Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਡਨ ਸਥਿਤ ਭਾਰਤੀ ਦੂਤਾਵਾਸ ਅੱਗੇ ਮੁਜ਼ਾਹਰੇ ਸਿੱਖ ਆਰਗੇਨਾਈਜੇਸ਼ਨ ਯੂ. ਕੇਵੱਲੋਂ ਮੁਜ਼ਾਹਰੇ ਦਾ ਕੀਤਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਡਨ ਸਥਿਤ ਭਾਰਤੀ ਦੂਤਾਵਾਸ ਅੱਗੇ ਮੁਜ਼ਾਹਰੇ ਸਿੱਖ ਆਰਗੇਨਾਈਜੇਸ਼ਨ ਯੂ. ਕੇਵੱਲੋਂ ਮੁਜ਼ਾਹਰੇ ਦਾ ਕੀਤਾ ਐਲਾਨ

Sikhs-protest-in-Birmingham-3-298x200
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰਦੇ ਸਿੱਖ

ਲੰਡਨ (3 ਜਨਵਰੀ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਨੂੰ 52 ਦਿਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਭਾਈ ਦਿਨੋਂ-ਦਿਨ ਵਿਗੜ ਰਹੀ ਸਿਹਤ ਤੋਂ ਚਿੰਤਤ ਬਰਤਾਨੀਆ ਵਿਚ ਸਮੂਹ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ. ਕੇ ਵਲੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਆਰੰਭੀ ਹੋਈ ਭੁੱਖ ਹੜਤਾਲ ਦੇ ਸਮਰਥਨ ਵਿੱਚ ਬ੍ਰਮਿੰਘਮ ਵਿਚ ਭਾਰੀ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਹੁਣ ਲੰਡਨ ਸਥਿਤ ਭਾਰਤੀ ਦੂਤਾਵਾਸ ਅੱਗੇ ਮੁਜ਼ਾਹਰੇ ਦਾ ਐਲਾਨ ਕੀਤਾ ਹੈ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰ ਭਾਈ ਜੋਗਾ ਸਿੰਘ, ਭਾਈ ਕੁਲਦੀਪ ਸਿੰਘ ਚਹੇੜੂ, ਮੀਡੀਆ ਕਮੇਟੀ ਮੈਂਬਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਕੁਲਵੰਤ ਸਿੰਘ ਢੇਸੀઠਵਲੋਂ ਭਾਈ ਖਾਲਸਾ ਦੇ ਸੰਘਰਸ਼ ਨੂੰ ਸਮੇਂ ਦੀ ਖਾਸ ਲੋੜ ਆਖਦਿਆਂ ਕਿਹਾ ਗਿਆ ਕਿ ਇਹ ਮੁਜ਼ਾਹਰਾ ਇਕ ਵਜੇ ਤੋਂ ਤਿੰਨ ਵਜੇ ਤੱਕ ਸ਼ਾਂਤੀਪੂਰਵਕ ਢੰਗ ਨਾਲ ਹੋਵੇਗਾ।

ਐੱਫ.ਐੱਸ.ਓ. ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਵਧ-ਚੜ੍ਹ ਕੇ ਇਸ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ, ਤਾਂ ਕਿ ਭਾਈ ਗੁਰਬਖਸ਼ ਸਿੰਘ ਵਲੋਂ ਵਿੱਢੇ ਸੰਘਰਸ਼ ਦੀ ਅਵਾਜ਼ ਦੁਨੀਆ ਭਰ ਵਿਚ ਬੁਲੰਦ ਕੀਤੀ ਜਾ ਸਕੇ ਅਤੇ ਭਾਰਤ ਸਰਕਾਰ ਨੂੰ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਮਜਬੂਰ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ,ਭਾਰਤ ਦੀਆਂ ਵੱਖ-ਵੱਖ ਜ਼ੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ 6 ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ਤੇ ਹਨ।ਜਿੰਨ੍ਹਾਂ ਦੀ ਰਿਹਾਈ ਲਈ ਮੋਰਚਾ ਲਾਇਆ ਹੈ ਉਨ੍ਹਾਂ ਵਿਚੋਂ ਗੁਰਮੀਤ ਸਿੰਘ, ਲੱਖਵਿੰਦਰ ਸਿੰਘ, ਸ਼ਮਸ਼ੇਰ ਸਿੰਘ (ਸਾਰੇ ਕੇਂਦਰੀ ਜ਼ੇਲ ਬੁੜੈਲ), ਭਾਈ ਲਾਲ ਸਿੰਘ (ਸਕਿਉਰਿਟੀ ਜ਼ੇਲ ਨਾਭਾ), ਵਰਿਆਮ ਸਿੰਘ (ਯੁ.ਪੀ. ਜ਼ੇਲ),ਅਤੇ ਗੁਰਦੀਪ ਸਿੰਘ (ਗੁਲਬਰਗ ਜ਼ੇਲ ਕਰਨਾਟਕ) ਵਿੱਚ ਨਜ਼ਰਬੰਦ ਹਨ। ਜਦ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਦਿੱਲੀ ਦੀ ਤਿਹਾੜ ਜੇਲ ਵਿਚ ਨਜ਼ਰਬੰਦ ਹਨ। ਉਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਹੋਣ ਕਾਰਣ ਹੁਣ ਉਹ ਵੀ ਪੱਕੀ ਰਿਹਾਈ ਦੇ ਹੱਕਦਾਰ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਐਤਵਾਰ (16 ਜੂਨ ਨੂੰ) ਇੰਗਲੈਂਡ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਲੰਡਨ ਵਿਖੇ ਇਕੱਤਰ ਹੋਏ ਅਤੇ ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਢ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲੰਡਨ
ਲੰਘੇ ਐਤਵਾਰ (16 ਜੂਨ ਨੂੰ) ਇੰਗਲੈਂਡ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਲੰਡਨ ਵਿਖੇ ਇਕੱਤਰ ਹੋਏ ਅਤੇ ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਢ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲੰਡਨ
ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: