Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਤਿੰਨਾਂ ਤਖਤਾਂ ਤੋਂ ਕੱਢੇ ਜਾਣੇ ਵੰਗਾਰ ਮਾਰਚ, ਪਹਿਲਾ ਮਾਰਚ 25 ਮਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗਾ ਰਵਾਨਾ

ਬੰਦੀ ਸਿੰਘਾਂ ਦੀ ਰਿਹਾਈ ਲਈ ਤਿੰਨਾਂ ਤਖਤਾਂ ਤੋਂ ਕੱਢੇ ਜਾਣੇ ਵੰਗਾਰ ਮਾਰਚ, ਪਹਿਲਾ ਮਾਰਚ 25 ਮਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗਾ ਰਵਾਨਾ

ਜਗਰਾਉ (22 ਮਈ, 2015): ਬੰਦੀ ਸਿੰਘਾਂ ਦੀ ਰਿਹਾਈ ਦੇ ਮੋਰਚੇ ਨੂੰ ਹੋਰ ਤੇਜ਼ ਕਰਨ ਹਿੱਤ ਅਤੇ ਕੌਮ  ਨੂੰ ਜਾਗਰੂਕ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾ ਵੰਗਾਰ ਮਾਰਚ 25 ਮਈ ਨੂੰ, ਸ੍ਰੀ ਕੇਸਗੜ ਸਾਹਿਬ ਆਨੰਦਪੁਰ ਸਾਹਿਬ ਤੋਂ ਦੂਜਾ ਮਾਰਚ 27 ਮਈ ਨੂੰ ਅਤੇ ਤੀਜਾ ਮਾਰਚ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 29 ਮਈ ਨੂੰ ਕੱਢਿਆ ਜਾਵੇਗਾ। ਇਹ ਸਾਰੇ ਮਾਰਚ ਸਵੇਰੇ 10 ਵਜੇ ਆਰੰਭ ਹੋ ਕੇ ਦੇਰ ਸ਼ਾਮ ਨੂੰ ਬਾਪੂ ਸੂਰਤ ਸਿੰਘ ਖਾਲਸਾ ਦੇ ਜੱਦੀ ਘਰ ਪਿੰਡ     ਹਸਨਪੁਰ (ਲੁਧਿਆਣਾ) ਵਿਖੇ ਸਮਾਪਤ ਹੋਇਆ ਕਰਨਗੇ।

ਬਾਪੂ ਸੂਰਤ ਸਿੰਘ ਖਾਲਸਾ (ਫਾਇਲ ਫੋਟੋ)
ਬਾਪੂ ਸੂਰਤ ਸਿੰਘ ਖਾਲਸਾ (ਫਾਇਲ ਫੋਟੋ)

ਜੇਲਾਂ ’ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਆਰੰਭੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸੰਘਰਸ਼ ਕਮੇਟੀ ਨੇ 31 ਮਈ ਨੂੰ 12 ਤੋਂ 2 ਵਜੇ ਤੱਕ ਦਿੱਲੀ ਅੰਮਿ੍ਰਤਸਰ ਰੇਲਵੇ ਟ੍ਰੈਕ ਤੇ ਰੇਲ ਆਵਾਜਾਈ ਮੁਕੰਮਲ ਰੂਪ ’ਚ ਠੱਪ ਕਰਨ ਦਾ ਐਲਾਨ ਕੀਤਾ ਹੈ।

 ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ, ਜਸਬੀਰ ਸਿੰਘ ਖੰਡੂਰ, ਭਾਈ ਅਮਰੀਕ ਸਿੰਘ ਅਜਨਾਲਾ, ਜਥੇਦਾਰ ਤਿ੍ਰਲੋਕ ਸਿੰਘ ਡੱਲਾ ਨੇ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਬਾਪੂ ਸੂਰਤ ਸਿੰਘ ਖਾਲਸਾ ਦੀ ਭੁੱਖ-ਹੜਤਾਲ 126 ਦਿਨ ਪੂਰੇ ਕਰ ਚੁੱਕੀ ਹੈ ਅਤੇ ਬਾਪੂ ਦੀ ਸਿਹਤ ਦਿਨੋ-ਦਿਨ ਚਿੰਤਾਜਨਕ ਹੋ ਰਹੀ ਹੈ, ਪ੍ਰੰਤੂ ਪੰਜਾਬ ਤੇ ਕੇਂਦਰ ਸਰਕਾਰ ਜਾਣ-ਬੁੱਝ ਕੇ ਇਸ ਸੰਘਰਸ਼ ਪ੍ਰਤੀ ਅਵੇਸਲੀਆਂ ਹੋਣ ਦਾ ਨਾਟਕ ਕਰ ਰਹੀਆਂ ਹਨ।

 ਉਕਤ ਆਗੂਆਂ ਨੇ ਐਲਾਨ ਕੀਤਾ ਕਿ ਇਸ ਸੰਘਰਸ਼ ਨੂੰ ਸਰਕਾਰ ਆਪਣੇ ਜ਼ੋਰ-ਜਬਰ ਨਾਲ ਦਬਾਅ ਨਹੀਂ ਸਕੇਗੀ। ਪੰਥਕ ਆਗੂਆਂ ਨੇ 20 ਮਈ ਨੂੰ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਦਰਵਾਜ਼ੇ ਸੰਘਰਸ਼ੀ ਸਿੰਘਾਂ ਲਈ ਬੰਦ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੂੰ ਇਸ ਅਵੱਗਿਆ ਲਈ ਤਲਬ ਕਰਨ ਦੀ ਮੰਗ ਕੀਤੀ।

ਭਾਈ ਗੁਰਦੀਪ ਸਿੰਘ ਬਠਿੰਡਾ ਨੇ ਇਸ ਸਮੇਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੋਰਚੇ ਨੂੰ ਹੋਰ ਤੇਜ਼ ਕਰਨ ਹਿੱਤ ਅਤੇ ਕੌਮ  ਨੂੰ ਜਾਗਰੂਕ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾ ਵੰਗਾਰ ਮਾਰਚ 25 ਮਈ ਨੂੰ, ਸ੍ਰੀ ਕੇਸਗੜ ਸਾਹਿਬ ਆਨੰਦਪੁਰ ਸਾਹਿਬ ਤੋਂ ਦੂਜਾ ਮਾਰਚ 27 ਮਈ ਨੂੰ ਅਤੇ ਤੀਜਾ ਮਾਰਚ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 29 ਮਈ ਨੂੰ ਕੱਢਿਆ ਜਾਵੇਗਾ। ਇਹ ਸਾਰੇ ਮਾਰਚ ਸਵੇਰੇ 10 ਵਜੇ ਆਰੰਭ ਹੋ ਕੇ ਦੇਰ ਸ਼ਾਮ ਨੂੰ ਬਾਪੂ ਸੂਰਤ ਸਿੰਘ ਖਾਲਸਾ ਦੇ ਜੱਦੀ ਘਰ ਪਿੰਡ     ਹਸਨਪੁਰ (ਲੁਧਿਆਣਾ) ਵਿਖੇ ਸਮਾਪਤ ਹੋਇਆ ਕਰਨਗੇ।

ਸੰਘਰਸ਼ ਕਮੇਟੀ ਨੇ ਇਸ ਸਮੇਂ ਪਿੰਡ ਹਸਨਪੁਰ ’ਚ ਚੱਲਦੇ ਧਾਰਮਿਕ ਦੀਵਾਨਾਂ ’ਚ ਭਾਗ ਲੈਣ ਵਾਲੇ ਸਾਰੇ ਸੰਤਾਂ, ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਬਾਕੀ ਸੰਤਾਂ-ਮਹਾਂਪੁਰਸ਼ਾਂ, ਪ੍ਰਚਾਰਕਾਂ, ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸੰਘਰਸ਼ ’ਚ ਆਪੋ-ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।

ਪੰਥਕ ਆਗੂਆਂ ਨੇ ਸੰਘਰਸ਼ ਦੀ ਅਵਾਜ਼ ਵਿਸ਼ਵ ਭਰ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਤੱਕ ਲੈ ਕੇ ਜਾਣ ਦਾ ਵੀ ਇਸ ਸਮੇਂ ਐਲਾਨ ਕੀਤਾ। ਭਾਈ ਜਸਬੀਰ ਸਿੰਘ ਖੰਡੂਰ ਨੇ ਇਸ ਸਮੇਂ ਦੱਸਿਆ ਕਿ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਚਿੰਤਾਜਨਕ ਸਥਿੱਤੀ ’ਚ ਪੁੱਜ ਚੁੱਕੀ ਹੈ। ਭਾਈ ਅਮਰੀਕ ਸਿੰਘ ਅਜਨਾਲਾ ਨੇ ਇਸ ਸਮੇਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਸਨੇ ਪੁਲਿਸ ਕੈਟ ਪਿੰਕੀ ਨੂੰ ਮੁੜ ਬਹਾਲ ਕਰਨ ਦੀ ਕੋਝੀ ਸਾਜ਼ਿਸ ਕੀਤੀ ਤਾਂ ਕੌਮ ਉਸਨੂੰ ਬਰਦਾਸ਼ਤ ਨਹੀਂ ਕਰੇਗੀ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: