Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਚ ਪੰਜਾਬ ਸਰਕਾਰ ਕੁਝ ਨਹੀਂ ਕਰ ਸਕਦੀ: ਸੁਖਬੀਰ ਬਾਦਲ

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਚ ਪੰਜਾਬ ਸਰਕਾਰ ਕੁਝ ਨਹੀਂ ਕਰ ਸਕਦੀ: ਸੁਖਬੀਰ ਬਾਦਲ

ਸੁਖਬੀਰ  ਬਾਦਲ (ਫਾਈਲ ਫੋਟੋ)
ਸੁਖਬੀਰ ਬਾਦਲ (ਫਾਈਲ ਫੋਟੋ)

ਚੰਡੀਗੜ੍ਹ (23 ਜੁਲਾਈ, 2015):– ਪੰਜਾਬ ਸਮੇਤ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾ ਪੂਰੀ ਕਰਨ ਤੋਂ ਬਾਅਦ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਬਾਪੂ ਸੂਰਤ ਸਿੰਘ ਵੱਲੋਂ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਚੱਲ ਰਹੇ ਮਰਨ ਵਰਤ ਦੇ ਮਾਮਲੇ ‘ਚ ਪੰਜਾਬ ਸਰਕਾਰ ਚਾਹੁੰਦੇ ਹੋਏ ਵੀ ਕੁਝ ਕਰਨ ਦੇ ਸਮਰੱਥ ਨਹੀਂ ਹੈ ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਭੁਗਤਣ ਵਾਲੇ ਨਜ਼ਰਬੰਦਾਂ ਦੀ ਸਜ਼ਾ ਮੁਆਫ਼ੀ ਸਬੰਧੀ ਰਾਜਾਂ ਦੇ ਅਧਿਕਾਰ ਹੀ ਮੁਲਤਵੀ ਕੀਤੇ ਹੋਏ ਹਨ । ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕੇਵਲ ਬਾਪੂ ਸੂਰਤ ਸਿੰਘ ਦੀ ਸਿਹਤ ਦਾ ਖਿ਼ਆਲ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਉਨ੍ਹਾਂ ਨੂੰ ਬਿਹਤਰੀਨ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ।

ਇਸੇ ਸਬੰਧੀ ਸੇਵਾ ਮੁਕਤ ਜਸਟਿਸ ਆਰ. ਐੱਸ. ਸੋਢੀ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਆਦੇਸ਼ ਰਾਹੀਂ ਬੰਦੀਆਂ ਦੀ ਰਿਹਾਈ ਦੇ ਮਾਮਲੇ ਵਿਚ ਰਾਜ ਸਰਕਾਰਾਂ ਦੇ ਅਧਿਕਾਰ ‘ਤੇ ਰੋਕ ਲਈ ਗਈ ਹੈ, ਜਦਕਿ ਕੇਂਦਰ ਸਰਕਾਰ ਦੇ ਅਧਿਕਾਰ ‘ਤੇ ਕੋਈ ਰੋਕ ਨਹੀਂ । ਜੇ ਪੰਜਾਬ ਸਰਕਾਰ ਚਾਹੇ ਤਾਂ ਉਹ ਕੇਂਦਰ ਸਰਕਾਰ, ਜਿਸ ਵਿਚ ਉਹ ਆਪ ਭਾਈਵਾਲ ਹੈ, ਤੱਕ ਪਹੁੰਚ ਕਰਕੇ ਸਿੱਖ ਬੰਦੀਆਂ ਦੀ ਰਿਹਾਈ ਵਿਚ ਮੁੱਖ ਭੂਮਿਕਾ ਅਦਾ ਕਰ ਸਕਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: