Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਿਹਾਰ ਦੇ ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬਾਨ ਦੇ ਲੰਗਰ ਦੀਆਂ ਵਸਤਾਂ ਤੋਂ ਜੀਐਸਟੀ ਹਟਾਉਣ ਦੀ ਮੰਗ ਕੀਤੀ

ਬਿਹਾਰ ਦੇ ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬਾਨ ਦੇ ਲੰਗਰ ਦੀਆਂ ਵਸਤਾਂ ਤੋਂ ਜੀਐਸਟੀ ਹਟਾਉਣ ਦੀ ਮੰਗ ਕੀਤੀ

ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਰਤ ਦੀ ਜੀਐਸਟੀ ਕਾਉਂਸਲ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰ ਵਿਚ ਵਰਤੀਆਂ ਜਾਂਦੀਆਂ ਵਸਤਾਂ ਜਿਵੇਂ ਘਿਓ, ਤੇਲ, ਮਸਾਲੇ ਆਦਿ ਉੱਤੇ ਜੀਐਸਟੀ ਤੋਂ ਛੋਟ ਦਿੱਤੀ ਜਾਵੇ।

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ

ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ, ਜੋ ਜੀਐਸਟੀ ਕਾਉਂਸਲ ਦੇ ਚੇਅਰਮੈਨ ਵੀ ਹਨ ਨੂੰ ਲਿਖੀ ਇਕ ਚਿੱਠੀ ਵਿਚ ਨਿਤਿਸ਼ ਨੇ ਕਿਹਾ ਹੈ ਕਿ ਭਾਵੇਂ ਲੰਗਰ ਵਿਚ ਵਰਤਾਏ ਜਾਂਦੇ ਭੋਜਨ ‘ਤੇ ਕੋਈ ਟੈਕਸ ਨਹੀਂ ਹੈ, ਪਰ ਉਸ ਭੋਜਨ ਨੂੰ ਤਿਆਰ ਕਰਨ ਲਈ ਲਗਦੀਆਂ ਵਸਤਾਂ ‘ਤੇ ਜੀਐਸਟੀ ਲਗਦਾ ਹੈ। ਉਨ੍ਹਾਂ ਕਿਹਾ ਕਿ ਇਸ ਟੈਕਸ ਨਾਲ ਗੁਰਦੁਆਰੇ ਉੱਤੇ ਭਾਰੂ ਬੋਝ ਪੈ ਰਿਹਾ ਹੈ ਤੇ ਲੰਗਰ ਦੀ ਮਹਾਨਤਾ ਨੂੰ ਧਿਆਨ ਵਿਚ ਰੱਖਦਿਆਂ ਇਸ ਟੈਕਸ ਨੂੰ ਹਟਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਟੈਕਸ ਸਿਰਫ ਵਪਾਰਿਕ ਕਾਰਜਾਂ ‘ਤੇ ਲਗਣਾ ਚਾਹੀਦਾ ਹੈ ਤੇ ਸਮਾਜਿਕ ਕਾਰਜਾਂ ਨੂੰ ਇਸ ਤੋਂ ਛੋਟ ਹੋਣ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਸੇਵਾ ਦੇ ਸਥਾਨ ਹਨ ਜਿੱਥੇ ਲੰਗਰ ਰਾਹੀਂ ਲੋਕਾਂ ਨੂੰ ਭੋਜਨ ਛਕਾਇਆ ਜਾਂਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੋਵਿਡ-19 ਮਹਾਂਮਾਰੀ ਦੇ ਕਾਰਨ ਆਰਥਿਕ ਮੰਦੀ ਦੇ ਚਲਦਿਆਂ ਕੇਂਦਰ ਅਤੇ ਰਾਜਾਂ ਵਿੱਚ ਜੀ.ਐਸ.ਟੀ. ਸੈਸ ਦਾ ਰੇੜਕਾ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਭਾਜਪਾ ਐਮ.ਪੀ. ਜੈਯੰਤ ਸਿਨਹਾ ਦੀ ਅਗਵਾਈ ਵਾਲੀ ਵਿੱਤੀ
ਸਿੱਖ ਸਿਆਸਤ ਦੇ ਸੰਪਾਦਕ ਭਾਈ ਪਰਮਜੀਤ ਸਿੰਘ ਵਲੋਂ ਕੱਲ੍ਹ ਜਲੰਧਰ ਪ੍ਰੈਸ ਕਲੱਬ ਵਿਖੇ ਪ੍ਰੈਸ ਮਿਲਣੀ ਕਰ ਕੇ ਪੀ ਟੀ ਸੀ ਚੈਨਲ ਵੱਲੋ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਤੇ ਹੁਕਮਨਾਮਾ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੀ.ਟੀ.ਸੀ ਅਤੇ ਸ਼੍ਰੋਮਣੀ ਕਮੇਟੀ ਨੂੰ ਹੁਕਮਨਾਮਾ ਸਾਹਿਬ ਦੇ ਅਧਿਕਾਰਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਸੰਬੰਧੀ ਦਸਤਾਵੇਜ ਭੇਜਣ ਦੇ ਆਦੇਸ਼
ਨਾਗਰਿਕਤਾ ਕਾਨੂੰਨ ਦੇ ਵਿਰੁੱਧ ਵਿਖਾਵਿਆਂ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਸ਼ਹਿਰ ਦੇ ਜਿਨ੍ਹਾਂ ਵਿਅਕਤੀਆਂ ਨੂੰ ਪੁਲਿਸ ਨੇ ਅਮਨ ਭੰਗ ਕਰਨ ਦੇ ਦੋਸ਼ ਹੇਠ ਨੋਟਿਸ ਭੇਜੇ ਹਨ ਉਨ੍ਹਾਂ ਵਿੱਚ ਸ਼ਹਿਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: