Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅੰਤ ਸਿੰਘ ਦੇ ਮੁੱਖ ਮੰਤਰੀ ਬਣਨ ਵਿੱਚ ਮੈਂ ਨਿਭਾਈ ਸੀ ਅਹਿਮ ਭੂਮਿਕਾ: ਕੈਪਟਨ

ਬੇਅੰਤ ਸਿੰਘ ਦੇ ਮੁੱਖ ਮੰਤਰੀ ਬਣਨ ਵਿੱਚ ਮੈਂ ਨਿਭਾਈ ਸੀ ਅਹਿਮ ਭੂਮਿਕਾ: ਕੈਪਟਨ

ਚੰਡੀਗੜ੍ਹ (ਹਮੀਰ ਸਿੰਘ): ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾੜਕੂਵਾਦ ਦੌਰਾਨ 1992 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਉਨ੍ਹਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਇਹ ਖ਼ੁਲਾਸਾ ਉਨ੍ਹਾਂ ਨੇ ਨੌਜਵਾਨ ਲੇਖਕ ਖੁਸ਼ਵੰਤ ਸਿੰਘ ਵੱਲੋਂ ਉਨ੍ਹਾਂ (ਕੈਪਟਨ) ਦੇ ਜੀਵਨ ਬਾਰੇ ਲਿਖੀ ਪੁਸਤਕ ‘ਦਿ ਪੀਪਲਜ਼ ਮਹਾਰਾਜਾ-ਐਨ ਆਥੋਰਾਈਜ਼ਡ ਬਾਇਓਗ੍ਰਾਫੀ’ ਦੇ ਰਿਲੀਜ਼ ਸਮਾਗਮ ਵਿੱਚ ਹੋਈ ਵਿਚਾਰ ਚਰਚਾ ਦੌਰਾਨ ਕੀਤਾ। ਇਸ ਮੌਕੇ ਲੇਖਕ ਖੁਸ਼ਵੰਤ ਸਿੰਘ ਨੇ ਦਾਅਵਾ ਕੀਤਾ ਕਿ ਸਮਕਾਲੀ ਸਿਆਸੀ ਆਗੂਆਂ ਵਿੱਚੋਂ ਇਹ ਕਿਸੇ ਪਹਿਲੇ ਸਿਆਸੀ ਆਗੂ ਦੀ ਜੀਵਨੀ ਹੈ।

ਲੇਖਕ: ਹਮੀਰ ਸਿੰਘ
ਲੇਖਕ: ਹਮੀਰ ਸਿੰਘ

ਹੇਅ ਹਾਊਸ ਵੱਲੋਂ ਛਾਪੀ ਜੀਵਨੀ ਵਿੱਚ ਕੈਪਟਨ ਦੇ ਬਚਪਨ ਤੋਂ ਲੈ ਕੇ ਸਿਆਸੀ ਜੀਵਨ ਨਾਲ ਜੁੜੇ ਕਈ ਪੱਖਾਂ ਨੂੰ ਉਜਾਗਰ ਕੀਤਾ ਗਿਆ ਹੈ। ਸਿਆਸਤ, ਨੌਕਰਸ਼ਾਹੀ, ਲੇਖਕ, ਸੇਵਾਮੁਕਤ ਫ਼ੌਜੀਆਂ ਸਮੇਤ ਵੱਖ-ਵੱਖ ਖੇਤਰਾਂ ਦੇ ਮੋਹਤਬਰ ਲੋਕਾਂ ਦੀ ਮੌਜੂਦਗੀ ਵਿੱਚ ਵਿਚਾਰ ਚਰਚਾ ਦੌਰਾਨ ਕੈਪਟਨ ਨੇ ਕਿਹਾ ਕਿ 1992 ਦੀਆਂ ਚੋਣਾਂ ਤੋਂ ਬਾਅਦ ਦਿੱਲੀ ਵਿੱਚ ਹਰਚਰਨ ਸਿੰਘ ਬਰਾੜ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਚੱਲ ਰਹੀ ਸੀ ਤਾਂ ਉਨ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਪੀ.ਵੀ. ਨਰਸਿੰਮ੍ਹਾ ਰਾਓ ਨੂੰ ਮਿਲ ਕੇ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦੀ ਸਿਫ਼ਾਰਸ਼ ਕੀਤੀ ਸੀ। ਇਸ ਪਿੱਛੇ ਦਲੀਲ ਸੀ ਕਿ ਖਾੜਕੂਵਾਦ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਬੇਅੰਤ ਸਿੰਘ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕੀਤਾ ਸੀ, ਜਦੋਂਕਿ ਹੋਰ ਆਗੂ ਬਾਹਰ ਨਿਕਲਣ ਤੋਂ ਵੀ ਝਿਜਕ ਰਹੇ ਸਨ।

(ਖੱਬਿਉਂ ਸੱਜੇ) ਲੇਖਕ ਖੁਸ਼ਵੰਤ ਸਿੰਘ, ਪ੍ਰਕਾਸ਼ਕ ਅਸ਼ੋਕ ਚੋਪੜਾ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੀ ਜੀਵਨ ਯਾਤਰਾ ਦੇ ਲਿਖੀ ਕਿਤਾਬ 'ਦਾ ਪੀਪਲਸ ਮਹਾਰਾਜਾ' ਜਾਰੀ ਕਰਦੇ ਹੋਏ
(ਖੱਬਿਉਂ ਸੱਜੇ) ਲੇਖਕ ਖੁਸ਼ਵੰਤ ਸਿੰਘ, ਪ੍ਰਕਾਸ਼ਕ ਅਸ਼ੋਕ ਚੋਪੜਾ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੀ ਜੀਵਨ ਯਾਤਰਾ ਦੇ ਲਿਖੀ ਕਿਤਾਬ ‘ਦਾ ਪੀਪਲਸ ਮਹਾਰਾਜਾ’ ਜਾਰੀ ਕਰਦੇ ਹੋਏ

ਕੈਪਟਨ ਨੇ ਕਿਹਾ ਕਿ ਇਹ ਗੱਲ ਵੱਖ ਹੈ ਕਿ ਬਾਅਦ ਵਿੱਚ ਬੇਅੰਤ ਸਿੰਘ ਨੇ ਹੀ ਉਨ੍ਹਾਂ ਦੀਆਂ ਜੜ੍ਹਾਂ ਕੱਟਣੀਆਂ ਸ਼ੁਰੂ ਕਰ ਦਿੱਤੀਆਂ ਸਨ। ਪੰਜਾਬ ਦੇ ਖਾੜਕੂਵਾਦ ਸਮੇਂ ਦੇ ਹਾਲਾਤ ਬਾਰੇ ਜ਼ਿਕਰ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ ’ਤੇ ਉਨ੍ਹਾਂ ਨੇ ਸੰਤ ਭਿੰਡਰਾਂਵਾਲੇ ਨਾਲ ਲਗਾਤਾਰ ਰਾਬਤਾ ਬਣਾ ਕੇ ਵਿਚੋਲਗੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਸਫ਼ਲਤਾ ਨਹੀਂ ਮਿਲੀ। ਦਰਬਾਰ ਸਾਹਿਬ ਉੱਤੇ ਹੋਏ ਫ਼ੌਜੀ ਹਮਲੇ ਤੋਂ ਬਾਅਦ ਉਨ੍ਹਾਂ ਸਾਹਮਣੇ ਅਸਤੀਫ਼ਾ ਦੇਣ ਤੋਂ ਸਿਵਾਏ ਕੋਈ ਚਾਰਾ ਨਹੀਂ ਸੀ। ਮੁੜ 1986 ਵਿੱਚ ਸੁਰਜੀਤ ਸਿੰਘ ਬਰਨਾਲਾ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਵੀ ਦਰਬਾਰ ਸਾਹਿਬ ਵਿੱਚ ਪੁਲਿਸ ਭੇਜਣ ਕਰਕੇ ਦੇਣਾ ਪਿਆ। ਹੁਣ ਐਸਵਾਈਐਲ ਦੇ ਮੁੱਦੇ ਉੱਤੇ ਲੋਕ ਸਭਾ ਤੋਂ ਅਸਤੀਫ਼ਾ ਦਿੱਤਾ ਹੈ।

ਕੈਪਟਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਜੇਕਰ ਪੰਜਾਬ ਦੇ ਖ਼ਿਲਾਫ਼ ਫ਼ੈਸਲਾ ਹੋਇਆ ਤਾਂ ਸੂਬੇ ਦੀ ਦਸ ਲੱਖ ਏਕੜ ਜ਼ਮੀਨ ਬੰਜਰ ਹੋ ਜਾਵੇਗੀ। ਜੇਕਰ ਪਾਣੀ ਨਾ ਮਿਲਿਆ ਤਾਂ ਮੁੜ “ਅਤਿਵਾਦ” ਦੀ ਸੰਭਾਵਨਾ ਬਣੀ ਹੋਈ ਹੈ। ਇਸ ਲਈ ਪਹਿਲਾਂ ਪਾਣੀ ਦਾ ਅਨੁਮਾਨ ਲਗਾਇਆ ਜਾਵੇ ਤੇ ਇਸ ਤੋਂ ਬਾਅਦ ਹੀ ਨਹਿਰ ਬਾਰੇ ਫ਼ੈਸਲਾ ਹੋਵੇ।

(ਧੰਨਵਾਦ ਸਹਿਤ: ਪੰਜਾਬੀ ਟ੍ਰਿਬਿਊਨ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ਬੀਤੇ ਕੱਲ੍ਹ 1987 ਬੈਚ ਦੇ ਆਈਪੀਐਸ ਮੁਲਾਜ਼ਮ ਦਿਨਕਰ ਗੁਪਤਾ ਨੂੰ ਸੂਬੇ ਦਾ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਬੀਤੀ ਸ਼ਾਮ ਉਹਨਾਂ ਅਹੁਦੇ ਦਾ ਕਾਰਜਭਾਰ ਵੀ ਸੰਭਾਲ ਲਿਆ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ 'ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ
ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ, ਮੱਲਕੇ ਵਿੱਚ ਹੋਈ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜਾਂਚ ਲੇਖੇ ਦਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉੱਚ ਆਗੂਆਂ ਦਾ ਬਚਾਅ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: