Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਦੀ ਸੰਭਾਵਨਾ ਬਣੀ, ਭਾਈ ਵਰਿਆਮ ਸਿੰਘ ਅਤੇ ਭਾਈ ਲਾਲ ਸਿੰਘ ਦੀ ਹੋ ਸਕਦੀ ਹੈ ਛੇਤੀ ਰਿਹਾਈ

ਬੰਦੀ ਸਿੰਘਾਂ ਦੀ ਰਿਹਾਈ ਦੀ ਸੰਭਾਵਨਾ ਬਣੀ, ਭਾਈ ਵਰਿਆਮ ਸਿੰਘ ਅਤੇ ਭਾਈ ਲਾਲ ਸਿੰਘ ਦੀ ਹੋ ਸਕਦੀ ਹੈ ਛੇਤੀ ਰਿਹਾਈ

ਭਾਈ ਖਾਲਸਾ ਨੂੰ ਮਿਲਦੇ ਹੋਏ ਕਥਾਵਾਚਕ ਪਿੰਦਰਪਾਲ ਸਿੰਘ
ਭਾਈ ਖਾਲਸਾ ਨੂੰ ਮਿਲਦੇ ਹੋਏ ਕਥਾਵਾਚਕ ਪਿੰਦਰਪਾਲ ਸਿੰਘ

ਅੰਬਾਲਾ (11 ਦਸੰਬਰ, 2014): ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਦੂਜੀ ਵਾਰ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀਆਂ ਕੋਸ਼ਿਸ਼ਾਂ ਨੂੰ ਸ਼ਾਇਦ ਬੂਰ ਪੈਣਾਂ ਸ਼ੁਰੂ ਸ਼ੁਰੂ ਹੋ ਗਿਆ ਹੈ। ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖਬਰ ਅਨੁਸਾਰ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 2 ਸਿੱਖ ਕੈਦੀਆਂ ਦੀ ਰਿਹਾਈ ਲਈ ਕਾਗਜ਼ੀ ਪ੍ਰਕਿਰਿਆ ਜਾਰੀ ਹੈ ਜਦਕਿ 3 ਸਿੱਖ ਕੈਦੀਆਂ ਨੂੰ ਪੈਰੋਲ ਦਾ ਲਾਭ ਦਿੱਤਾ ਗਿਆ ਹੈ।

ਬਰੇਲੀ ਜੇਲ੍ਹ ਯੂ.ਪੀ. ਵਿਚ ਬੰਦ ਭਾਈ ਵਰਿਆਮ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਭਾਈ ਵਰਿਆਮ ਸਿੰਘ ਨਾਲ ਸਬੰਧਿਤ ਦਸਤਾਵੇਜ ਮੰਗੇ ਹਨ, ਜਿਨ੍ਹਾਂ ਨੂੰ ਉਹ ਛੇਤੀ ਹੀ ਪੂਰਾ ਕਰਕੇ ਬਰੇਲੀ ਜੇਲ੍ਹ ਪ੍ਰਸ਼ਾਸਨ ਨੂੰ ਸੌਾਪ ਦੇਣਗੇ।

ਉੱਧਰ, ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੂੰ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਵਿਚ ਮਿਲਣ ਲਈ ਪੁੱਜੇ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਵੀ ਪੁਸ਼ਟੀ ਕੀਤੀ ਕਿ ਬਰੇਲੀ ਜੇਲ੍ਹ ਯੂ.ਪੀ. ਵਿਚ ਬੰਦ ਭਾਈ ਵਰਿਆਮ ਸਿੰਘ ਅਤੇ ਨਾਭਾ ਜੇਲ੍ਹ ਵਿਚ ਬੰਦ ਭਾਈ ਲਾਲ ਸਿੰਘ ਦੀ ਰਿਹਾਈ ਛੇਤੀ ਹੀ ਸੰਭਵ ਹੋਵੇਗੀ।

ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਭਾਈ ਸਾਹਿਬ ਪਿੰਦਰਪਾਲ ਸਿੰਘ ਵੀ ਅੱਜ ਉਚੇਚੇ ਤੌਰ ‘ਤੇ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਭਾਈ ਖਾਲਸਾ ਦੀ ਸਿਹਤ ਬਾਰੇ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਇਹ ਸੰਘਰਸ਼ ਭਾਈ ਖਾਲਸਾ ਦਾ ਨਿੱਜੀ ਸੰਘਰਸ਼ ਨਹੀਂ ਹੈ ।ਸਾਰੀ ਸਿੱਖ ਕੌਮ ਨੂੰ ਇਸ ਸੰਘਰਸ਼ ਵਿੱਚ ਭਾਈ ਖਾਲਸਾ ਦਾ ਸਾਥ ਦੇਣਾ ਚਾਹੀਦਾ ਹੈ ।

ਜ਼ਿਕਰਯੋਗ ਹੈ ਕਿ ਜਿੰਨਾਂ ਸਜ਼ਾ ਭੁਗਤ ਚੁੱਕੇ 7 ਬੰਦੀ ਸਿੱਖਾਂ ਦੀ ਪੱਕੀ ਰਿਹਾਈ ਦੀ ਭਾਈ ਗੁਰਬਖਸ਼ ਸਿੰਘ ਮੰਗ ਕਰ ਰਹੇ ਹਨ, ਉਨ੍ਹਾਂ ਵਿਚ ਭਾਈ ਵਰਿਆਮ ਸਿੰਘ (ਬਰੇਲੀ ਜੇਲ੍ਹ, ਯੂ.ਪੀ. ਵਿਚ 1990 ਤੋਂ ਬੰਦ ਹੈ), ਭਾਈ ਲਾਲ ਸਿੰਘ (ਨਾਭਾ ਜੇਲ੍ਹ, ਪੰਜਾਬ ਵਿਚ 1992 ਤੋਂ ਬੰਦ ਹੈ), ਭਾਈ ਗੁਰਦੀਪ ਸਿੰਘ ਖੈਰਾ (ਗੁਰਬਰਗ ਜੇਲ੍ਹ, ਕਰਨਾਟਕ ਵਿਚ 1990 ਤੋਂ ਬੰਦ ਹੈ), ਭਾਈ ਗੁਰਮੀਤ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ (ਬੁੜੈਲ ਜੇਲ੍ਹ, ਚੰਡੀਗੜ੍ਹ ਵਿਚ 1995 ਤੋਂ ਬੰਦ ਹਨ) ਅਤੇ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ (ਤਿਹਾੜ ਜੇਲ੍ਹ, ਦਿੱਲੀ ਵਿਚ 1995 ਤੋਂ ਬੰਦ) ਸ਼ਾਮਿਲ ਹਨ ।ਇਨ੍ਹਾਂ ਸਾਰੇ 7 ਬੰਦੀ ਸਿੱਖਾਂ ਨੂੰ ਉਮਰ ਕੈਦ ਦੀ ਸਜਾ ਹੋਈ ਸੀ, ਜਦਕਿ ਉਹ 19-24 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: