Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੇ ਜਵਾਈ ਦੇ ਕਤਲ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਵੱਲੋਂ ਨਿਖੇਧੀ

ਬਾਪੂ ਸੂਰਤ ਸਿੰਘ ਦੇ ਜਵਾਈ ਦੇ ਕਤਲ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਵੱਲੋਂ ਨਿਖੇਧੀ

ਦਲ ਖਾਲਸਾ ਨੇ ਕਾਤਲਾਂ ਨੂੰ ਬੇਨਕਾਬ ਕਰਨ ਦੀ ਕੀਤੀ ਮੰਗ

ਅੰਮਿ੍ਤਸਰ (18 ਅਗਸਤ, 2015): ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਅਤੇ ਅਮਰੀਕਾ ਸਰਕਾਰ ਤੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ।

ਬਾਪੂ ਸੂਰਤ ਸਿੰਘ ਦੇ ਜਵਾਈ ਦਾ ਸ਼ਿਕਾਗੋ ਵਿਚ ਕਤਲ
ਬਾਪੂ ਸੂਰਤ ਸਿੰਘ ਦੇ ਜਵਾਈ ਦੇ ਕਤਲ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਵੱਲੋਂ ਨਿਖੇਧੀ

16 ਅਗਸਤ ਨੂੰ ਭਾਈ ਸਤਵਿੰਦਰ ਸਿੰਘ ਦਾ ਸ਼ਿਕਾਗੋ ਸ਼ਹਿਰ ‘ਚ ਕੁਝ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।

ਜਾਣਕਾਰੀ ਅਨੁਸਾਰ ਮਿ੍ਤਕ ਸਤਵਿੰਦਰ ਸਿੰਘ ਭੋਲਾ ਪਿੱਛਲੇ ਕਾਫੀ ਸਮੇਂ ਤੋਂ ਅਮਰੀਕਾ ਦੇ ਸ਼ਹਿਰ ਸ਼ਿਕਾਗੋ ‘ਚ ਰਹਿ ਰਹੇ ਸਨ ਅਤੇ ਉਥੇ ਆਪਣਾ ਕਾਰੋਬਾਰ ਕਰਦੇ ਸਨ ।

ਉਨ੍ਹਾਂ ਦੀ ਪਤਨੀ ਤੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਲੜਕੀ ਸਰਵਿੰਦਰ ਕੌਰ ਅਜੇ 2 ਅਗਸਤ ਨੂੰ ਹੀ ਲੁਧਿਆਣਾ ਤੋਂ ਸ਼ਿਕਾਗੋ ਗਏ ਸਨ । ਬੀਬੀ ਸਰਵਿੰਦਰ ਕੌਰ ਆਪਣੇ ਪਿਤਾ ਦੇ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਖਾਸ ਤੌਰ ‘ਤੇ ਅਮਰੀਕਾ ਤੋਂ ਇਥੇ ਆਏ ਸਨ ।ਬਾਪੂ ਖਾਲਸਾ ਦੇ ਸਮਰਥਕ ਇਸ ਨੂੰ ਉਨ੍ਹਾਂ ਦੇ ਸੰਘਰਸ਼ ਨਾਲ ਜੋੜ ਰਹੇ ਹਨ ਅਤੇ ਇਸ ਨੂੰ ਇਕ ਸਾਜਿਸ਼ ਦੱਸ ਰਹੇ ਹਨ ।

“ਬਾਪੂ ਸੂਰਤ ਸਿੰਘ – ਸੰਘਰਸ਼ ਜਾਰੀ ਹੈ” ਫੇਸਬੁੱਕ ਪੰਨੇ ਉੱਤੇ ਕਿਹਾ ਗਿਆ ਹੈ ਕਿ:- “ਇਹ ਕਾਰਾ ਪੰਜਾਬ ‘ਚ ਬਾਪੁ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਕੀਤਾ ਗਿਆ ਹੈ, ਤਾਂ ਕਿ ਬਾਪੁ ਸੂਰਤ ਸਿੰਘ ਮਰਨ ਵਰਤ ਛੱਡ ਦੇਣ!”।
ਇਸ ਦੌਰਾਨ ਭੇਦਭਰੇ ਹਾਲਾਤਾ ‘ਚ ਹੋਏ ਇਸ ਕਤਲ ਦੀ ਨਿਖੇਧੀ ਕਰਦਿਆਂ ਦਲ ਖ਼ਾਲਸਾ ਨੇ ਵੀ ਅਮਰੀਕੀ ਪ੍ਰਸ਼ਾਸਨ ਨੂੰ ਹਤਿਆਰਿਆਂ ਦੀ ਨਿਸ਼ਾਨਦੇਹੀ ਕਰਕੇ ਜਲਦ ਗਿ੍ਫ਼ਤਾਰ ਕਰਨ ਲਈ ਕਿਹਾ ਙ ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਹਤਿਆਰੇ ਕੌਣ ਸਨ, ਕਤਲ ਦੇ ਪਿੱਛੇ ਕਿਸ ਦਾ ਦਿਮਾਗ ਹੈ, ਕਾਤਲਾਂ ਦਾ ਮੰਤਵ ਕੀ ਸੀ, ਇਹ ਇਕ ਭੇਦ ਬਣਿਆ ਹੋਇਆ ਹੈ ਤੇ ਇਸ ਕਤਲ ਦੀ ਸਾਜਿਸ਼ ਨੂੰ ਬੇਨਕਾਬ ਕਰਨਾ ਬਹੁਤ ਜ਼ਰੂਰੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: