Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅਦਬੀ ਮਾਮਲਿਆਂ ਦੇ ਦੋਸ਼ੀ ਮੁਕੱਦਮੇ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ

ਬੇਅਦਬੀ ਮਾਮਲਿਆਂ ਦੇ ਦੋਸ਼ੀ ਮੁਕੱਦਮੇ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ

ਚੰਡੀਗੜ੍ਹ: ਸਾਲ 2015 ਵਿੱਚ ਗੁਰੂਸਰ ਅਤੇ ਮੱਲਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਵਿੱਚ ਅਰਜੀ ਦਾਖਿਲ ਕਰਕੇ ਇਹ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਖਿਲਾਫ ਚੱਲ ਰਹੇ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਜਾਵੇ। 

ਖਬਰਖਾਨੇ ਦੇ ਕੁੱਝ ਹਿੱਸਿਆਂ ਵਿੱਚ ਨਸ਼ਰ ਹੋਈ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਦੋਸ਼ੀਆਂ ਵੱਲੋਂ ਲਗਾਈ ਗਈ ਅਰਜੀ 11 ਫਰਵਰੀ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 17 ਮਾਰਚ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। 

ਮੱਲਕੇ ਅਤੇ ਗੁਰੂਸਰ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਮਾਮਲੇ ਹਨ। 

ਗੁਰੂਸਰ ਵਿਖੇ 20 ਅਕਤੂਬਰ 2015 ਨੂੰ ਅਤੇ ਮੱਲਕੇ ਵਿਖੇ 4 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ।

ਗੁਰੂਸਰ ਘਟਨਾ ਨਾਲ ਸਬੰਧਤ ਮਾਮਲਾ ਰਾਮਪੁਰਾ ਫੂਲ ਦੀ ਇੱਕ ਅਦਾਲਤ ਵਿੱਚ ਚੱਲ ਰਿਹਾ ਹੈ ਜਦਕਿ ਮੱਲਕੇ ਵਿਖੇ ਹੋਈ ਬੇਅਦਬੀ ਦਾ ਮਾਮਲਾ ਮੋਗੇ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਮੱਲ ਕੇ ਬੇਅਦਬੀ ਘਟਨਾ ਦੇ ਮਾਮਲੇ ਦੀ ਸੁਣਵਾਈ 12 ਮਾਰਚ ਨੂੰ ਹੋਈ ਸੀ ਜਿਸ ਦਿਨ ਕੇ ਅਗਲੀ ਸੁਣਵਾਈ ਦੀ ਤਾਰੀਕ 19 ਮਾਰਚ ਮਿੱਥੀ ਗਈ।

ਜਿਕਰਯੋਗ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਡੇਰਾ ਸੌਦਾ ਸਿਰਸਾ ਨਾਲ ਸਬੰਧਤ ਵਿਅਕਤੀਆਂ ਦੇ ਹੱਥ ਹੋਣ ਦੀ ਗੱਲ ਸਾਹਮਣੇ ਆਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੰਮੂ ਦੇ ਸਾਂਬਾ ਜਿਲ੍ਹੇ ਦੀ ਵਿਜੇਪੁਰ ਤਹਿਸੀਲ ਵਿੱਚ ਪੈਂਦੇ ਪਿੰਡ ਕੌਲਪੁਰ ਵਿਖੇ ਅੱਜ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਸਾਹਿਬਾਨ ਦੀ ਅੱਗ ਲਗਾ ਕੇ ਬੇਅਦਬੀ
ਲੁਧਿਆਣਾ ਦੇ ਪਿੰਡ ਦਾਦ ਦੀ ਕਲੋਨੀ ਪਾਲਮ ਵਿਹਾਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ੧੨ ਫਰਵਰੀ ੨੦੧੯ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਲੋਨੀ ਦੇ ਹੀ
ਇਹ ਗੱਲ 7-8 ਕੁ ਸਾਲ ਪਹਿਲਾਂ ਦੀ ਗੱਲ ਹੈ। ਕਿਸੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਪੁਲਿਸ ਤੇ ਕਾਨੂੰਨ ਮਹਿਕਮੇਂ ਦੇ ਅਫਸਰਾਂ ਦੀ ਸ਼ਮੂਲੀਅਤ ਵਾਲੀ ਕੇਂਦਰ ਸਰਕਾਰ ਦੀ ਉੱਚ ਪੱਧਰੀ ਕਮੇਟੀ
ਇਹ ਗੱਲ 7-8 ਕੁ ਸਾਲ ਪਹਿਲਾਂ ਦੀ ਗੱਲ ਹੈ। ਕਿਸੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਪੁਲਿਸ ਤੇ ਕਾਨੂੰਨ ਮਹਿਕਮੇਂ ਦੇ ਅਫਸਰਾਂ ਦੀ ਸ਼ਮੂਲੀਅਤ ਵਾਲੀ ਕੇਂਦਰ ਸਰਕਾਰ ਦੀ ਉੱਚ ਪੱਧਰੀ ਕਮੇਟੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: