Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅੰਤ ਸਿੰਘ ਕਤਲ ਕਾਂਡ: ਭਾਈ ਜਗਤਾਰ ਸਿੰਘ ਤਾਰਾ ਥਾਈਲੈਂਡ ਵਿੱਚ ਗ੍ਰਿਫਤਾਰ: ਜ਼ੀ ਨਿਉਜ਼

ਬੇਅੰਤ ਸਿੰਘ ਕਤਲ ਕਾਂਡ: ਭਾਈ ਜਗਤਾਰ ਸਿੰਘ ਤਾਰਾ ਥਾਈਲੈਂਡ ਵਿੱਚ ਗ੍ਰਿਫਤਾਰ: ਜ਼ੀ ਨਿਉਜ਼

ਨਵੀਂ ਦਿੱਲੀ( 6 ਜਨਵਰੀ 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਨਾਲ ਸਬੰਧਿਤ ਭਾਈ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਸੁਰੱਖਿਆ ਏਜ਼ੰਸੀਆਂ ਨੇ ਗ੍ਰਿਫਤਾਰ ਕਰ ਲ਼ਿਆ ਹੈ।tara

“ਜ਼ੀ ਨਿਉਜ਼ ਚੈਨਲ” ਤੋਂ ਪ੍ਰਸਾਰਿਤ ਖ਼ਬਰਾਂ ਅਨੁਸਾਰ ਖਾਲਿਸਤਾਨ ਟਾਇਗਰ ਫੋਰਸ ਦੇ ਮੁੱਖੀ ਭਾਈ ਤਾਰਾ ਦੀ ਇਹ ਗ੍ਰਿਫਤਾਰੀ ਪੰਜਾਬ ਪੁਲਿਸ ਵੱਲੋਂ ਥਾਈ ਏਜ਼ੰਸੀਆਂ ਨੂੰ ਦਿੱਤੀ ਸੂਹ ਦੇ ਅਧਾਰ ‘ਤੇ ਹੋਈ ਹੈ।

ਜ਼ਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਤਾਰਾ 1995 ਵਿੱਚ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਆਪਣੇ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨਾਲ ਚੰਡੀਗੜ੍ਹ ਦੀ ਬੂੜੈਲ ਜੇਲ ਵਿੱਚ ਬੰਦ ਸੀ ਅਤੇ ਸੰਨ 2004 ਵਿੱਚ ਉਹ ਇਨ੍ਹਾਂ ਉਪਰੋਕਤ ਸਾਥੀਆਂ ਸਮੇਤ ਬੂੜੈਲ ਜੇਲ ‘ਚੋਂ ਸੁਰੰਘ ਪੁੱਟ ਕੇ ਫਰਾਰ ਹੋ ਗਿਆ ਸੀ।ਭਾਈ ਹਵਾਰਾ ਅਤੇ ਭਾਈ ਭਿਉਰਾ ਬਾਅਦ ਵਿੱਚ ਗ੍ਰਿਫਤਾਰ ਕਰ ਲਏ ਸਨ ਅਤੇ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: