Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ‘ਚ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਮੁੱਖ ਮੰਤਰੀ ਅਤੇ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ ਪੱਤਰ

ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ‘ਚ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਮੁੱਖ ਮੰਤਰੀ ਅਤੇ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ ਪੱਤਰ

Bhai Gurbax Singhਚੰਡੀਗੜ੍ਹ (1 ਅਕਤੂਬਰ, 2014): ਅਦਾਲਤ ਵੱਲੋਂ ਦਿੱਤੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ- ਵੱਖ ਜੇਲਾਂ ਵਿੱਚ ਨਜ਼ਰਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 45 ਦਿਨ ਦੀ ਭੁੱਖ ਹੜਤਾਲ ਕਰਨ ਵਾਲੇ ਸਰਕਾਰ ਦੀ ਨੀਂਦ ਉਡਾ ਦੇਣ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਇਸ ਸਿਲਸਲੇ ਚ 5 ਸਿੰਘਾਂ ਨਾਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਤੇ ਗਵਰਨਰ ਸ਼ਿਵਰਾਜ ਪਾਟਿਲ ਨੂੰ ਮੰਗ ਪੱਤਰ ਸੌਂਪਕੇ ਭਾਈ ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਲਾਲ ਸਿੰਘ, ਵਰਿਆਮ ਸਿੰਘ, ਗੁਰਦੀਪ ਸਿੰਘ ਤੇ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਛੇਤੀ ਤੋਂ ਛੇਤੀ ਰਿਹਾਈ ਕਰਾਉਣ ਦੀ ਬੇਨਤੀ ਕੀਤੀ ਹੈ।

ਮੰਗ ਪੱਤਰ ਦੇਣ ਉਪਰੰਤ ਭਾਈ ਗੁਰਬਖਸ਼ ਸਿੰਘ ਨੇ ਕਿਹਾ ਕਿ ਜਦ ਤਕ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਜੇਲ੍ਹਾਂ ਚ 20-20 ਸਾਲ ਤੋਂ ਬੰਦ ਸਿੱਖ ਬੰਦੀ ਰਿਹਾਅ ਨਹੀਂ ਹੁੰਦੇ ਉਹ ਚੈਨ ਨਾਲ ਨਹੀਂ ਬੈਠਣਗੇ। ਉਨ੍ਹਾਂ ਸਿੱਖ ਕੌਮ ਨੂੰ ਬੇਨਤੀ ਕੀਤੀ ਕਿ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਹੈ। ਮੈਂ ਅੱਜ ਮੁੱਖ ਮੰਤਰੀ ਤੇ ਗਵਰਨਰ ਨੂੰ ਮੰਗ ਪੱਤਰ ਸੌਂਪ ਦਿਤਾ ਹੈ ਤੇ ਜੇ ਇਸ ਤੇ ਕਾਰਵਾਈ ਨਾ ਹੋਈ ਤਾਂ ਛੇਤੀ ਹੀ ਮੈਂ ਫੇਰ ਤੋਂ ਭੁੱਖ ਹੜਤਾਲ ਤੇ ਬੈਠ ਜਾਵਾਂਗਾ।

ਉਨ੍ਹਾਂ ਕਿਹਾ ਬੰਦੀ ਛੋੜ ਦਿਵਸ ਦਾ ਪਵਿੱਤਰ ਦਿਹਾੜਾ ਆ ਰਿਹਾ ਹੈ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਉਦੋ ਤਕ ਕਰ ਦੇਣੀ ਚਾਹੀਦੀ ਹੈ। ਭੁੱਖ ਹੜਤਾਲ ਦੇ ਸਥਾਨ ਬਾਰੇ ਜਾਣਕਾਰੀ ਦੇਣ ਤੋਂ ਹਾਲ ਦੀ ਘੜੀ ਇਨਕਾਰ ਕਰਦਿਆਂ ਭਾਈ ਗੁਰਬਖਸ਼ ਸਿੰਘ ਨੇ ਕਿਹਾ ਕਿ ਮੇਰਾ ਟੀਚਾ ਸਿੱਖਾਂ ਦੀ ਰਿਹਾਈ ਦਾ ਹੈ ਤੇ ਇਸ ਦੀ ਪੂਰਤੀ ਬਿਨਾ ਮੈਂ ਚੈਨ ਨਹੀਂ ਲਵਾਂਗਾ।

ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਜੋ ਵੀ ਸਿੱਖ ਚਾਹੁੰਦਾ ਹੈ ਕਿ ਜੇਲ੍ਹਾਂ ਚ ਬੰਦ ਸਿੱਖ ਰਿਹਾਅ ਹੋਣ ਉਹ ਮੇਰੇ ਸੰਘਰਸ਼ ਦਾ ਸ਼ਾਂਤਮਈ ਤਰੀਕੇ ਨਾਲ ਸਾਥ ਦੇਣ।

ਉਨ੍ਹਾਂ ਜਥੇਦਾਰ ਅਕਾਲ ਤਖ਼ਤ ਨਾਲ ਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀ ਵਾਰ ਜਥੇਦਾਰ ਨੇ ਉਨ੍ਹਾਂ ਨੂੰ ਸਿੰਘਾਂ ਦੀ ਰਿਹਾਈ ਦਾ ਵਾਅਦਾ ਕਰਕੇ ਭੁੱਖ ਹੜਤਾਲ ਖੁਲਵਾ ਦਿਤੀ ਸੀ ਪਰ ਇਸ ਵਾਰ ਉਹ ਭੁੱਖ ਹੜਤਾਲ ਤੇ ਬੈਠਕੇ ਕਿਸੇ ਦੀ ਵੀ ਨਹੀਂ ਸੁਣਨਗੇ ਅਤੇ ਉਦੋਂ ਤਕ ਭੁੱਖ ਹੜਤਾਲ ਜਾਰੀ ਰੱਖਣਗੇ। ਜਦੋਂ ਤਕ ਸਿੰਘ ਜੇਲ੍ਹਾਂ ਚੋਂ ਬਾਹਰ ਨਹੀਂ ਆ ਜਾਂਦੇ।

ਉਨ੍ਹਾਂ ਜਥੇਦਾਰ ਅਕਾਲ ਤਖਤ ਤੇ ਪੰਜਾਬ ਸਰਕਾਰ ਤੇ ਸਿਖਾਂ ਦੀ ਰਿਹਾਈ ਲਈ ਕੁਝ ਨਾ ਕਰਨ ਦਾ ਦੋਸ਼ ਲਾਉਂਦਿਆਂ ਰੋਸਾ ਜ਼ਾਹਰ ਕੀਤਾ। ਭਾਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਗਵਰਨਰ ਪਾਟਿਲ ਨੇ ਉਨ੍ਹਾਂ ਦੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਭਰੋਸਾ ਦਿਵਾਇਆ ਕਿ ਉਹ ਛੇਤੀ ਹੀ ਇਸ ਬਾਰੇ ਕੋਈ ਰਸਤਾ ਲੱਭਣਗੇ। ਮੁੱਖ ਮੰਤਰੀ ਦੀ ਰਿਹਾਇਸ਼ ਤੇ ਉਨ੍ਹਾਂ ਦੀ ਗੈਰ ਹਾਜ਼ਰੀ ਚ ਮੰਗ ਪੱਤਰ ਉਨ੍ਹਾਂ ਦੇ ਓ ਐਸ ਡੀ ਵਲੋਂ ਪ੍ਰਾਪਤ ਕੀਤਾ ਗਿਆ ਜਿਸ ਨੇ ਉਚਤ ਕਾਰਵਾਈ ਦਾ ਭਰੋਸਾ ਦਿਤਾ।

ਮੰਗ ਪੱਤਰ ਚ ਭਾਈ ਗੁਰਬਖਸ਼ ਸਿੰਘ ਨੇ 1995 ਤੋਂ ਬੁੜੈਲ ਜੇਲ੍ਹ ਚ ਬੰਦ ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, 1992 ਤੋਂ ਨਾਭਾ ਜੇਲ੍ਹ ਚ ਬੰਦ ਲਾਲ ਸਿੰਘ, 1990 ਤੋਂ ਬਰੇਲੀ ਜੇਲ ਚ ਬੰਦ ਵਰਿਆਮ ਸਿੰਘ,ਗੁਰਬਰਗ ਜੇਲ (ਕਰਨਾਟਕ) ਚ ਬੰਦ ਗੁਰਦੀਪ ਸਿੰਘ ਅਤੇ ਤਿਹਾੜ ਜੇਲ ਚ ਬੰਦ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ
ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਨਿਰਦੋਸ਼ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਗ੍ਰਿਫਤਾਰ ਨਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: