Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘ ਰਿਹਾਈ ਮਾਮਲਾ: ਦਿੱਲੀ ਪ੍ਰਸ਼ਾਸ਼ਨ ਨੇ ਨਹੀਂ ਦਿੱਤੀ ਭੁੱਖ ਹੜਾਤਾਲ ਕਰਨ ਦੀ ਇਜ਼ਾਜਤ

ਬੰਦੀ ਸਿੰਘ ਰਿਹਾਈ ਮਾਮਲਾ: ਦਿੱਲੀ ਪ੍ਰਸ਼ਾਸ਼ਨ ਨੇ ਨਹੀਂ ਦਿੱਤੀ ਭੁੱਖ ਹੜਾਤਾਲ ਕਰਨ ਦੀ ਇਜ਼ਾਜਤ

ਨਵੀਂ ਦਿੱਲੀ( 12 ਜਨਵਰੀ, 2015): ਅੰਬਾਲਾ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ 9 ਜਨਵਰੀ ਨੂੰ ਪਰਿਵਾਰ ਵੱਲੋਂ ਹਸਪਤਾਲ ਦਾਖਲ ਕਰਵਾਏ ਜਾਣ ਤੋ ਬਾਅਦ ਭਾਈ ਗੁਰਬਖਸ਼ ਸਿੰਘ ਦੀ ਜਗਾ ਭੁੱਖ ਹੜਤਾਲ ਤੇ ਬੈਠੇ ਗੁਰਪਿਆਰ ਸਿੰਘ ਅਤੇ ਸਾਥੀਆਂ ਨੂੰ ਅੰਬਾਲਾ ਪੁਲਿਸ ਵੱਲੋਂ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ‘ਤੇ ਦਬਾਅ ਪਾਕੇ ਉਨ੍ਹਾਂ ਨੂੰ ਗੁਰਦੁਆਰਾ ਲਖਨੌਰ ਸਾਹਿਬ ਤੋਂ ਜਾਣ ਲਈ ਮਜਬੂਰ ਕਰ ਦਿੱਤਾ, ਜਿਸ ਤੇ ਗੁਰਪ੍ਰੀਤ ਸਿੰਘ ਗੁਰੀ, ਗੁਰਪਿਆਰ ਸਿੰਘ ਅਤੇ ਚਰਨਪ੍ਰੀਤ ਸਿੰਘ ਨੇ ਬੰਦੀ ਸਿੰਘ ਰਿਹਾਈ ਮੋਰਚਾ ਅੰਬਾਲਾ ਤੋਂ ਜੰਤਰ ਮੰਤਰ ਦਿੱਲੀ ਤਬਦੀਲ ਕਰ ਦਿੱਤਾ।

ਜੰਤਰ ਮੰਤਰ ਦਿੱਲੀ ਵਿਖੇ ਭੁੱਖ ਹੜਤਾਲ ਉਤੇ ਬੈਠੇ ਗੁਰਪਿਆਰ ਸਿੰਘ ਅਤੇ ਸਾਥੀਆਂ ਨੂੰ ਪੁਲੀਸ ਨੇ ਹਿਰਾਸਤ ਵਿੰਚ ਲੈ ਲਿਆ। ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਧਰਨੇ ਲਈ ਇਜਾਜ਼ਤ ਨਹੀਂ ਸੀ ਲਈ ਹੋਈ। ਪਰ ਥੋੜੇ ਸਮੇਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਪੁਲਿਸ ਨੇ ਕਿਹਾ ਕਿ ਦਿੱਲੀ ਵਿੱਚ 26 ਜਨਵਰੀ ਨੂੰ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੇ ਆਉਣ ਕਾਰਣ ਸੁਰੱਖਿਆ ਕਾਰਣ ਕਰਕੇ ਉਨ੍ਹਾਂ ਨੂੰ ਭੁੱਖ ਹੜਤਾਲ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਸਕਦੀ।

ਗੁਰਪ੍ਰੀਤ ਸਿੰਘ ਗੁਰੀ ਨੇ ਫੋਨ ‘ਤੇ ਗੱਲ ਕਰਦਿਆਂ ਦੱਸਿਆ ਕਿ ਜਦ ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਕਿਹਾ ਕਿ ਜਦੋਂ ਹੋਰ ਲੋਕ ਜੰਤਰ ਮੰਤਰ ਵਿੱਖੇ ਆਪਣਾ ਰੋਸ ਮਾਰਚ ਜਾਰੀ ਰੱਖ ਰਹੇ ਹਨ ਤਾਂ ਫਿਰ ਸਿੱਖਾਂ ਨਾਲ ਇਹ ਵਿਤਕਰਾ ਕਿਉ? ਤਾਂ ਦਿੱਲੀ ਪੁਲਿਸ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਵੀ ਜਲਦੀ ਜੰਤਰ ਮੰਤਰ ਖਾਲੀ ਕਰਨ ਨੂੰ ਕਹਿਣਗੇ।

ਉਨ੍ਹਾਂ ਕਿਹਾ ਕਿ ਉਹ ਭੁੱਖ ਹੜਤਾਲ ਜਾਰੀ ਰੱਖਣ ਲਈ ਯੋਗ ਥਾਂ ਦੀ ਭਾਲ ਵਿੱਚ ਹਨ ਅਤੇ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਉਨਾਂ ਨੂੰ ਦਿੱਲੀ ਵਿੱਚ ਕਿਸੇ ਵੀ ਥਾਂ ‘ਤੇ ਭੁੱਖ ਹੜਤਾਲ ਦੀ ਇਜਾਜ਼ਤ ਨਹੀਂ ਦੇਣਗੇ।

ਹੁਣ 26 ਜਨਵਰੀ ਦੇ ਸਮਾਗਮਾਂ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਕਾਰਨ ਇਹ ਇਜਾਜ਼ਤ ਮਿਲਣ ਦੀ ਗੁੰਜਾਇਸ਼ ਤਕਰੀਬਨ ਖਤਮ ਹੋ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: