Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ-ਵੱਖ ਗੁਰਦੁਆਰਾ ਸਾਹਿਬਾਨ ‘ਚ ਅਰਦਾਸ 5 ਅਪ੍ਰੈਲ ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ-ਵੱਖ ਗੁਰਦੁਆਰਾ ਸਾਹਿਬਾਨ ‘ਚ ਅਰਦਾਸ 5 ਅਪ੍ਰੈਲ ਨੂੰ

ਸਿਆਟਲ (3 ਅਪ੍ਰੈਲ, 2015): ਲੰਘੇ ਸਿੱਖ ਸੰਘਰਸ਼ ਦੌਰਾਨ ਸਿੱਖਾਂ ਦੀਆਂ ਕੌਮੀ ਭਾਵਨਾਵਾਂ ਅਧੀਨ ਆਪਣਾ ਘਰ ਬਾਹਰ ਛੱਡ ਸਿੱਖ ਕੌਮ ਦਾ ਭਵਿੱਖ ਰੁਸ਼ਨਾਉਣ ਲਈ ਨਿਕਲੇ ਸਿੱਖ ਨੌਜਵਾਨ, ਜੋ ਹੁਣ ਭਾਰਤੀ ਅਦਾਲਤ ਵੱਲੋਂ ਦਿੱਤੀਆਂ ਸਵਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਹਨ ਅਤੇ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨਾ ਨਹੀਂ ਚਾਹੁੰਦੀ।

Sikh-Prisoners-not-being-released-from-Jails-205x300
ਬੰਦੀ ਸਿੰਘ

ਉਨ੍ਹਾਂ ਦੀ ਰਿਹਾਈ ਲਈ ਗੁਰਬਖਸ਼ ਸਿੰਘ ਵੱਲੋਂ ਅੱਧਵਾਟੇ ਛੱਡਿਆ ਸੰਘਰਸ਼ ਨੂੰ ਅੱਗੇ ਤੋਰਦਿਆਂ ਬਾਪੂ ਸੂਰਤ ਸਿੰਘ ਨੇ 16 ਜਨਵਰੀ ਤੋਂ ਭੁੱਖ ਹੜਤਾਲ ਕੀਤੀ ਹੋਈ ਹੈ।ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ, ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ ਅਤੇ ਉੱਥੇ ਉਨ੍ਹਾਂ ਨੂੰ ਜਬਰਦਸਤੀ ਨਾਲੀ ਰਾਹੀਂ ਖੁਰਾਕ ਦਿੱਤੀ ਜਾ ਰਹੀ ਹੈ।

ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਆਰੰਭੇ ਸੰਘਰਸ਼ ਦੇ ਹੱਕ ਵਿਚ ਸਮੂਹ ਗੁਰਦੁਆਰਿਆਂ ਵਿਚ 5 ਅਪ੍ਰੈਲ ਨੂੰ ਅਰਦਾਸ ਕੀਤੀ ਜਾ ਰਹੀ ਹੈ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਕੈਦੀਆਂ ਨੂੰ ਛੱਡਿਆ ਜਾਵੇ।

ਸਿਆਟਲ ਤੋਂ ਬੀਬੀ ਰੂਪਇੰਦਰ ਕੌਰ ਨਾਗਰਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੂਰਤ ਸਿੰਘ ਖਾਲਸਾ ਦੀ ਸਿਹਤ ਦਿਨ-ਬ-ਦਿਨ ਖਰਾਬ ਹੋ ਰਹੀ ਹੈ ਅਤੇ ਉਨ੍ਹਾਂ ਦੇ ਭਰਾ ਜੋ ਅਮਰੀਕਨ ਸਿਟੀਜ਼ਨ ਹੈ, ਉਸ ਨੂੰ ਝੂਠੇ ਮੁਕੱਦਮੇ ਵਿਚ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਰੂਪਇੰਦਰ ਕੌਰ ਨੇ ਕਿਹਾ ਕਿ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਇਕ ਕੌਮੀ ਮੁੱਦਾ ਹੈ, ਜਿਸ ਦੀ ਸਫ਼ਲਤਾ ਲਈ ਸਾਰੀ ਕੌਮ ਨੂੰ ਹਿੱਸਾ ਲੈਣਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: