Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੈਰਿਸ ਵਿੱਚ ਹਇਆ ਰੋਹ ਭਰਪੂਰ ਰੋਸ ਮੁਜ਼ਾਹਰਾ

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੈਰਿਸ ਵਿੱਚ ਹਇਆ ਰੋਹ ਭਰਪੂਰ ਰੋਸ ਮੁਜ਼ਾਹਰਾ

ਪੈਰਿਸ (11 ਜੂਨ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨੂੰ ਪੰਜਾਬ ਅਤੇ ਦੂਜੇ ਰਾਜਾਂ ਦੀਆਂ ਸਿੱਖ ਸੰਗਤਾਂ ਤੋਂ ਇਲਾਵਾ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਵੀ ਪੂਰੀ ਹਾਮਇਤ ਮਿਲ ਰਹੀ ਹੈ।ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਅਤੇ ਗ੍ਰਿਫਤਾਰੀਆਂ ਜਾਰੀ ਹਨ, ਉੱਥੇ ਵਿਦੇਸ਼ਾਂ ਵਿੱਚ ਬੈਠੇਸਿੱਖ ਵੀ ਧਰਨੇ ਮੁਜ਼ਾਹਰੇ ਕਰ ਰਹੇ ਹਨ।

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੈਰਿਸ ਵਿੱਚ ਹਇਆ ਰੋਹ ਭਰਪੂਰ ਰੋਸ ਮੁਜ਼ਾਹਰਾ
ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੈਰਿਸ ਵਿੱਚ ਹਇਆ ਰੋਹ ਭਰਪੂਰ ਰੋਸ ਮੁਜ਼ਾਹਰਾ

ਪੈਰਿਸ ਵਿਖੇ ਆਈਫ਼ਲ ਟਾਵਰ ਦੇ ਸਾਹਮਣੇ ਬੀਤੀ 7 ਜੂਨ ਨੂੰ ਫ਼ਰਾਂਸ ਦੇ ਸਮੂਹ ਗੁਰਦੁਆਰਿਆਂ ਵੱਲੋਂ ਸਾਂਝੇ ਤੌਰ ‘ਤੇ ਦੁਪਹਿਰ ਤਿੰਨ ਵਜੇ ਤੋਂ ਲੈ ਕੇ ਛੇ ਵਜੇ ਤੱਕ ਸੰਗਤ ਦੇ ਭਾਰੀ ਇਕੱਠ ਨਾਲ ਰੋਹ ਭਰਿਆ ਮੁਜ਼ਾਹਰਾ ਬਾਪੂ ਸੂਰਤ ਸਿੰਘ ਦੀ ਹਮਾਇਤ ਵਿਚ, ਜੋ ਪਿਛਲੇ 145 ਦਿਨਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਹਨ ਅਤੇ ਜੂਨ 1984 ਦੇ ਘੱਲੂਘਾਰੇ ਦੀ 31ਵੀਂ ਵਰ੍ਹੇਗੰਢ ਦੇ ਸਬੰਧ ਵਿਚ ਕੱਢਿਆ ਗਿਆ, ਜਿਸ ਵਿਚ ਗੁਰਦੁਆਰਾ ਸਿੰਘ ਸਭਾ ‘ਬੋਬਿਨੀ, ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਤੇਗ਼ ਬਹਾਦਰ ਬੋਂਦੀ’, ਗੁਰਦੁਆਰਾ ‘ਲਾ-ਬੁਰਜੇ’ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਦਾ ਇਕੱਠ ਹੋਇਆ ।

ਹੱਥਾਂ ਵਿਚ ਬੈਨਰ ਫੜੀ ਸਿੰਘ, ਸਿੰਘਣੀਆਂ ਤੇ ਬੱਚੇ-ਬਜ਼ੁਰਗ ਸੰਨ 1984 ਤੋਂ ਲੈ ਕੇ ਹੁਣ ਤੱਕ ਹੋਈ ਬੇਇਨਸਾਫ਼ੀ ਤੇ ਬਾਪੂ ਸੂਰਤ ਸਿੰਘ ਦੀ ਹਮਾਇਤ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਨਾਅਰੇਬਾਜ਼ੀ ਕਰ ਰਹੇ ਸਨ । ਇਸ ਮੌਕੇ ਭਾਈ ਗੁਲਜ਼ਾਰ ਸਿੰਘ ਨਾਨਕਸਰ ਵਾਲਿਆਂ ਤੋਂ ਇਲਾਵਾ ਪੰਥਕ ਬੁਲਾਰਿਆਂ ਵੱਲੋਂ ਸੰਗਤ ਨੂੰ ਸੰਬੋਧਨ ਕੀਤਾ ਗਿਆ ।

ਭਾਈ ਕਸ਼ਮੀਰ ਸਿੰਘ, ਭਾਈ ਚੈਨ ਸਿੰਘ, ਭਾਈ ਰਘਬੀਰ ਸਿੰਘ ਕੁਹਾੜ, ਭਾਈ ਬਸੰਤ ਸਿੰਘ ਪੰਜ ਹੱਥਾ, ਭਾਈ ਗੁਰਦਿਆਲ ਸਿੰਘ ਖ਼ਾਲਸਾ, ਭਾਈ ਜਸਵਿੰਦਰ ਸਿੰਘ ਪਾਸਲਾ, ਭਾਈ ਪਰਮਜੀਤ ਸਿੰਘ ਸੋਹਲ, ਭਾਈ ਸ਼ਿੰਗਾਰਾ ਸਿੰਘ ਮਾਨ, ਭਾਈ ਨਰਿੰਦਰ ਸਿੰਘ, ਸ: ਸ਼ਮਸ਼ੇਰ ਸਿੰਘ ਅੰਮਿ੍ਤਸਰ ਤੇ ਸ: ਮਲਕੀਤ ਸਿੰਘ ਲਾ-ਬੁਰਜੇ ਆਦਿ ਵੱਲੋਂ ਆਪਣੇ ਵਿਚਾਰ ਰੱਖੇ ਗਏ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: