ਸੂਰਤ ਸਿੰਘ ਨੂੰ ਛੁੱਟੀ ਦੇ ਕੇ ਘਰ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਵਿੱਚੋਂ ਫੌਨ ਆਉਣ ‘ਤੇ ਉੱਥੇ ਪਹੂੰਚੇ ਅਤੇ ਕਾਗਜ਼ੀ ਕਾਰਵਾਈ ਮੁਕੰਮਲ ਕਰਨ ‘ਤੇ ਤਕਰੀਬਨ ਤਿੰਨ ਘੰਟੇ ਦਾ ਸਮਾ ਲੱਗ ਗਿਆ ਅਤੇ ਬਾਪੂ ਜੀ ਨੂੰ ਦੁਪਿਹਰ ਹੋਣ ਤੱਕ ਹਸਪਤਾਲ ਚੋਂ ਛੁੱਟੀ ਦੇ ਦਿੱਤੀ ਗਈ।

ਇਸੇ ਦੌਰਾਨ ਹਸਪਤਾਲ ਵਿੱਚ ਪੁਲਿਸ ਵੱਡੀ ਗਿਣਤੀ ਵਿੱਚ ਪਹੁੰਚ ਗਈ ਅਤੇ ਪੁਲਿਸ ਨੇ ਸਾਨੂੰ ਦੱਸਿਆ ਕਿ ਅਸੀਂ ਬਾਪੂ ਜੀ ਨੂੰ ਘਰ ਨਹੀਂ ਲੈ ਜਾ ਸਕਦੇ।

ਪੁਲਿਸ ਨੇ ਬਾਪੂ ਸੂਰਤ ਸਿੰਘ ਨੂੰ ਉਪਰੋ ਆਏ ਹੁਕਮਾ ਦਾ ਹਵਾਲਾ ਦਿੰਦਿਆਂ ਦੁਬਾਰਾ ਫਿਰ ੁੳਸੇ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ।

ਬੀਬੀ ਨੇ ਕਿਹਾ ਕਿ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਅਧਿਕਾਰੀ ਨੇ ਕਿਹਾ ਕਿ ਉੱਚ ਅਧਿਕਾਰੀ ਨਹੀਂ ਚਾਹੁੰਦੇ ਕਿ ਬਾਪੂ ਸੂਰਤ ਸਿੰਘ ਨੂੰ ਹਸਪਤਾਲ ‘ਚੋਂ ਘਰ ਲਿਜਾਇਆ ਜਾਵੇ, ਪਰ ਉਨ੍ਹਾਂ ਨੇ ਕਿਸੇ ਉੱਚ ਅਧਿਕਾਰੀ ਦਾ ਨਾਮ ਨਹੀਂ ਦੱਿਸਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: