Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅਦਬੀ ਘਟਨਾਵਾਂ: ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਨਵਾਂਸ਼ਹਿਰ ਦੇ ਪੰਜ ਪਿੰਡਾਂ ਦਾ ਦੌਰਾ

ਬੇਅਦਬੀ ਘਟਨਾਵਾਂ: ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਨਵਾਂਸ਼ਹਿਰ ਦੇ ਪੰਜ ਪਿੰਡਾਂ ਦਾ ਦੌਰਾ

ਚੰਡੀਗੜ: ਸਾਲ 2015 ਤੋਂ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਨਵਾਂਸ਼ਹਿਰ ਵਿੱਚ ਪੰਜ ਥਾਈਂ ਦੌਰਾ ਕਰ ਕੇ ਜਾਇਜ਼ਾ ਲਿਆ ਤੇ ਬਿਆਨ ਕਲਮਬੱਧ ਕੀਤੇ।

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਮੈਂਬਰ ਪਿੰਡ ਸੜੋਆ ਵਿੱਚ ਲੋਕਾਂ ਦੇ ਬਿਆਨ ਕਲਮਬੱਧ ਕਰਦੇ ਹੋਏ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਣਜੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਝੰਡੇਰ ਕਲਾਂ, ਖੋਥੜਾਂ, ਤਲਵੰਡੀ ਜੱਟਾਂ, ਗੜ੍ਹੀ ਕਾਨੂੰਨਗੋਆਂ ਅਤੇ ਸੜੋਆ ਵਿੱਚ ਉਨ੍ਹਾਂ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਸਮੇਂ ਵਿੱਚ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਾਪਰੀਆਂ ਸਨ।

ਕਮਿਸ਼ਨ ਨੇ ਇਨ੍ਹਾਂ ਪਿੰਡਾਂ ਵਿੱਚ ਵਾਪਰੀਆਂ ਘਟਨਾਵਾਂ ਦੀ ਜਾਣਕਾਰੀ ਰੱਖਣ ਵਾਲੇ ਪਿੰਡ ਵਾਸੀਆਂ ਕੋਲੋਂ ਘਟਨਾਵਾਂ ਸਬੰਧੀ ਜਾਣਕਾਰੀ ਲਈ ਤੇ ਉਨ੍ਹਾਂ ਦੇ ਬਿਆਨ ਵੀ ਕਲਮਬੱਧ ਕੀਤੇ।ਜਸਟਿਸ ਰਣਜੀਤ ਸਿੰਘ ਨੇ ਸੜੋਆ ਵਿੱਚ ਵਾਪਰੀ ਘਟਨਾ ਸਬੰਧੀ ਹੋਰ ਜਾਣਕਾਰੀ ਦੇਣ ਵਾਲੇ ਪਿੰਡ ਦੇ ਲੋਕਾਂ ਨੂੰ 18 ਜਨਵਰੀ ਨੂੰ ਆਪਣੇ ਦਫ਼ਤਰ ਆਉਣ ਲਈ ਕਿਹਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ “,ਮੈਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਬੜੀ ਜਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਭਾਰਤ ਦਾ ਰਾਸ਼ਟਰੀ ਰੱਖਿਆ ਸਲਾਹਕਾਰ *ਅਜੀਤ
ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਪ੍ਰਤੀ ਬਾਦਲ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ
ਸਾਲ 2015 'ਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅਕਤੂਬਰ 2015 ਵਿੱਚ ਸ਼ਾਂਤਮਈ ਰੋਸ ਪ੍ਰਗਟਾਅ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਨਾਲ ਮਾਰੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: