Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਸਿੱਖ ਨੌਜਵਾਨ ਟਾਵਰ ‘ਤੇ ਚੜਿਆ

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਸਿੱਖ ਨੌਜਵਾਨ ਟਾਵਰ ‘ਤੇ ਚੜਿਆ

ਮੁੱਲਾਂਪੁਰ ਦਾਖਾ (1 ਜੂਨ, 2015): ਬਾਪੂ ਸੂਰਤ ਸਿੰਘ ਵੱਲੋਂ ਆਰੰਭਟ ਸੰਘਰਸ਼ ਦੀ ਹਮਾਇਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਪ੍ਰਤੀ ਸਰਕਾਰ ਅਤੇ ਲੋਕਾਂ ਦਾ ਧਿਆਨ ਖਿੱਚਣ ਲਈ ਅੱਜ ਇੱਕ ਨੌਜਵਾਨ ਇੱਕ ਉੱਚੇ ਟਾਵਰ ‘ਤੇ ਪਹੁੰਚ ਗਿਆ।

ਇਸਦੇ ਸੂਚਨਾ ਮਿਲਦਿਆਂ ਹੀ ਐਸ ਐਸ ਪੀ ਰਵਚਰਨ ਸਿੰਘ ਬਰਾੜ, ਐਸ ਡੀ ਐਮ ਲੁਧਿਆਣਾ (ਪੱਛਮੀ) ਕੁਲਜੀਤਪਾਲ ਸਿੰਘ ਮਾਹੀ, ਡੀ ਐਸ ਪੀ (ਹੈੱਡਕੁਆਰਟਰ) ਬਹਾਦਰ ਸਿੰਘ ਸੱਗੂ, ਡੀ ਐਸ ਪੀ ਬਲਵਿੰਦਰ ਸਿੰਘ ਰੰਧਾਵਾ, ਐਸ ਐਚ ਓ ਦਾਖਾ ਹਰਜਿੰਦਰ ਸਿੰਘ ਅਤੇ ਐਸ ਐਚ ਓ ਜੋਧਾਂ ਸਰਬਜੀਤ ਸਿੰਘ, ਨਾਇਬ ਤਹਿਸੀਲਦਾਰ ਰਛਪਾਲ ਸਿੰਘ ਤੋਂ ਇਲਾਵਾ ਕਰੀਬ ਅੱਧੀ ਦਰਜਨ ਫੌਜੀ ਜਵਾਨ ਪੁੱਜ ਗਏ ਸਨ।

ਸਿੱਖ ਬੰਦੀਆਂ ਦੀ ਰਿਹਾਈ ਲਈ 125 ਫੁੱਟ ਉਚੇ ਟਾਵਰ ’ਤੇ ਚਡ਼੍ਹਿਆ ਨਿਹੰਗ ਸਿੰਘ
ਸਿੱਖ ਬੰਦੀਆਂ ਦੀ ਰਿਹਾਈ ਲਈ 125 ਫੁੱਟ ਉਚੇ ਟਾਵਰ ’ਤੇ ਚਡ਼੍ਹਿਆ ਨਿਹੰਗ ਸਿੰਘ

ਥਾਣਾ ਦਾਖਾ ਅਧੀਨ ਪੈਂਦੇ ਪਿੰਡ ਹਸਨਪੁਰ ਵਿੱਚ ਬਾਪੂ ਸੂਰਤ ਸਿੰਘ ਖਾਲਸਾ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢਿਆ ਸੰਘਰਸ਼ 137 ਦਿਨਾਂ ਵਿੱਚ ਦਾਖ਼ਲ ਹੋ ਗਿਆ ਹੈ। ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਲਾਗਲੇ ਪਿੰਡ ਪਮਾਲ ਵਿੱਚ ਅੱਜ ਇੱਕ ਨੌਜਵਾਨ ਮੋਬਾੲੀਲ ਟਾਵਰ ’ਤੇ ਜਾ ਚਡ਼੍ਹਿਆ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪਲਾਂ ਵਿੱਚ ਹੀ ਪਿੰਡ ਪਮਾਲ ਪੁਲੀਸ ਛਾਉਣੀ ਵਿੱਚ ਬਦਲ ਗਿਆ।

ਇਸ ਮੌਕੇ ਦੂਜੇ ਪਾਸੇ ਟਾਵਰ ’ਤੇ ਚੜ੍ਹੇ ਨੌਜਵਾਨ ਨੂੰ ਹੇਠਾਂ ਉਤਾਰਨ ਲਈ ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ, ਰਵਿੰਦਰਜੀਤ ਸਿੰਘ ਗੋਗੀ ਪੁੱਤਰ ਬਾਪੂ ਸੂਰਤ ਸਿੰਘ ਖਾਲਸਾ, ਮੋਹਕਮ ਸਿੰਘ, ਅਮਰੀਕ ਸਿੰਘ ਅਜਨਾਲਾ ਸਮੇਤ ਹੋਰ ਕਮੇਟੀ ਮੈਂਬਰ ਹਾਜ਼ਰ ਸਨ।

ਟਾਵਰ ’ਤੇ ਚੜ੍ਹੇ ਨੌਜਵਾਨ ਦੀ ਪਛਾਣ ਥਾਣਾ ਮਹਿਣਾ ਦੇ ਪਿੰਡ ਕੋਕਰੀ ਫੂਲਾ ਸਿੰਘ ਦੇ ਬਲਵਿੰਦਰ ਸਿੰਘ (38 ਸਾਲ) ਪੁੱਤਰ ਨਛੱਤਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਕੋਕਰੀ ਫੂਲਾ ਸਿੰਘ ਦੀ ਸਮੁੱਚੀ ਪੰਚਾਇਤ ਸਰਪੰਚ ਜਗਦੀਸ਼ ਸਿੰਘ ਅਤੇ ਸਾਬਕਾ ਸਰਪੰਚ ਹਰਮਨਦੀਪ ਸਿੰਘ ਦੀ ਅਗਵਾਈ ਵਿੱਚ ਟਾਵਰ ’ਤੇ ਚਡ਼੍ਹੇ ਨੌਜਵਾਨ ਦੇ ਪਿਤਾ ਨਛੱਤਰ ਸਿੰਘ ਅਤੇ ਮਾਤਾ ਹੁਸ਼ਿਆਰ ਕੌਰ ਨਾਲ ਮੌਕੇ ’ਤੇ ਪੁੱਜ ਗਏ

। ੳੁਨ੍ਹਾਂ ਨੇ ੳੁਸ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਮੰਨਿਆ। ਪੁਲੀਸ ਨੇ ਉਸਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਉਹ ਨਹੀਂ ਮੰਨਿਆ। ਉਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਨੇ ਉਸਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਉਸਨੇ ਕਿਸੇ ਦੀ ਇੱਕ ਨਾ ਸੁਣੀ। ਬਾਅਦ ’ਚ ਪਿੰਡ ਕੋਕਰੀ ਫੁੱਲਾਂਵਾਲ ਅਤੇ ਪਿੰਡ ਪਮਾਲ ਦੀ ਪੰਚਾਇਤ ਵੱਲੋਂ ਭਰੋਸਾ ਦੇਣ ਤੋਂ ਬਾਅਦ ਉਹ ਟਾਵਰ ਤੋਂ ਕਰੀਬ ਸਾਢੇ 10 ਘੰਟਿਅਾਂ ਬਾਅਦ ਥੱਲੇ ਉਤਰਿਆ। ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਮਜ਼ਦੂਰੀ ਕਰਦਾ ਹੈ ਅਤੇ ਉਹ ਬਾਪੂ ਸੂਰਤ ਸਿੰਘ ਖਾਲਸਾ ਨਾਲ ਪਹਿਲਾਂ ਵੀ ਕਈ ਵਾਰ ਸੰਘਰਸ਼ ’ਚ ਸ਼ਾਮਲ ਹੋ ਚੁੱਕਿਆ ਹੈ। ਉਹ ਪਿਛਲੇ ਚਾਰ ਦਿਨਾਂ ਤੋਂ ਘਰ ਤੋਂ ਨਿਕਲਿਆ ਹੋਇਆ ਸੀ।

ਸ਼ਾਮ ਵੇਲੇ ਪਿੰਡ ਹਸਨਪੁਰ ਵਿੱਚ ਐਸ ਐਸ ਪੀ ਰਵਚਰਨ ਸਿੰਘ ਬਰਾੜ ਅਤੇ 11 ਮੈਂਬਰੀ ਕਮੇਟੀ ਵਿਚਾਲੇ ਮੀਟਿੰਗ ਵੀ ਹੋੲੀ। 11 ਮੈਂਬਰੀ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਦੋ ਮੀਟਿੰਗਾਂ ਕਰ ਚੁੱਕੇ ਹਨ ਪਰ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲ ਸਕਿਆ।

ਉਨ੍ਹਾਂ ਇਹ ਵੀ ਦੱਸਿਆ ਕਿ 84 ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਨੂੰ ਸੂਚੀ ਪੇਸ਼ ਕੀਤੀ ਹੈ, ਜਿਨ੍ਹਾਂ ਬਾਰੇ ਸਰਕਾਰ ਅਜੇ ਚੁੱਪ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: