Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੀ ਹਾਲਤ ਵਿਗੜੀ, ਪੁਲਿਸ ਅਤੇ ਹਮਾਇਤੀ ਆਮੋ-ਸਾਹਮਣੇ ਹੋਏ

ਬਾਪੂ ਸੂਰਤ ਸਿੰਘ ਦੀ ਹਾਲਤ ਵਿਗੜੀ, ਪੁਲਿਸ ਅਤੇ ਹਮਾਇਤੀ ਆਮੋ-ਸਾਹਮਣੇ ਹੋਏ

ਮੁੱਲਾਂਪੁਰ ਦਾਖਾ (8 ਜੁਲਾਈ, 2015): ਸਿੱਖ ਕੌਮ ਦੀ ਅਜ਼ਾਦੀ ਲਈ ਲੜੇ ਗਏ ਸਿੱਖ ਸੰਘਰਸ਼ ਨਾਲ ਸਬੰਧਿਤ ਸਾਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਪਿਛਲੇ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਕਾਪੀ ਵਿਗਛ ਚੁੱਕੀ ਹੈ।

ਬਾਪੂ ਸੂਰਤ ਸਿੰਘ ਖਾਲਸਾ
ਬਾਪੂ ਸੂਰਤ ਸਿੰਘ ਖਾਲਸਾ

ਸੰਘਰਸ਼ ਕਮੇਟੀ ਦੇ ਆਗੂ ਜਸਵੀਰ ਸਿੰਘ ਖਡੂਰ ਨੇ ਸਿੱਖ ਸਿਆਸਤ ਨੂੰ ਫੋਨ ‘ਤੇ ਦੱਸਿਅ ਕਿ ਸ਼ਾਮੀ 4 ਵਜੇ ਬਾਪੂ ਸੂਰਤ ਸਿੰਘ ਦੀ ਹਾਲਤ ਕਾਫੀ ਵਿਗੜ ਗਈ ਸੀ।ਬਾਪੂ ਸੂਰਤ ਸਿੰਗ ਦੇ ਪਰਿਵਾਰ ਅਤੇ ਹਾਜ਼ਰ ਸਿੱਖ ਸੰਗਤ ਨੇ ਫੈਸਲਾ ਕੀਤਾ ਕਿ ਉਹ ਉਨ੍ਹਾਂ ਨੂੰ ਪੁਲਿਸ ਵੱਲੋਂ ਹਸਪਤਾਲ ਨਹੀਂ ਲਿਜਾਣ ਦੇਣਗੇ।

ਬਾਪੂ ਸੂਰਤ ਸਿੰਘ ਖ਼ਾਲਸਾ ਦੀ ਵਿਗੜੀ ਹਾਲਤ ਤੋਂ ਬਾਅਦ ਹਸਨਪੁਰ (ਲੁਧਿਆਣਾ) ਵਿਖੇ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ, ਐਸ. ਆਈ. ਹਰੀ ਮਿੱਤਰ, ਸਿਵਲ ਪ੍ਰਸ਼ਾਸਨ ਵੱਲੋਂ ਐਸ. ਡੀ. ਐਮ. ਰਕੇਸ਼ ਕੁਮਾਰ ਪੋਪਲੀ, ਹੋਰ ਅਮਲੇ ਫੈਲੇ ਸਮੇਤ ਸਿਹਤ ਵਿਭਾਗ ਦੀ 108 ਐਾਬੂਲੈਂਸ ਦੁਆਰਾ ਜਿਉਂ ਹੀ ਖਾਲਸਾ ਨੂੰ ਚੁੱਕਣ ਪੁੱਜੇ ਤਾਂ ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ, ਜਸਵੀਰ ਸਿੰਘ ਖੰਡੂਰ, ਜੰਗ ਸਿੰਘ ਲੁਧਿਆਣਾ ਤੇ ਜਸਪਾਲ ਸਿੰਘ ਹੋਰਾਂ ਤਿੱਖਾ ਵਿਰੋਧ ਕਰਦਿਆਂ ਭਾਈ ਸੂਰਤ ਸਿੰਘ ਖਾਲਸਾ ਦੇ ਹਸਨਪੁਰ ਗ੍ਰਹਿ ਬਾਹਰਲੇ ਗੇਟ ਨੂੰ ਅੰਦਰੋਂ ਤਾਲਾ ਮਾਰ ਲਿਆ ।

ਗੇਟ ਉਪਰੋਂ ਐਡਵੋਕੇਟ ਸਾਹਨੀ, ਗੁਰਦੀਪ ਸਿੰਘ ਬਠਿੰਡਾ, ਜਸਵੀਰ ਸਿੰਘ ਖੰਡੂਰ ਦੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਵਿਚਕਾਰ ਲੰਬੀ ਗੱਲਬਾਤ ਸਮੇਂ ਭਾਈ ਬਠਿੰਡਾ ਨੇ ਪੁਲਿਸ ਨੂੰ ਕਿਹਾ ਕਿ ਭਾਈ ਸੂਰਤ ਸਿੰਘ ਕੋਲ ਬੈਠੇ ਸਿੰਘ ਭੜਕ ਸਕਦੇ ਹਨ, ਇਸ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਸਵੇਰੇ 10 ਵਜੇ ਹਸਨਪੁਰ ਪਹੁੰਚ ਕੇ ਸੰਘਰਸ਼ ਕਮੇਟੀ ਨਾਲ ਗੱਲਬਾਤ ਕਰਨ । ਸੰਘਰਸ਼ ਕਮੇਟੀ ਅਤੇ ਡੀ. ਐਸ. ਪੀ., ਐਸ. ਡੀ. ਐਮ. ਵਿਚਕਾਰ ਗੱਲਬਾਤ ਬੇਸਿੱਟਾ ਰਹੀ । ਦੇਰ ਰਾਤ ਪੁਲਿਸ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਬੇਰੰਗ ਵਾਪਸ ਮੁੜ ਆਈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: