Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅਦਬੀ ਮਾਮਲਿਆਂ ਦਾ ਜਾਂਚ ਲੇਖਾ 27 ਨੁੰ ਵਿਧਾਨ ਸਭਾ ਵਿੱਚ ਪੇਸ਼ ਹੋਵੇਗਾ; ਬਹਿਸ 28 ਨੂੰ

ਬੇਅਦਬੀ ਮਾਮਲਿਆਂ ਦਾ ਜਾਂਚ ਲੇਖਾ 27 ਨੁੰ ਵਿਧਾਨ ਸਭਾ ਵਿੱਚ ਪੇਸ਼ ਹੋਵੇਗਾ; ਬਹਿਸ 28 ਨੂੰ

ਚੰਡੀਗੜ੍ਹ: ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਮਾਮਲਿਆਂ ਦੀ ਕੀਤੀ ਗਈ ਜਾਂਚ ਦਾ ਲੇਖਾ 27 ਅਗਸਤ (ਸੋਮਵਾਰ) ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਲੇਖੇ ’ਤੇ ਬਹਿਸ 28 ਅਗਸਤ (ਮੰਗਲਵਾਰ) ਨੂੰ ਹੋਵੇਗੀ।

ਪੰਜਾਬ ਵਿਧਾਨ ਸਭਾ (ਪ੍ਰਤੀਕਾਤਮਕ ਤਸਵੀਰ)

ਇਸ ਫੈਸਲਾ ਪੰਜਾਬ ਵਿਧਾਨ ਸਭਾ ਦੀ ‘ਕੰਮਕਾਜ ਸਲਾਹਕਾਰ ਟੋਲੇ’ (ਬਿਜਨਸ ਅਡਵਾਈਜ਼ਰੀ ਕਮੇਟੀ) ਵੱਲੋਂ ਲਿਆ ਗਿਆ ਹੈ। ਸਲਾਹਕਾਰ ਟੋਲੇ ਦੀ ਬੀਤੇ ਦਿਨ ਹੋਈ ਇਕੱਤਰਤਾ ਵਿੱਚ ਵਿਧਾਨ ਸਭਾ ਦਾ ਬੁਲਾਰੇ (ਸਪੀਕਰ) ਰਾਣਾ ਕੇ. ਪੀ. ਸਿੰਘ, ਵਿਧਾਨਕਾਰੀ ਮਾਮਲਿਆਂ ਦੇ ਵਜ਼ੀਰ ਬ੍ਰਹਮ ਮਹਿੰਦਰਾ, ਜੰਗਲਾਤ ਮਹਿਕਮੇਂ ਦੇ ਵਜ਼ੀਰ ਸਾਧੂ ਸਿੰਘ ਧਰਮਸੋਤ, ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਸਟਿਸ ਰਣਜੀਤ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮੁੱਦੇ ਉੱਤੇ ਪੱਤਰ ਭੇਜਿਆ ਗਿਆ ਹੈ।
ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਨੇ ਨਾ ਸਿਰਫ ਸਿੱਖਾਂ ਨੂੰ ਬਲਕਿ ਪੂਰੇ ਪੰਜਾਬ ਦੇ ਮਾਹੌਲ ਨੂੰ ਬੁਨਿਆਦੀ ਰੂਪ ਵਿੱਚ ਪ੍ਰਭਾਵਤ ਕੀਤਾ ਹੈ। ਸਿੱਖ ਮਨਾਂ ਵਿੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: