Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੀ ਹਮਾਇਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਨੌਜਵਾਨ ਟੈਂਕੀ ‘ਤੇ ਚੜ੍ਹਿਆ

ਬਾਪੂ ਸੂਰਤ ਸਿੰਘ ਦੀ ਹਮਾਇਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਨੌਜਵਾਨ ਟੈਂਕੀ ‘ਤੇ ਚੜ੍ਹਿਆ

ਸੰਦੌੜ (22 ਅਪ੍ਰੈਲ,2015): ਬਾਪੂ ਸੂਰਤ ਸਿੰਘ ਖ਼ਾਲਸਾ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਜੋ ਕਿ 16 ਜਨਵਰੀ 2015 ਤੋਂ ਲਗਾਤਾਰ ਭੁੱਖ ਹੜਤਾਲ ‘ਤੇ ਬੈਠੇ ਹਨ ਦੀ ਹਮਾਇਤ ‘ਤੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਅਤੇ ਸਰਕਾਰ ਦਾ ਧਿਆਨ ਖਿੱਚਣ ਲਈ ਇੱਕ ਨੌਜਵਾਨ ਸ. ਅੰਮਿ੍ਤਪਾਲ ਸਿੰਘ ਜੋਧਪੁਰ ਚੀਮਾ ਸੰਦੌੜ ਨੇੜਲੇ ਪਿੰਡ ਕਲਿਆਣ ਵਿਖੇ ਬੱਸ ਅੱਡੇ ਉੱਪਰ ਬਣੀ ਪਾਣੀ ਦੀ ਟੈਂਕੀ ‘ਤੇ ਟੈਂਕੀ ਉੱਪਰ ਚੜ੍ਹ ਗਿਆ ।

ਸ. ਅੰਮਿ੍ਤਪਾਲ ਸਿੰਘ ਜੋਧਪੁਰ ਚੀਮਾ ਸੰਦੌੜ ਨੇੜਲੇ ਪਿੰਡ ਕਲਿਆਣ ਵਿਖੇ ਪਾਣੀ ਦੀ ਟੈਂਕੀ 'ਤੇ ਟੈਂਕੀ ਉੱਪਰ ਚੜ੍ਹ ਗਿਆ
ਸ. ਅੰਮਿ੍ਤਪਾਲ ਸਿੰਘ ਜੋਧਪੁਰ ਚੀਮਾ ਸੰਦੌੜ ਨੇੜਲੇ ਪਿੰਡ ਕਲਿਆਣ ਵਿਖੇ ਪਾਣੀ ਦੀ ਟੈਂਕੀ ‘ਤੇ ਟੈਂਕੀ ਉੱਪਰ ਚੜ੍ਹ ਗਿਆ

ਇਸ ਮੌਕੇ ‘ਤੇ ਪਹੁੰਚੇ ਥਾਣਾ ਸੰਦੌੜ ਦੇ ਮੁਖੀ ਸ੍ਰੀ ਰਾਜੇਸ਼ ਸਨੇਹੀ ਨੇ ਉਸ ਨੌਜਵਾਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਹਮਾਇਤ ਲਈ ਆਏ ਹਾਂ ਸਾਨੂੰ ਰੋਸ ਹੈ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਜੋ ਬਿਆਨ ਦਿੱਤਾ ਹੈ ਕਿ ਮੈਂ ਤਾਂ ਬਾਪੂ ਸੂਰਤ ਸਿੰਘ ਨੂੰ ਜਾਣਦੀ ਤੱਕ ਨਹੀਂ ਹੈਰਾਨੀ ਦੀ ਗੱਲ ਹੈ ਕਿ ਜੋ ਕੇਂਦਰੀ ਮੰਤਰੀ ਹੋਵੇ ਉਸ ਨੂੰ ਪੰਜਾਬ ਵਿਚ ਸਿੱਖ ਕੌਮ ਦੀ ਲੜਾਈ ਲੜਨ ਵਾਲੇ ਅਤੇ ਲਗਭਗ 95 ਦਿਨ ਭੁੱਖ ਹੜਤਾਲ ‘ਤੇ ਬੈਠਣ ਵਾਲੇ ਖ਼ਾਲਸੇ ਨੂੰ ਬੀਬੀ ਜੀ ਜਾਣਦੀ ਨਾ ਹੋਵੇ ਪਰੰਤੂ ਉਨ੍ਹਾਂ ਪ੍ਰਤੀ ਗ਼ਲਤ ਬਿਆਨਬਾਜ਼ੀ ਤਾਂ ਨਾ ਕਰੇ ।

ਇਸ ਮੌਕੇ ਉਨ੍ਹਾਂ ਦੇ ਨਾਲ ਆਏ ਸਿੱਖ ਨੌਜਵਾਨ ਸ. ਕੁਲਵੰਤ ਸਿੰਘ ਤਲਵਾਰ ਕਾਂਝਲਾ, ਸ. ਬੂਟਾ ਸਿੰਘ ਭਦੌੜ ਅਤੇ ਕੁਲਵਿੰਦਰ ਸਿੰਘ ਭੂਰੇ ਨੇ ਕਿਹਾ ਕਿ ਭਾਵੇਂ ਸਾਨੂੰ ਕੋਈ ਵੀ ਸੰਘਰਸ਼ ਜਾਰੀ ਰੱਖਾਂਗੇ । ਇਸ ਮੌਕੇ ਥਾਣਾ ਮੁਖੀ ਤੋਂ ਇਲਾਵਾ ਡੀ.ਐਸ.ਪੀ. ਮਲੇਰਕੋਟਲਾ ਸ੍ਰੀ ਵਿਲੀਅਮ ਜੇਜੀ ਅਤੇ ਹਲਕਾ ਪਟਵਾਰੀ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ ਖ਼ਬਰ ਲਿਖੇ ਜਾਣ ਤੱਕ ਉਕਤ ਨੌਜਵਾਨ ਟੈਂਕੀ ‘ਤੇ ਹੀ ਬਿਰਾਜਮਾਨ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: