Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅਦਬੀ ਮਾਮਲਿਆਂ ਵਿੱਚ ਕਾਰਵਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ; ਕਮੇਟੀ ਦਾ ਕਾਰਜ ਖੇਤਰ ਧਾਰਮਿਕ: ਬਡੂੰਗਰ

ਬੇਅਦਬੀ ਮਾਮਲਿਆਂ ਵਿੱਚ ਕਾਰਵਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ; ਕਮੇਟੀ ਦਾ ਕਾਰਜ ਖੇਤਰ ਧਾਰਮਿਕ: ਬਡੂੰਗਰ

ਮੁਕਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨੀ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਗੁਰਦੁਆਰਾ ਮੁਕਤਸਰ ਸਾਹਿਬ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕਾਰਜ ਖੇਤਰ ਧਾਰਮਿਕ ਹੈ, ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਈ ਜ਼ਿੰਮੇਵਾਰੀ ਨਹੀਂ ਬਣਦੀ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਸਾਰੇ ਮੈਂਬਰਾਂ, ਕਥਾ ਵਾਚਕ ਤੇ ਹੋਰ ਅਮਲੇ ਨੂੰ ਪਿੰਡਾਂ ਦੇ ਗੁਰਦੁਆਰਿਆਂ ਦੀ ਸੁਰੱਖਿਆ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਅੱਗੋਂ ਮੈਂਬਰ ਗੁਰਦੁਆਰਿਆਂ ਦੀਆਂ ਕਮੇਟੀਆਂ ਦੇ ਮੈਂਬਰਾਂ ਨੂੰ ਸੁਚੇਤ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਅਧੀਨ ਗੁਰਦੁਆਰਿਆਂ ਦਾ ਪ੍ਰਬੰਧ ਖ਼ੁਦ ਕਮੇਟੀ ਵੇਖ ਰਹੀ ਹੈ।

ਮੁਕਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕ੍ਰਿਪਾਲ ਸਿੰਘ ਬਡੂੰਗਰ
ਮੁਕਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕ੍ਰਿਪਾਲ ਸਿੰਘ ਬਡੂੰਗਰ

ਇਸ ਦੌਰਾਨ ਗੁਰਦੁਆਰਾ ਟਿੱਬੀ ਸਾਹਿਬ ਕੰਪਲੈਕਸ ਵਿੱਚ 2 ਮਈ 2005 ਨੂੰ ਚਾਲੀ ਮੁਕਤਿਆਂ ਦੇ 300 ਸਾਲਾ ਸ਼ਹੀਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੀ ਉਦੋਂ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ‘ਮਾਈ ਭਾਗੋ ਤੇ ਚਾਲੀ ਮੁਕਤਿਆਂ ਦੀ ਸ਼ਹੀਦੀ ਯਾਦਗਾਰ’ ਉਸਾਰਨ ਦੇ ਰੱਖੇ ਨੀਂਹ ਪੱਥਰ ਬਾਰੇ ਬਡੂੰਗਰ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਅੱਜ ਹੀ ਆਇਆ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਮਾਘੀ ਮੇਲੇ ਤੱਕ ਇਹ ਯਾਦਗਾਰ ਬਣ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: