Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ 35ਵੇਂ ਦਿਨ ‘ਚ ਦਾਖਲ

ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ 35ਵੇਂ ਦਿਨ ‘ਚ ਦਾਖਲ

ਲਧਿਆਣਾ (19 ਫਰਵਰੀ, 2015): ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਘਰ ਅੰਦਰ ਹੀ ਭੁੱਖ ਹੜਤਾਲ ‘ਤੇ ਬੈਠੇ ਭਾਈ ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ 35ਵੇਂ ਦਿਨ ‘ਚ ਦਾਖਲ ਹੋ ਗਈ ਹੈ।ਉਨ੍ਹਾਂ ਨੂੰ ਪਿਛਲੇ ਦਿਨੀਂ ਪੁਲਿਸ ਵੱਲੋਂ ਪਿੰਡ ਹਸਨਪੁਰ (ਲੁਧਿਆਣਾ) ਉਨ੍ਹਾਂ ਦੇ ਘਰੋਂ ਚੁੱਕ ਕੇ ਸਿਵਲ ਹਸਪਤਾਲ ਮੁੱਢਲੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।

ਬਾਪੂ ਸੂਰਤ ਸਿੰਘ ਖਾਲਸਾ 16 ਜਨਵਰੀ, 2015 ਤੋਂ ਲਗਾਤਾਰ ਭੁੱਖ ਹੜਤਾਲ ਉੱਤੇ ਹੈ
ਬਾਪੂ ਸੂਰਤ ਸਿੰਘ ਖਾਲਸਾ 16 ਜਨਵਰੀ, 2015 ਤੋਂ ਲਗਾਤਾਰ ਭੁੱਖ ਹੜਤਾਲ ਉੱਤੇ ਹੈ

ਬੰਦੀ ਸਿੰਘਾਂ ਦੀ ਰਿਹਾਈ ਲਈ ਸਿਵਲ ਹਸਪਤਾਲ ‘ਚ ਵੀ ਭੁੱਖ ਹੜਤਾਲ ‘ਤੇ ਬੈਠੇ ਖਾਲਸਾ ਦੇ ਸੰਘਰਸ਼ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਇਕ ਮਹੀਨੇ ਤੋਂ ਵੱਧ ਸਮਾਂ ਕੁਝ ਨਾ ਖਾਣ ਕਰਕੇ ਭਾਵੇਂ ਜਥੇਦਾਰ ਬੇਹੱਦ ਕਮਜ਼ੋਰ ਹੋ ਗਏ ਪਰ ਉਹ ਆਪਣੇ ਮਿਸ਼ਨ ਦੀ ਪ੍ਰਾਪਤੀ ਲਈ ਇਰਾਦੇ ਦੇ ਦਿ੍ੜ ਹਨ।

ਜਥੇਦਾਰ ਸੂਰਤ ਸਿੰਘ ਦੇ ਸਪੁੱਤਰ ਰਵਿੰਦਰਜੀਤ ਸਿੰਘ ਗੋਗੀ, ਬੇਟੀਆਂ ਸਰਵਿੰਦਰ ਕੌਰ, ਵਰਿੰਦਰ ਕੌਰ, ਰੂਪਇੰਦਰ ਕੌਰ ਵੱਲੋਂ ਆਪਣੇ ਪਿਤਾ ਦੇ ਸੰਘਰਸ਼ ਨੂੰ ਸਹੀ ਦੱਸਦਿਆਂ ਕਿਹਾ ਕਿ ਜੇਕਰ ਪੰਥ ਖਾਤਰ ਉਨ੍ਹਾਂ ਦੇ ਪਿਤਾ ਦੀ ਸ਼ਹਾਦਤ ਵੀ ਹੋ ਗਈ ਤਾਂ ਉਨ੍ਹਾਂ ਨੂੰ ਮਾਣ ਹੋਵੇਗਾ ਕਿ ਇਕ ਗੁਰਸਿੱਖ ਵੱਲੋਂ ਆਪਣਾ ਜੀਵਨ ਅਤੇ ਆਖਰੀ ਸਾਹ ਪੰਥ ਨੂੰ ਸਮਰਪਿਤ ਕੀਤਾ ਗਿਆ ਹੈ।

ਵੱਖੋ-ਵੱਖ ਜਥੇਬੰਦੀਆਂ ਵੱਲੋਂ ਭਾਈ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰਕੇ ਜਥੇਦਾਰ ਦੀ ਭੁੱਖ ਹੜਤਾਲ ਤੁੜਵਾ ਦੇਣੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: