Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘ ਭਾਈ ਸੁਬੇਗ ਸਿੰਘ 2012 ਦੇ ਇਕ ਕੇਸ ਵਿਚੋਂ ਲੁਧਿਆਣਾ ਅਦਾਲਤ ਵਲੋਂ ਬਰੀ

ਬੰਦੀ ਸਿੰਘ ਭਾਈ ਸੁਬੇਗ ਸਿੰਘ 2012 ਦੇ ਇਕ ਕੇਸ ਵਿਚੋਂ ਲੁਧਿਆਣਾ ਅਦਾਲਤ ਵਲੋਂ ਬਰੀ

ਲੁਧਿਆਣਾ: ਲੁਧਿਆਣਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ ਭਾਈ ਸੁਬੇਗ ਸਿੰਘ ਨੂੰ ਐਨ.ਡੀ.ਪੀ.ਐੱਸ 2012 ਦੇ ਕੇਸ ਵਿਚੋਂ ਬਰੀ ਕਰ ਦਿੱਤਾ ਗਿਆ। ਡਵੀਜ਼ਨ ਨੰਬਰ 7 ਦੀ ਪੁਲਿਸ ਵਲੋਂ 6/4/2012 ਨੂੰ ਮੁਕੱਦਮਾ ਨੰਬਰ 147 ਦੇ ਤਹਿਤ ਇਹ ਕੇਸ ਦਾਇਰ ਕੀਤਾ ਗਿਆ ਸੀ। ਪੁਲਿਸ ਕੇਸ ਮੁਤਾਬਕ ਜੇਲ੍ਹ ਦੀ ਇਕ ਬੈਰਕ ਦੀ ਤਲਾਸ਼ੀ ਦੌਰਾਨ 7 ਗਰਾਮ ਹੈਰੋਇਨ ਬਾਥਰੂਮ ਦੀ ਕੰਧ ਵਿਚੋਂ ਮਿਲੀ ਸੀ।

(ਖੱਬੇ) ਭਾਈ ਸੁਬੇਗ ਸਿੰਘ, (ਸੱਜੇ) ਐਡਵੋਕੇਟ ਜਸਪਾਲ ਸਿੰਘ ਮੰਝਪੁਰ
(ਖੱਬੇ) ਭਾਈ ਸੁਬੇਗ ਸਿੰਘ, (ਸੱਜੇ) ਐਡਵੋਕੇਟ ਜਸਪਾਲ ਸਿੰਘ ਮੰਝਪੁਰ

ਭਾਈ ਸੁਬੇਗ ਸਿੰਘ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਸਰਕਾਰੀ ਪੱਖ ਚਲਾਨ ਵਿਚ ਲੱਗੇ ਇਲਜ਼ਾਮ ਸਾਬਤ ਕਰਨ ਵਿਚ ਨਾਕਾਮ ਰਹੇ ਕਿਉਂਕਿ ਕੇਸ ਨਿਰ-ਆਧਾਰ ਤੇ ਬਿਲਕੁਲ ਝੂਠਾ ਸੀ। ਅੱਜ ਸੁਬੇਗ ਸਿੰਘ 42 ਦਿਨਾਂ ਦੀ ਪੈਰੋਲ ਛੁੱਟੀ ਦੌਰਾਨ ਆਪ ਤਰੀਕ ਭੁਗਤਣ ਆਇਆ ਸੀ।

ਉਹਨਾਂ ਅੱਗੇ ਦੱਸਿਆ ਕਿ ਸੁਬੇਗ ਸਿੰਘ ਦਾ ਨਾਮ ਬੰਦੀ ਸਿੰਘਾਂ ਦੀ ਸੂਚੀ ਵਿਚ ਸੀ ਅਤੇ ਉਹ 1995 ਤੋਂ ਕਤਲ ਦੇ ਇਕ ਕੇਸ ਵਿਚ ਜੇਲ੍ਹ ਵਿਚ ਨਜ਼ਰਬੰਦ ਸੀ ਅਤੇ ਉਸ ਉਪਰ ਭਾਈ ਜਗਤਾਰ ਸਿੰਘ ਹਵਾਰਾ ਹੁਰਾਂ ਵਾਲਾ ਬੁੜ੍ਹੈਲ ਜੇਲ੍ਹ ਬਰੇਕ ਕੇਸ ਪਾ ਦੇਣ ਕਾਰਨ ਉਸਦੀ ਪੱਕੀ ਰਿਹਾਈ ਰੁਕ ਗਈ ਸੀ ਅਤੇ ਬਾਅਦ ਵਿਚ ਇਹ ਹੈਰੋਇਨ ਦਾ ਝੂਠਾ ਕੇਸ ਪਾ ਦਿੱਤਾ ਗਿਆ ਸੀ ਅਤੇ ਇਹ ਦੋਵੇ ਕੇਸ ਬਰੀ ਹੋਣ ਨਾਲ ਸੁਬੇਗ ਸਿੰਘ ਦੀ ਪੱਕੀ ਰਿਹਾਈ ਦਾ ਰਾਹ ਖੁੱਲ੍ਹ ਗਿਆ ਹੈ ਕਿਉਂਕਿ ਉਹ 42 ਦਿਨਾਂ ਦੀਆਂ ਕਰੀਬ 20 ਪੈਰੋਲ ਛੁੱਟੀਆਂ ਵੀ ਕੱਟ ਚੁੱਕਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: