Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪਿੰਡ ਹਸਨਪੁਰ ਵਿੱਚ ਪੰਥਕ ਕਾਨਫਰੰਸ ਕੱਲ ਹੋਵੇਗੀ

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪਿੰਡ ਹਸਨਪੁਰ ਵਿੱਚ ਪੰਥਕ ਕਾਨਫਰੰਸ ਕੱਲ ਹੋਵੇਗੀ

ਲੁਧਿਆਣਾ (5 ਜੁਲਾਈ, 2015): ਸ਼੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹੋਏ ਹਮਲੇ ਤੋਂ ਬਾਅਦ ਸਿੱਖ ਕੌਮ ਦੇ ਹੋਣੀ ਸੰਵਾਰਨ ਘਰੋਂ ਨਿਕਲੇ ਸਿੱਖ ਨੌਜਵਾਨ ਜੋ ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਭਾਰਤ ਸਰਕਾਰ ਦੇ ਸਿੱਖ ਵਿਰੋਧੀ ਰਵੱਈਏ ਕਾਰਣ ਅਜੇ ਵੀ ਜੇਲਾਂ ਵਿੱਚ ਬੰਦ ਹਨ।ਭਾਰਤ ਸਰਕਾਰ ਅਜਿਹੇ ਸਿੱਖ ਸਿਆਸੀ ਕੈਦੀਆਂ ਨੂੰ ਰਿਹਾਅ ਨਹੀਂ ਕਰਨਾ ਚਾਹੁੰਦੀ, ਭਾਂਵੇ ਕਿ ਕਾਨੂੰਨੀ ਤੌਰ ‘ਤੇ ਉਹ ਰਿਹਾਈ ਦੇ ਹੱਕਦਾਰ ਹਨ।

ਬਾਪੂ ਸੂਰਤ ਸਿੰਘ ਖਾਲਸਾ
ਬਾਪੂ ਸੂਰਤ ਸਿੰਘ ਖਾਲਸਾ

ਲੰਮੇ ਸਮੇਂ ਤੋਂ ਜੇਲੀਂ ਬੰਦ ਇਨ੍ਹਾਂ ਸਿੱਖ ਸਿਆਸੀ ਨਜ਼ਰਬੰਦਾਂ ਦੀ ਰਿਹਾਈ ਲਈ ਬੁਜਰਗ ਬਾਪੂ ਸੂਰਤ ਸਿੰਘ ਖਾਲਸਾ 16 ਜਨਵਰੀ ਤੋਂ ਭੁੱਖ ਹੜ੍ਹਤਾਲ ‘ਤੇ ਚੱਲ ਰਹੇ ਹਨ। ਇੰਨੇ ਲੰਮੇ ਸਮੇਂ ਦੀ ਭੁੱਖ ਹੜਤਾਲ ਦੌਰਾਨ ਭਾਂਵੇਂ ਉਹ ਸਰੀਰਕ ਤੌਰ ‘ਤੇ ਬੇਹੱਦ ਕਮਜ਼ੋਰ ਹੋ ਚੁੱਕੇ ਹਨ, ਪਰ ਮਾਨਸਿਕ ਤੌਰ ‘ਤੇ ਪੂਰੀ ਤਰਾਂ ਚੜ੍ਹਦੀ ਕਲਾ ਵਿੱਚ ਹਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਦ੍ਰਿੜ ਹਨ।

ਉਨ੍ਹਾਂ ਵੱਲੋਂ ਆਰੰਭੇ ਇਸ ਸੰਘਰਸ਼ ਦੀ ਸਹਾਇਤਾ ਲਈ ਬਣੀ ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਵੱਲੋਂ ੳਨ੍ਹਾਂ ਦੀ ਹਮਾਇਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਇਸ ਸੰਘਰਸ਼ ਨੂੰ ਤੇਜ਼ ਕਰਨ ਲਈ ਕੱਲ 6 ਜੁਲਾਈ ਨੂੰ ਉਨ੍ਹਾਂ ਦੇ ਪਿੰਡ ਹਸਨਪੁਰ ਵਿੱਚ ਇੱਕ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ।

ਬੰਦੀ ਸਿੰਘ ਸੰਘਰਸ਼ ਕਮੇਟੀ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੀ ਭਵਿੱਖਤ ਰਣਨੀਤੀ ਤੈਅ ਕਰਨ ਲਈ ਇਹ ਮੀਟਿੰਗ ਸੱਦੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਕੁਝ ਬੰਦੀ ਸਿੰਘਾਂ ਦੇ ਮਾਮਲੇ ਕੁਝ ਅਗਾਹ ਵਧੇ ਹਨ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਅਤੇ ਭਾਈ ਗੁਰਦੀਪ ਸਿੰਘ ਖੈੜਾ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਦੀ ਜੇਲ ਵਿੱਚ ਲਿਆਦਾ ਗਿਆ ਹੈ।ਪਰ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਦਾ ਮਾਮਲ ਾਅਜੇ ਜਿਉਂ ਦਾ ਤਿਉਂ ਹੀ ਪਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ ਮਿਲੀ ਜਾਣਾਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਿੱਖ ਸਿਆਸੀ ਕੈਦੀ ਭਾਈ ਦਿਲਬਾਗ ਸਿੰਘ ਬਾਘਾ ਦੀ ਜੇਲ੍ਹ ਰਿਹਾਈ ਦਾ ਫੈਸਲਾ ਲੈ ਲਿਆ ਹੈ। ਭਾਈ ਦਿਲਬਾਗ ਸਿੰਘ ਜੀ ਨਾਭਾ ਜੇਲ੍ਹ
ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਆਰੰਭਿਆ ਸੰਘਰਸ਼ ਅਜਾਈਂ ਨਹੀਂ ਜਾਣਾ ਚਾਹੀਦਾ ਅਤੇ ਸਾਂਝੇ ਯਤਨਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ਮੁੜ
ਭਾਈ ਜਗਤਾਰ ਸਿੰਘ ਹਵਾਰਾ ਦੇ ਇਕ 12 ਸਾਲ ਪੁਰਾਣੇ ਮੁਕੱਦਮੇ 'ਚ ਥਾਣਾ ਬੱਧਨੀ ਕਲਾਂ, ਜ਼ਿਲ੍ਹਾ ਮੋਗਾ ਪੁਲਿਸ ਨੇ ਬੀਤੇ ਕੱਲ੍ਹ (29 ਨਵੰਬਰ, 2017) ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟਰੇਟ, ਨਿਹਾਲ ਸਿੰਘ ਵਾਲਾ
ਸਿਆਸੀ ਸਿੱਖ ਬੰਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਪੈਂਡਿੰਗ (ਬਚੇ ਹੋਏ) ਕੇਸਾਂ ਦੀ ਸਥਿਤੀ ਜਾਣਨ ਲਈ ਖਰੜ ਅਦਾਲਤ 'ਚ ਪਹੁੰਚ ਕੀਤੀ ਸੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: