Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ‘ਤੇ ਗੁਰਦਾਸ ਨੰਗਲ ਤੋਂ ਦਿੱਲੀ ਤਕ ਨਗਰ ਕੀਰਤਨ ਸਜਾਏਗੀ ਦਿੱਲੀ ਕਮੇਟੀ

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ‘ਤੇ ਗੁਰਦਾਸ ਨੰਗਲ ਤੋਂ ਦਿੱਲੀ ਤਕ ਨਗਰ ਕੀਰਤਨ ਸਜਾਏਗੀ ਦਿੱਲੀ ਕਮੇਟੀ

ਨਵੀਂ ਦਿੱਲੀ ( 17 ਦਸੰਬਰ, 2015) : ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦੇ ਹੋਇਆਂ ਗੜ੍ਹੀ ਗੁਰਦਾਸ ਨੰਗਲ, ਗੁਰਦਾਸਪੁਰ (ਪੰਜਾਬ) ਤੋਂ ਦਿੱਲੀ ਦੇ ਚਾਂਦਨੀ ਚੌਕ ਤਕ ਜੂਨ 2016 ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਇਸ ਗੱਲ ਦਾ ਐਲਾਨ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਕੀਤਾ।

ਸ਼ਹੀਦੀ ਸਮਾਗਮ ਵਿੱਚ ਕੀਰਤਨ ਕਰਦਾ ਰਾਗੀ ਜੱਥਾ
ਸ਼ਹੀਦੀ ਸਮਾਗਮ ਵਿੱਚ ਕੀਰਤਨ ਕਰਦਾ ਰਾਗੀ ਜੱਥਾ

ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਨੂੰ ਬੇਮਿਸਾਲ ਦੱਸਦੇ ਹੋਏ ਇਸ ਕੁਰਬਾਨੀ ਤੋਂ ਮੂੰਹ ਮੋੜ ਕੇ ਖੜੇ ਦੂਸਰੇ ਫਿਰਕੇ ਦੇ ਲੋਕਾਂ ਨੂੰ ਅਹਿਸਾਨਫਰਾਮੋਸ਼ ਦੱਸਣ ਤੋਂ ਵੀ ਗੁਰੇਜ਼ ਨਹੀਂ ਕੀਤਾ।

ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਨੂੰ ਇਨਸਾਨੀਅਤ ਨੂੰ ਕਾਇਮ ਰੱਖਣ, ਜ਼ੁਲਮ ਦੇ ਖਿਲਾਫ਼, ਬਰਾਬਰੀ ਅਤੇ ਹੱਕ ਦੀ ਲੜਾਈ ’ਚ ਜੀ.ਕੇ. ਨੇ ਵੱਡੀ ਸ਼ਹਾਦਤ ਦੱਸਿਆ।

ਸਮਾਗਮ ਵਿੱਚ ਹਾਜ਼ਰ ਸੰਗਤਾਂ
ਸਮਾਗਮ ਵਿੱਚ ਹਾਜ਼ਰ ਸੰਗਤਾਂ

ਜੀ.ਕੇ. ਨੇ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵੱਡੇ ਪੱਧਰ ’ਤੇ ਢਾਡੀ ਦਰਬਾਰ ਆਯੋਜਿਤ ਕਰਨ ਦਾ ਵੀ ਐਲਾਨ ਕੀਤਾ।

ਗੁਰਦੁਆਰਾ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਸਰਸਾ ਨੇ ਕਿਹਾ ਹਿੰਦੁਸਤਾਨ ਦੇ ਲੋਕ ਰੋਜ਼ਾਨਾ 9ਵੇਂ ਅਤੇ 10ਵੇਂ ਪਾਤਿਸ਼ਾਹ ਦੀਆਂ ਕੁਰਬਾਨੀਆਂ ਦਾ ਧੰਨਵਾਦ ਵੀ ਕਰਨ ਤਾਂ ਵੀ ਉਹ ਗੁਰੂ ਸਾਹਿਬ ਦਾ ਕਰਜ਼ਾ ਨਹੀਂ ਉਤਾਰਿਆ ਜਾ ਸਕਦਾ।

ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਆਪਣੇ ਅੰਦਾਜ਼ ’ਚ ਤਕਰੀਰ ਕਰਦੇ ਹੋਏ ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਹਿੰਦੂ ਆਗੂ ਦੇ ਤੌਰ ’ਤੇ ਪ੍ਰਧਾਨ ਮੰਤਰੀ ਬਣਨ ਦੇ ਹਿੰਦੂ ਜੱਥੇਬੰਦੀਆਂ ਵੱਲੋਂ ਦਿੱਤੇ ਜਾਂਦੇ ਹਵਾਲੇ ’ਤੇ ਵਿਅੰਗ ਕਰਦੇ ਹੋਏ ਕਿਹਾ ਕਿ,‘‘ਜੇਕਰ ਗੁਰੂ ਤੇਗ ਬਹਾਦਰ ਸਾਹਿਬ ਤਿਲਕ ਤੇ ਜਨੇਊ ਦੀ ਰੱਖਿਆ ਲਈ ਕੁਰਬਾਨੀ ਨਾ ਦਿੰਦੇ ਤਾਂ ਅੱਜ ਨਾ ਮੋਦੀ ਹੁੰਦਾ ਤੇ ਨਾ ਬੋਦੀ ਹੁੰਦੀ” ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਨਜੀਤ ਸਿੰਘ ਜੀਕੇ ਨੇ ਆਪਣੇ ਵਕੀਲ ਨਗਿੰਦਰ ਬੈਨੀਪਾਲ ਪਾਸੋਂ ਭਿਜਵਾਏ ਨੋਟਿਸ 'ਚ ਟਵਿੱਟਰ ਨੂੰ ਨੋਟਿਸ ਮਿਲਣ ਦੇ 3 ਦਿਨ ਅੰਦਰ ਕੰਗਨਾ ਦਾ ਅਕਾਉਂਟ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਜਥਾ ਸ੍ਰੀ ਅਕਾਲ ਤਖਤ ਸਾਹਿਬ (ਦਿੱਲੀ ਇਕਾਈ), ਜਾਗੋ ਪਾਰਟੀ (ਮਨਜੀਤ ਸਿੰਘ ਜੀ.ਕੇ.), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਸਥਿਤ ਤਿਹਾੜ ਜੇਲ ਦੇ ਸਾਹਮਣੇ ‘ਬੰਦੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: