Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਗੁਰਬਖਸ਼ ਸਿੰਘ ਦੀ ਚੜਦੀ ਕਲਾ ਲਈ ਕੈਨੇਡਾ ਵਿੱਚ ਹੋਇਆ ਅਰਦਾਸ ਸਮਾਗਮ

ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਗੁਰਬਖਸ਼ ਸਿੰਘ ਦੀ ਚੜਦੀ ਕਲਾ ਲਈ ਕੈਨੇਡਾ ਵਿੱਚ ਹੋਇਆ ਅਰਦਾਸ ਸਮਾਗਮ

Bhai Gurbaksh Singh Khalsaਵੈਨਕੂਵਰ (14 ਦਸੰਬਰ, 2014): ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਬੰਦ ਸਿੰਘਾਂ ਦੀ ਰਿਹਾਈ ਲਈ ਅੰਬਾਲ ਵਿੱਚ ਭੁੱਖ ਹੜਤਾਲ ‘ਤੇ ਬੈਠੈ ਭਾਈ ਗੁਰਬਖਸ਼ ਸਿੰਘ ਦੀ ਮੰਗ ਦਾ ਸਮਰਥਨ ਕਰਦਿਆਂ ਕੈਨੇਡਾ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਚੜ੍ਹਦੀ ਕਲਾ ਲਈ ਅਰਦਾਸ ਅਤੇ ਸਮਾਗਮ ਕੀਤੇ ਗਏ।

ਕੈਨੇਡਾ ਦੀ ਮੋਢੀ ਸੰਸਥਾ ਖਾਲਸਾ ਦੀਵਾਨ ਸੁਸਾਇਟੀ, ਸੁੱਖ ਸਾਗਰ, ਨਿਊ ਵੈਸਟ ਮਿਨਿਸਟਰ ਵਿਖੇ ਭਾਈ ਖਾਲਸਾ ਦੀ ਮੁਹਿੰਮ ਦਾ ਹਿੱਸਾ ਬਣਨ ਅਤੇ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਭਰਪੂਰ ਸਮਰਥਨ ਦਿੱਤਾ ਗਿਆ।

ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਸਿੱਖਾਂ ਨੇ ਸ਼ਾਮਿਲ ਹੋ ਕੇ ਕੈਨੇਡਾ ਦੀ ਧਰਤੀ ਤੋਂ ਜ਼ੋਰਦਾਰ ਸ਼ਬਦਾਂ ‘ਚ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ। ਸਮਾਗਮ ਦੌਰਾਨ ਭਾਈ ਸਿਮਰਨ ਸਿੰਘ ਸ੍ਰੀ ਅੰਮ੍ਰਿਤਸਰ, ਭਾਈ ਸਤਵੰਤ ਸਿੰਘ ਤੇ ਭਾਈ ਭਗਵੰਤ ਸਿੰਘ ਦੇ ਜਥਿਆਂ ਨੇ ਹਾਜ਼ਰੀ ਲਵਾਈ।

ਸਿੱਖ ਵਿਦਵਾਨ ਭਾਈ ਜਸਬੀਰ ਸਿੰਘ ਖੁਸ਼ਦਿਲ ਨੇ ਭਾਈ ਖਾਲਸਾ ਦੇ ਸੰਘਰਸ਼ ਦੇ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੌਰਾਨ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਨਿਭਾਈ ਭੂਮਿਕਾ ਸਬੰਧੀ ਸਥਿਤੀ ਬਿਆਨ ਕੀਤੀ। ਖਾਲਸਾ ਦੀਵਾਨ ਸੁਸਾਇਟੀ, ਨਿਊ ਵੈਸਟ ਦੇ ਮੁੱਖ ਸੇਵਾਦਾਰ ਭਾਈ ਹਰਭਜਨ ਸਿੰਘ ਅਠਵਾਲ ਨੇ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ,ਭਾਰਤ ਦੀਆਂ ਵੱਖ-ਵੱਖ ਜ਼ੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ 7 ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ਤੇ ਹਨ।

ਜਿੰਨ੍ਹਾਂ ਦੀ ਰਿਹਾਈ ਲਈ ਮੋਰਚਾ ਲਾਇਆ ਹੈ ਉਨ੍ਹਾਂ ਵਿਚੋਂ ਗੁਰਮੀਤ ਸਿੰਘ, ਲੱਖਵਿੰਦਰ ਸਿੰਘ, ਸ਼ਮਸ਼ੇਰ ਸਿੰਘ (ਸਾਰੇ ਕੇਂਦਰੀ ਜ਼ੇਲ ਬੁੜੈਲ), ਭਾਈ ਲਾਲ ਸਿੰਘ (ਸਕਿਉਰਿਟੀ ਜ਼ੇਲ ਨਾਭਾ), ਵਰਿਆਮ ਸਿੰਘ (ਯੁ.ਪੀ. ਜ਼ੇਲ),ਅਤੇ ਗੁਰਦੀਪ ਸਿੰਘ (ਗੁਲਬਰਗ ਜ਼ੇਲ ਕਰਨਾਟਕ) ਵਿੱਚ ਨਜ਼ਰਬੰਦ ਹਨ। ਜਦ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਦਿੱਲੀ ਦੀ ਤਿਹਾੜ ਜੇਲ ਵਿਚ ਨਜ਼ਰਬੰਦ ਹਨ। ਉਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਹੋਣ ਕਾਰਣ ਹੁਣ ਉਹ ਵੀ ਪੱਕੀ ਰਿਹਾਈ ਦੇ ਹੱਕਦਾਰ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: