Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅੰਤ ਸਿੰਘ ਕਤਲ ਕਾਂਡ: ਭਾਈ ਤਾਰਾ ਨੂੰ ਟੈਲੀਫੋਨ ਕਰਨ ਦੀ ਇਜ਼ਾਜ਼ਤ ਵਿਰੁੱਧ ਜੇਲ ਪ੍ਰਸ਼ਾਸ਼ਨ ਹਾਈਕੋਰਟ ਪੁੱਜਿਆ

ਬੇਅੰਤ ਸਿੰਘ ਕਤਲ ਕਾਂਡ: ਭਾਈ ਤਾਰਾ ਨੂੰ ਟੈਲੀਫੋਨ ਕਰਨ ਦੀ ਇਜ਼ਾਜ਼ਤ ਵਿਰੁੱਧ ਜੇਲ ਪ੍ਰਸ਼ਾਸ਼ਨ ਹਾਈਕੋਰਟ ਪੁੱਜਿਆ

ਚੰਡੀਗੜ੍ਹ (23 ਫ਼ਰਵਰੀ, 2016): ਪੰਜਾਬ ਦੇ  ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਅਦਾਲਤੀ ਸੁਣਵਾਈ ਅਧੀਨ ਬੰਦ ਭਾਈ ਜਗਤਾਰ ਸਿੰਘ ਤਾਰਾ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਟੈਲੀਫ਼ੋਨ ‘ਤੇ ਗੱਲਬਾਤ ਕਰਨ ਦੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਦਿੱਤੀ ਇਜਾਜ਼ਤ ਖਿ਼ਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਈ ਗਈ ਹੈ ।

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਬੁੜੈਲ ਜੇਲ੍ਹ ਦੇ ਸੁਪਰਡੈਂਟ ਨੇ ਹਾਈਕੋਰਟ ‘ਚ ਪਟੀਸ਼ਨ ਪਾ ਕੇ ਤਾਰਾ ਨੁੰ ਜ਼ਿਲ੍ਹਾ ਅਦਾਲਤ ਵੱਲੋਂ ਟੈਲੀਫ਼ੋਨ ‘ਤੇ ਗੱਲ ਕਰਨ ਦੇ ਹੁਕਮਾ ਨੂੰ ਰੱਦ ਕਰਨ ਦੀ ਮੰਗ ਹੈ । ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਭਾਈ ਜਗਤਾਰ ਸਿੰਘ ਤਾਰਾ ਨੂੰ ਨੋਟਿਸ ਜਾਰੀ ਕਰਕੇ 4 ਮਾਰਚ ਤੱਕ ਜਵਾਬ ਮੰਗਿਆ ਹੈ ।

ਜ਼ਿਕਰਯੋਗ ਹੈ ਕਿ ਕੈਦੀਆਂ ਦੀ ਘਰ ਗੱਲ ਕਰਨ ਵਾਸਤੇ ਜੇਲ ਵਿੱਚ ਟੈਲੀਫੋਨ ਲਾਏ ਗਏ ਹਨ, ਜਿੱਥੋਂ ਹਰ ਕੈਦੀ ਆਪਣੇ ਪਰਿਵਾਰ ਨਾਲ ਗੱਲ ਕਰ ਸਕਦਾ ਹੈ। ਭਾਈ ਤਾਰਾ ਨੂੰ ਜੇਲ ਪ੍ਰਸ਼ਾਸ਼ਨ ਨੇ ਇਸ ਸਹੁਲਤ ਤੋਂ ਦੂਰ ਰੱਖਿਆ ਗਿਆ ਸੀ, ਜਿਸਤੇ ਉਨ੍ਹਾਂ ਚੰਡੀਗੜ੍ਹ ਦੀ ਜਿਲਾ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅਦਾਲਤ ਨੇ ਜੇਲ ਪ੍ਰਸ਼ਾਸ਼ਨ ਨੂੰ ਭਾਈ ਤਾਰਾ ਦੀ ਰਿਸ਼ਤੇਦਾਰਾਂ ਨਾਲ ਗੱਲ ਕਰਵਾਉਣ ਦੇ ਹੁਕਮ ਦਿੱਤੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: