Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਟੀ ਦੇ ਆਨੰਦ ਕਾਰਜ਼ ਵਿੱਚ ਸ਼ਾਮਲ ਹੋਣ ਲਈ ਭਾਈ ਸ਼ਮਸ਼ੇਰ ਸਿੰਘ ਨੂੰ ਮਿਲੀ 42 ਦਿਨਾਂ ਦੀ ਪੈਰੋਲ

ਬੇਟੀ ਦੇ ਆਨੰਦ ਕਾਰਜ਼ ਵਿੱਚ ਸ਼ਾਮਲ ਹੋਣ ਲਈ ਭਾਈ ਸ਼ਮਸ਼ੇਰ ਸਿੰਘ ਨੂੰ ਮਿਲੀ 42 ਦਿਨਾਂ ਦੀ ਪੈਰੋਲ

ਚੰਡੀਗੜ (1 ਦਸੰਬਰ,2014): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਚੰਡੀਗੜ ਦੀ ਬੁੜੈਲ ਜੇਲ੍ਹ ਤਿੰਨ ਸਿੱਖ 1995 ਤੋਂ ਨਜ਼ਰਬੰਦ ਭਾਈ ਸ਼ਮਸ਼ੇਰ ਸਿੰਘ ਨੂੰ ਬੁੜੈਲ ਜੇਲ੍ਹ ਚੋਂ ਦੂਜੀ ਵਾਰ 42 ਦਿਨਾਂ ਦੀ ਪੈਰੋਲ ਮਿਲੀ ਹੈ।

Shamsher-Singh2114amritsar-vishal22-257x300
ਭਾਈ ਸ਼ਮਸ਼ੇਰ ਸਿੰਘ ਨੂੰ ਜੇਲ੍ਹ ਵਿਚੋਂ ਲੈਣ ਲਈ ਉਹਨਾਂ ਦੇ ਛੋਟੇ ਭਰਾ ਭਗਵੰਤ ਸਿੰਘ ਤੋਂ ਇਲਾਵਾ ਪੰਥਕ ਆਗੂ ਸਿੱਖ ਰਲੀਫ਼ ਭਾਈ ਆਰ ਪੀ ਸਿੰਘ,ਭਾਈ ਗੁਰਚਰਨ ਸਿੰਘ, ਪ੍ਰੋ. ਮੇਹਰ ਸਿੰਘ ਮੱਲੀ ,ਸਿੱਖ ਰਲੀਫ਼ ਵਲੰਟੀਅਰ ਪਰਮਿੰਦਰ ਸਿੰਘ ਅਮਲੋਹ ਅਤੇ ਐਡਵੋਕੇਟ ਕੁਲਵਿੰਦਰ ਕੌਰ ਵਿਸ਼ੇਸ਼ ਤੋਰ ਤੇ ਪਹੁੰਚੇ ਸਨ। ਭਾਈ ਸ਼ਮਸ਼ੇਰ ਸਿੰਘ ਦਾ ਬੁੜੈਲ ਜੇਲ੍ਹ ਤੋਂ ਬਾਹਰ ਆਊਣ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਭਾਈ ਸ਼ਮਸ਼ੇਰ ਸਿੰਘ ਨੇ ਕਿਹਾ ਸਿੱਖ ਕੌਮ ਅਤੇ ਪਰਿਵਾਰਿਕ ਮੈਂਬਰਾਂ ਵਲੋਂ ਕੀਤੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ। ਉਹਨਾਂ ਦੇਸ਼ਾਂ ਵਿਦੇਸ਼ਾਂ ‘ਚ ਵਸਦੇ ਪੰਥ ਦਰਦੀਆਂ ਅਤੇ ਸਿੱਖ ਕੌਮ ਦੇ ਨੁਮਾਂਇਦਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਭਾਈ ਸ਼ਮਸ਼ੇਰ ਸਿੰਘ ਨੇ ਪਰਿਵਾਰ ਅਤੇ ਸਿੱਖ ਨੁਮਾਇੰਦਿਆਂ ਸਮੇਤ ਜੇਲ੍ਹ ‘ਚੋਂ ਬਾਹਰ ਆਕੇ ਸਭ ਤੋਂ ਪਹਿਲਾਂ ਗੁ. ਅੰਬ ਸਾਹਿਬ ਪਹੁੰਚਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਕੇ ਨਤਮਸਤਕ ਹੋਏ ।

ਇਥੇ ਦਸੱਣਯੋਗ ਹੈ ਕਿ ਭਾਈ ਸ਼ਮਸ਼ੇਰ ਸਿੰਘ ਨੂੰ 6 ਦਸੰਬਰ ਨੂੰ ਉਨ੍ਹਾਂ ਦੀ ਬੇਟੀ ਦੇ ਆਨੰਦ ਕਾਰਜ਼ ਲਈ ਪੈਰੋਲ ਮਿਲੀ ਹੈ।

ਭਾਈ ਸ਼ਮਸ਼ੇਰ ਸਿੰਘ ਪਿਛੱਲੀ ਗੁਰਦੂਆਰਾ ਅੰਬ ਸਾਹਿਬ ਵਿਖੇ ਚੱਲ ਰਹੇ ਬੰਦੀ ਸਿੰਘ ਰਿਹਾਈ ਮੋਰਚੇ ਦੋਰਾਨ ਦਸੰਬਰ2013 ਨੂੰ 28 ਦਿਨ ਦੀ ਪੈਰੋਲ ਤੇ ਆਏ ਸਨ। ਇਥੇ ਇਹ ਵੀ ਵਰਣਨਯੋਗ ਹੈ ਕਿ ਉਕਤ ਸਿੰਘਾਂ ਦੀ ਪੱਕੀ ਪੈਰੋਲ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਮਾਮਲੇ ਦੀ ਅਗਲੀ ਸੁਣਵਾਈ 9 ਫਰਵਰੀ 2015 ਨੂੰ ਹੋਣੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ
ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਤੀਜੇ ਘੱਲੂਘਾਰੇ (ਜੂਨ 1984 ਵਿੱਚ ਬਿਪਰਵਾਦੀ ਦਿੱਲੀ ਸਾਮਰਾਜ ਦੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਜਾਬ ਤੇ ਨਾਲ ਲੱਗਦੇ ਸੂਬਿਆਂ ਵਿੱਚ ਗੁਰਦੁਆਰਾ ਸਾਹਿਬਾਨ ਉੱਤੇ ਕੀਤੇ ਹਮਲੇ)
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: