Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬ੍ਰਾਹਮਣ ਸਭਾ ਵੱਲੋਂ ਜੰਮੂ-ਕਸ਼ਮੀਰ ਦੇ ਗੁਰਦੁਆਰਾ ਦੀ ਸਰਾਂ ‘ਤੇ ਜਬਰੀ ਕਬਜ਼ਾ; ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

ਬ੍ਰਾਹਮਣ ਸਭਾ ਵੱਲੋਂ ਜੰਮੂ-ਕਸ਼ਮੀਰ ਦੇ ਗੁਰਦੁਆਰਾ ਦੀ ਸਰਾਂ ‘ਤੇ ਜਬਰੀ ਕਬਜ਼ਾ; ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

ਅੰਮ੍ਰਿਤਸਰ: ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜਾ ਕਰ ਲਿਆ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਵਿਰੋਧਤਾ ਕੀਤੀ ਹੈ।

ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਸ: ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ਦੇ ਸੇਵਾਦਾਰ ਭਾਈ ਸ਼ਾਦੀ ਸਿੰਘ ਨਾਲ ਬ੍ਰਾਹਮਣ ਸਭਾ ਵੱਲੋਂ ਕੁੱਟਮਾਰ ਕਰਕੇ, ਉਸ ਦਾ ਸਮਾਨ ਜਬਰੀ ਬਾਹਰ ਸੁੱਟ ਕੇ ਸਰਾਂ ਉੱਤੇ ਕਬਜਾ ਕਰ ਲੈਣਾ ਅਤਿ ਨਿੰਦਣਯੋਗ ਅਤੇ ਘਿਨਾਉਣੀ ਕਾਰਵਾਈ ਹੈ।ਉਨ੍ਹਾਂ ਡੀ ਜੀ ਪੀ ਜੰਮੂ-ਕਸ਼ਮੀਰ ਅਤੇ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਜਨਾਬ ਜਾਵੇਦ ਖਾਂ ਨਾਲ ਟੈਲੀਫੋਨ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਦੇ ਝਗੜੇ ਦਾ ਕੇਸ ਮਾਣਯੋਗ ਅਦਾਲਤ ਵਿੱਚ ਚੱਲ ਰਿਹਾ ਹੈ, ਪਰ ਬ੍ਰਾਹਮਣ ਸਭਾ ਵੱਲੋਂ ਅਦਾਲਤ ਵਿੱਚ ਕੇਸ ਚੱਲਣ ਦੇ ਬਾਵਜੂਦ ਜਬਰੀ ਕਬਜਾ ਕਰ ਲੈਣਾ ਮਾਣਯੋਗ ਅਦਾਲਤ ਦੀ ਸਰਾਸਰ ਤੌਹੀਨ ਹੈ।

ਗੁਰਦੁਆਰਾ ਸਾਹਿਬ ਦੀਆਂ ਵਸਤਾਂ ਸਰਾਂ ਵਿਚੋਂ ਬਾਹਰ ਸੁੱਟ ਦਿੱਤੀਆਂ ਹਨ
ਗੁਰਦੁਆਰਾ ਸਾਹਿਬ ਦੀਆਂ ਵਸਤਾਂ ਸਰਾਂ ਵਿਚੋਂ ਬਾਹਰ ਸੁੱਟ ਦਿੱਤੀਆਂ ਹਨ

ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਹਾਲਾਤ ਕਿਸੇ ਸਮੇਂ ਵੀ ਵਿਗੜ ਸਕਦੇ ਹਨ।ਉਨ੍ਹਾਂ ਕਿਹਾ ਕਿ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਬ੍ਰਾਹਮਣ ਸਭਾ ਵੱਲੋਂ ਧੱਕੇ ਨਾਲ ਜਬਰੀ ਕਬਜਾ ਕੀਤੀ ਗਈ ਗੁਰਦੁਆਰਾ ਸਾਹਿਬ ਦੀ ਸਰਾਂ ਖਾਲੀ ਕਰਵਾ ਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਹਵਾਲੇ ਕੀਤੀ ਜਾਵੇ ਤੇ ਦੋਸ਼ੀ ਅਨਸਰਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: