Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਦਾਦੂਵਾਲ ਦੇ ਹਮਾਇਤੀ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਦਲ ਦੇ ਉਮੀਦਵਾਰਾਂ ਦਾ ਕਰਨਗੇ ਵਿਰੋਧ

ਬਾਬਾ ਦਾਦੂਵਾਲ ਦੇ ਹਮਾਇਤੀ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਦਲ ਦੇ ਉਮੀਦਵਾਰਾਂ ਦਾ ਕਰਨਗੇ ਵਿਰੋਧ

ਫਰੀਦਕੋਟ ( 24 ਸਤੰਬਰ, 2014): ਫਰੀਦਕੋਟ ਦੀ ਜੇਲ ਵਿੱਚ ਬੰਦ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਦੇ ਹਮਾਇਤੀਆਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਦਲ ਦੇ ਉਮੀਦਵਾਰ ਨੂੰ ਹਰਾਉਣ ਲਈ ਪੂਰਾ ਜ਼ੋਰ ਲਾਉਣਗੇ।

ਬਾਬਾ ਦਾਦੂਵਾਲ ਨਾਲ ਮੁਲਾਕਤ ਕਰਨ ਤੋਂ ਬਾਅਦ ਉਨ੍ਹਾਂ ਦੇ ਸਮਰਥਕ
ਬਾਬਾ ਦਾਦੂਵਾਲ ਨਾਲ ਮੁਲਾਕਤ ਕਰਨ ਤੋਂ ਬਾਅਦ ਉਨ੍ਹਾਂ ਦੇ ਸਮਰਥਕ

ਉਨ੍ਹਾਂ ਦੇ ਹਮਾਇਤੀਆਂ ਨੇ ਕਿਹਾ ਕਿ ਬਾਬਾ ਦਾਦੂਵਾਲ ਨੇ ਰਹਿੰਦੇ ਦੋ ਕੇਸਾਂ ਵਿੱਚ ਜ਼ਮਾਨਤ ਲੈਣ ਲਈ ਅਰਜ਼ੀ ਦਿੱਤੀ ਹੋਈ ਹੈ। ਜਿਸ ਵਿੱਚ 25 ਸਤੰਬਰ ਨੂੰ ਮਾਨਸਾ ਦੀ ਅਦਾਲਤ ਵਿੱਚ ਅਤੇ 1 ਅਕਤੂਬਰ ਨੂੰ ਪੰਜਾਬ ਅਤੇ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ।ਜੇਕਰ ਬਾਦਲ ਸਰਕਾਰ ਨੇ ਹੁਣ ਦਾਦੂਵਾਲ ਦੀ ਜ਼ਮਾਨਤ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੂੰ ਉਨ੍ਹਾਂ ਵੱਲੋਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ।

ਇਸ ਸਮੇਂ ਹੋਏ ਇਕੱਠ ਦੇ ਇੱਕ ਪ੍ਰਤੀਨਿਧ ਨੇ ਕਿਹਾ ਕਿ ਉਹ ਮੰਡੀ ਕਾਲ਼ਿਆਂਵਾਲੀ ਤੋਂ ਬਾਦਲ ਦਲ ਦੇ ਉਮੀਦਵਾਰ ਬਲਕੌਰ ਸਿੰਘ ਦਾ ਸਖਤ ਵਿਰੋਧ ਕਰਨਗੇ ਅਤੇ ਬਾਦਲਾਂ ਦੇ ਹਰਿਆਣਾ ਚੋਣ ਪ੍ਰਚਾਰ ‘ਤੇ ਆਉਣ ਉੱਤੇ ਕਾਲੀਆਂ ਝੰਡੀਆਂ ਵਿਖਾਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਬਾਬਾ ਸ਼ਮਸ਼ੇਰ ਸਿੰਘ ਨੇ ਕਿਹਾ ਕਿ “ਬਾਦਲਾਂ ਦਾ ਰਾਜ ਮਹਾਂਰਾਜਾ ਰਣਜੀਤ ਸਿੰਘ ਦਾ ਰਾਜ ਨਹੀਂ, ਬਲਕਿ ਸੂਬੇਦਾਰ ਵਜ਼ੀਦੇ ਖਾਨ ਦਾ ਰਾਜ ਹੈ, ਜਿਸ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਸੇਵਾ ਕਰਨ ਵਾਲਿਆਂ ਨੂੰ ਜੇਲਾਂ ਵਿੱਚ ਝੂਠੇ ਕੇਸ ਬਣਾ ਕੇ ਡੱਕਿਆ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: