Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅਦਬੀ ਘਟਨਾਵਾਂ: ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤਿਆਰ

ਬੇਅਦਬੀ ਘਟਨਾਵਾਂ: ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤਿਆਰ

ਚੰਡੀਗੜ੍ਹ: ਫ਼ਰੀਦਕੋਟ ਵਿਚ ਪਿਛਲੇ ਸਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਿਆ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਗਲੇ ਹਫ਼ਤੇ ਸਰਕਾਰ ਨੂੰ ਆਪਣੀ ਰਿਪੋਰਟ ਦੇਣ ਦੀ ਤਿਆਰੀ ਵਿਚ ਹੈ। ਪਤਾ ਲੱਗਿਆ ਹੈ ਕਿ ਕਮਿਸ਼ਨ ਨੇ ਨਾ ਸਿਰਫ ਪਿਛਲੇ ਸਾਲ ਅਕਤੂਬਰ ਵਿਚ ਬਹਿਬਲ ਕਲਾਂ ਤੇ ਬੁਰਜ ਜਵਾਹਰ ਸਿੰਘਵਾਲਾ ਵਿਚ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਦੀ ਜਾਂਚ ਕੀਤੀ, ਸਗੋਂ ਪਿਛਲੇ ਸਾਲ ਪਹਿਲੀ ਜੂਨ ਨੂੰ ਬੁਰਜ ਜਵਾਹਰ ਸਿੰਘਵਾਲਾ ਤੋਂ ਪਵਿੱਤਰ ਬੀੜ ਚੋਰੀ ਹੋਣ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਨੂੰ ਵੀ ਪੜਤਾਲਿਆ। ਸੂਤਰਾਂ ਅਨੁਸਾਰ ਕਮਿਸ਼ਨ ਨੇ ਤਿੰਨ ਕੇਸਾਂ ਦੀ ਐਫਆਈਆਰ ਤੇ ਪੁਲਿਸ ਜਾਂਚ ਤੋਂ ਇਲਾਵਾ ਆਪਣੀਆਂ ਸੁਣਵਾਈਆਂ ਦੇ ਆਧਾਰ ਉਤੇ ਬੇਅਦਬੀ ਦੀਆਂ ਤਿੰਨ ਘਟਨਾਵਾਂ ਵਿਚਲੀਆਂ ਆਪਸੀ ਕੜੀਆਂ ਜੋੜ ਲਈਆਂ ਹਨ।

ਬਹਿਬਲ ਕਲਾਂ ਕਾਂਡ ਦੇ ਗਵਾਹ ਆਪਣੇ ਵਕੀਲਾਂ ਨਾਲ ਜੋਰਾ ਸਿੰਘ ਕਮਿਸ਼ਨ ਅੱਗੇ ਹੋਏ ਪੇਸ਼
ਬਹਿਬਲ ਕਲਾਂ ਕਾਂਡ ਦੇ ਗਵਾਹ ਆਪਣੇ ਵਕੀਲਾਂ ਨਾਲ ਜੋਰਾ ਸਿੰਘ ਕਮਿਸ਼ਨ ਅੱਗੇ ਹੋਏ ਪੇਸ਼

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ 15 ਅਕਤੂਬਰ ਨੂੰ ਜਸਟਿਸ ਜ਼ੋਰਾ ਸਿੰਘ (ਸੇਵਾਮੁਕਤ) ਉਤੇ ਆਧਾਰਤ ਇਕ ਮੈਂਬਰੀ ਕਮਿਸ਼ਨ ਦਾ ਗਠਨ ਕੀਤਾ ਸੀ। ਸੂਤਰਾਂ ਨੇ ਕਿਹਾ ਕ ਿਭਾਵੇਂ ਕਮਸ਼ਿਨ ਨੇ ਬੇਅਦਬੀ ਅਤੇ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਦੀ ਪੜਤਾਲ ਕੀਤੀ ਪਰ ਫਿਰ ਵੀ ਕਿਸੇ ਅਧਿਕਾਰੀ ਉਤੇ ਦੋਸ਼ ਨਹੀਂ ਲਾਇਆ ਗਿਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਤੇ ਰੌਲਾ ਪੈਣ ਮਗਰੋਂ ਛੱਡੇ ਦੋ ਭਰਾਵਾਂ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਤੋਂ ਵੀ ਕਮਿਸ਼ਨ ਨੇ ਪੁੱਛ-ਪੜਤਾਲ ਕੀਤੀ। ਪਤਾ ਲੱਗਿਆ ਹੈ ਕਿ ਕਮਿਸ਼ਨ 30 ਜੂਨ ਨੂੰ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਰਿਪੋਰਟ ਸੌਂਪੇਗਾ ਅਤੇ ਇਸ ਮਗਰੋਂ ਰਿਪੋਰਟ ਨੂੰ ਪ੍ਰਵਾਨ ਕਰਨ ਦਾ ਫੈਸਲਾ ਸਰਕਾਰ ਦਾ ਹੋਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: