Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਪਾਰਲੀਮੈਂਟ ਤੱਕ ਮਾਰਚ ਦੀਆਂ ਤਿਆਰੀਆਂ ਮੁਕੱਮਲ

ਬੰਦੀ ਸਿੰਘਾਂ ਦੀ ਰਿਹਾਈ ਲਈ ਪਾਰਲੀਮੈਂਟ ਤੱਕ ਮਾਰਚ ਦੀਆਂ ਤਿਆਰੀਆਂ ਮੁਕੱਮਲ

ਲੁਧਿਆਣਾ (1ਅਗਸਤ, 2015): ਅਦਾਲਤਾਂ ਵੱਲੋਂ ਦਿੱਤੀ ਗਈ ਗਜ਼ਾ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਨੂੰ ਭਾਰਤ ਸਰਕਾਰ ਵੱਲੋਂ ਰਿਹਾਅ ਨਾ ਕੀਤੇ ਜਾਣ ਦੇ ਮਾਮਲੇ ਵਿੱਚ “ਭਾਰਤ ਵਿੱਚ ਸਿੱਖਾਂ ਲਈ ਇਨਸਾਫ ਕਿਉਂ ਨਹੀਂ” ਦੇ ਨਾਮ ਹੇਠ ਇੱਕ ਮਾਰਚ 4 ਅਗਸਤ ਨੂੰ ਭਾਰਤ ਦੀ ਪਾਰਲੀਮੈਂਟ ਤੱਕ ਜਾਵੇਗਾ। ਭਾਰਤ ਦੀ ਪਾਰਲੀਮੈਂਟ ਤੋਂ ਇਹ ਸਵਾਲ ਪੁਛਿਆ ਜਾਵੇਗਾ ਕਿ “ਭਾਰਤ ਵਿੱਚ ਸਿੱਖਾਂ ਲਾੀ ਇਨਸਾਫ ਕਿਉਂ ਨਹੀਂ।

ਮੀਟਿੰਗ ਵਿੱਚ ਹਾਜ਼ਰ ਆਗੂ
ਮੀਟਿੰਗ ਵਿੱਚ ਹਾਜ਼ਰ ਆਗੂ

ਅੱਜ ਇਸ ਸੰਬੰਧੀ ਹੋਈ ਸੰਘਰਸ਼ ਕਮੇਟੀ ਦੀ ਬੈਠਕ ਤੋਂ ਬਾਅਦ ਆਗੂਆਂ ਨੇ ਦੱਸਿਆ ਕਿ 4 ਅਗਸਤ ਨੂੰ ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਉਤਰਾਖੰਡ, ਰਾਜਸਥਾਨ, ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਤੋਂ ਪੰਥ ਦਰਦੀਆਂ ਦੇ ਕਾਫ਼ਲੇ 11 ਵਜੇ ਤੱਕ ਦਿੱਲੀ ਦੇ ਗੁਰਦੁਆਰਾ ਸਾਹਿਬ ਰਕਾਬ ਗੰਜ ਵਿਖੇ ਇਕੱਤਰ ਹੋਣਗੇ। ਇਥੇ ਗੁਰੂ ਅੱਗੇ ਅਰਦਾਸ ਬੇਨਤੀ ਉਪਰੰਤ ਪਾਰਲੀਮੈਂਟ ਵੱਲ ਕੂਚ ਕੀਤਾ ਜਾਵੇਗਾ। ਲੋਕ ਸਭਾ ਦੀ ਸਪੀਕਰ ਅਤੇ ਰਾਜ ਸਭਾ ਦੇ ਸਭਾਪਤੀ ਨੂੰ ਸਿੱਖ ਕੌਮ ਵੱਲੋਂ ‘‘ਸਿੱਖਾਂ ਲਈ ਇਸ ਦੇਸ਼ ’ਚ ਇਨਸਾਫ਼ ਕਿਉਂ ਨਹੀਂ’’ ਪਟੀਸ਼ਨ ਸੌਂਪ ਕੇ ਪਾਰਲੀਮੈਂਟ ’ਚ ਇਸ ’ਤੇ ਬਹਿਸ ਕਰਵਾਉਂਣ ਦੀ ਮੰਗ ਕੀਤੀ ਜਾਵੇਗੀ।

ਸੰਘਰਸ਼ ਕਮੇਟੀ ਨੇ ਇਸ ਸਮੇਂ ਹਰ ਪੰਥ ਦਰਦੀ ਤੇ ਪੰਥਕ ਜੱਥੇਬੰਦੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਤੌਰ ’ਤੇ ਕਾਫ਼ਲੇ ਲੈ ਕੇ 4 ਅਗਸਤ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਪੁੱਜਣ।

ਪੰਥਕ ਆਗੂਆਂ ਨੇ ਇਸ ਸਮੇਂ ਕਾਂਗਰਸ ਦੇ ਐਮ.ਪੀ. ਰਵਨੀਤ ਸਿੰਘ ਬਿੱਟੂ ਵੱਲੋਂ ਲੁਧਿਆਣੇ ਦੇ ਦਿਆਨੰਦ ਹਸਪਤਾਲ ਅੱਗੇ ਕੀਤੀ ਸਿਆਸੀ ਡਰਾਮੇਬਾਜ਼ੀ ਦੀ ਸਖ਼ਤ ਨਿਖੇਦੀ ਕਰਦਿਆਂ ਚਿਤਾਵਨੀ ਦਿੱਤੀ ਕਿ ਇਹ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਝੀ ਕੋਸ਼ਿਸ਼ ਨਾ ਕਰਨ। ਬਿੱਟੂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਸਿੱਖ ਸੰਘਰਸ਼ ਨੂੰ ਦੀਨਾਨਗਰ ਹਮਲੇ ਦੀ ਜੜ ਦੱਸਣ ’ਤੇ ਟਿੱਪਣੀ ਕਰਦਿਆਂ ਸੰਘਰਸ਼ ਕਮੇਟੀ ਨੇ ਇਸਨੂੰ ਬੇਅੰਤ ਸਿੰਘ ਪਰਿਵਾਰ ਦੀ ਸਿੱਖ ਵਿਰੋਧੀ ਨਫ਼ਰਤ ਦਾ ਹਿੱਸਾ ਦੱਸਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: