Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਭਾਰ ਘਟਣਾ ਸ਼ੁਰੂ

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਭਾਰ ਘਟਣਾ ਸ਼ੁਰੂ

ਅੰਬਾਲਾ ਸ਼ਹਿਰ (21 ਨਵੰਬਰ, 2014): ਭਾਰਤ ਦੀਆਂ ਵੱਖ-ਵੱਖਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਪੱਕੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਭਾਰ ਘਟਣਾ ਸ਼ੂਰੂ ਹੋ ਗਿਆ ਹੈ।

IMG_2330.JPG
ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ

ਭੁੱਖ ਹੜਤਾਲ ‘ਤੇ ਬੈਠਣ ਸਮੇਂ ਉਨ੍ਹਾਂ ਦੇ ਸ਼ਰੀਰ ਦਾ ਵਜ਼ਨ ਕਰੀਬ 80 ਕਿੱਲੋ ਸੀ, ਜੋ ਹੁਣ ਘੱਟ ਕੇ 72.5 ਕਿੱਲੋ ਰਹਿ ਗਿਆ ਹੈ ਙ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਭਾਈ ਸਾਹਿਬ ਦੀ ਸੁਰੱਖਿਆ ਲਈ ਸਾਦੀ ਵਰਦੀ ‘ਚ ਸੁਰੱਖਿਆ ਕਰਮੀ ਤਾਇਨਾਤ ਕੀਤੇ ਜਾ ਚੁੱਕੇ ਹਨ, ਜੋਕਿ ਗੁਰਦੁਆਰਾ ਸਾਹਿਬ ਦੀ ਹਦੂਦ ਤੋਂ ਬਾਹਰ ਆਪਣੀ ਡਿਊਟੀ ਦੇ ਰਹੇ ਹਨ।

ਉਧਰ ਅਖੰਡ ਕੀਰਤਨੀ ਜਥੇ ਦੇ ਜਥੇ. ਭਾਈ ਸਾਹਿਬ ਭਾਈ ਬਖਸ਼ੀਸ ਸਿੰਘ ਨੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਇਸ ਸੰਘਰਸ਼ ‘ਚ ਡਟ ਕੇ ਹਮਾਇਤ ਕਰਨ ਦਾ ਭਰੋਸਾ ਦਿੱਤਾ ਹੈ।

ਜਾਣਕਾਰੀ ਅਨੁਸਾਰ ਅੰਬਾਲਾ ਦੇ ਡੀ. ਐਸ. ਪੀ. ਇਟੈਲੀਜੈਂਸੀ ਰਾਮਪਾਲ ਨੇ ਦੱਸਿਆ ਕਿ ਮੰਗਲਵਾਰ ਰਾਤ ਪੰਜਾਬ ਪੁਲਿਸ ਦੇ ਕੁੱਝ ਮੁਲਾਜ਼ਮਾਂ ਵੱਲੋਂ ਭਾਈ ਖਾਲਸਾ ਨਾਲ ਕੀਤੀ ਗਈ ਧੱਕਾਮੁੱਕੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਨੱਗਲ ਪੁਲਿਸ ਸਟੇਸ਼ਨ ਨੂੰ ਭਾਈ ਸਾਹਿਬ ਦੀ ਸੁਰੱਖਿਆ ਦੇ ਵਾਜ਼ਬ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: