Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਵਾ ਬ੍ਰਿਗੇਡ ਤੋਂ ਬਾਅਦ ਹੁਣ ਕਾਂਗਰਸੀ ਆਗੂ ਨੇ ਵੀ ਚੀਨੀ ਸਮਾਨ ਦੇ ਬਾਈਕਾਟ ਦਾ ਦਿੱਤਾ ਸੱਦਾ

ਭਗਵਾ ਬ੍ਰਿਗੇਡ ਤੋਂ ਬਾਅਦ ਹੁਣ ਕਾਂਗਰਸੀ ਆਗੂ ਨੇ ਵੀ ਚੀਨੀ ਸਮਾਨ ਦੇ ਬਾਈਕਾਟ ਦਾ ਦਿੱਤਾ ਸੱਦਾ

ਚੰਡੀਗੜ੍ਹ: ਸੋਮਵਾਰ ਨੂੰ ਰਾਮਦੇਵ ਨੇ ਚੀਨੀ ਸਮਾਨ ਦੇ ਬਾਈਕਾਟ ਲਈ ਭਾਰਤੀ ਲੋਕਾਂ ਨੂੰ ਅਪੀਲ ਕੀਤੀ ਸੀ। ਹੁਣ ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਨੇ ਵੀ ਚੀਨੀ ਸਮਾਨ ਦੇ ਬਾਈਕਾਟ ਦੀ ਗੱਲ ਕਹੀ ਹੈ।

chinese-items
ਭਾਰਤੀ ਬਜ਼ਾਰਾਂ ‘ਚ ਚੀਨੀ ਸਮਾਨਾਂ ਨਾਲ ਭਰੀਆਂ ਪਈਆਂ ਦੁਕਾਨਾਂ

ਮੰਗਲਵਾਰ ਨੂੰ ਕੀਤੇ ਗਏ ਇਕ ਟਵੀਟ ‘ਚ ਸਿੰਘਵੀ ਨੇ ਲਿਿਖਆ, “ਵਰਲਡ ਸਟੇਜ ‘ਤੇ ਚੀਨ ਦੇ ਹੰਕਾਰ ‘ਤੇ ਵਿਸ਼ਵਾਸ ਨਹੀਂ ਹੋ ਰਿਹਾ। ਭਾਰਤੀ ਸ਼ਹਿਰੀ ਚੀਨੀ ਸਮਾਨ ਦਾ ਬਾਈਕਾਟ ਕਰ ਸਕਦੇ ਹਨ, ਜੋ ਕਿ ਸਰਕਾਰ ਸਿੱਧੇ ਤੌਰ ‘ਤੇ ਨਹੀਂ ਕਰ ਸਕਦੀ।

ਇਸਤੋਂ ਪਹਿਲਾਂ ਸੋਮਵਾਰ ਨੂੰ ‘ਬਾਬਾ’ ਰਾਮਦੇਵ ਨੇ ਲੋਕਾਂ ਨੂੰ ਚੀਨ ‘ਚ ਬਣੇ ਸਮਾਨ ਨਾ ਖਰੀਦਣ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਭਾਰਤ ਵਾਸੀਆਂ ਨੂੰ ਚੀਨੀ ਸਮਾਨ ਖਰੀਦਣਾ ਬੰਦ ਕਰ ਦੇਣਾ ਚਾਹੀਦਾ ਹੈ।

ਸਿੰਘਵੀ ਨੇ ਸੋਸ਼ਲ ਮੀਡੀਆ ‘ਚ ਵਪਾਰੀਆਂ ਨੂੰ ਚੀਨੀ ਮਾਲ ਨਾ ਵੇਚਣ ਦੀ ਅਪੀਲ ਕੀਤੀ।

ਭਾਰਤੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਅਪੀਲ ਦਾ ਅਸਰ ਬਜ਼ਾਰ ‘ਚ ਪੈ ਰਿਹਾ ਹੈ।

ਭਾਰਤ-ਪਾਕਿਸਤਾਨ ਦਰਮਿਆਨ ਵਧੇ ਤਣਾਅ ਦੇ ਮਾਹੌਲ ‘ਚ ਚੀਨ ਵਲੋਂ ਪਾਕਿਸਤਾਨ ਦੇ ਹੱਕ ਵਿਚ ਖੜ੍ਹਨ ਕਰਕੇ ਭਾਰਤੀ ਚੀਨ ਦੇ ਪ੍ਰਤੀ ਆਪਣਾ ਗੁੱਸਾ ਜਾਹਰ ਕਰਨ ਲਈ ਇਹੋ ਜਿਹੀਆਂ ਅਪੀਲਾਂ ਕਰ ਰਹੇ ਹਨ।

ਕਾਂਗਰਸੀ ਆਗੂ ਅਭਿਸ਼ੇਕ ਮਨੂੰ ਸਿੰਘਵੀ ਦਾ ਟਵੀਟ
ਕਾਂਗਰਸੀ ਆਗੂ ਅਭਿਸ਼ੇਕ ਮਨੂੰ ਸਿੰਘਵੀ ਦਾ ਟਵੀਟ

ਭਾਰਤੀ ਬਜ਼ਾਰ ‘ਚ ਚੀਨੀ ਸਮਾਨ ਚੰਗਾ ਖਾਸਾ ਵਿਕਦਾ ਹੈ। ਇਲੈਕਟ੍ਰਾਨਿਕਸ ਦੇ ਸਮਾਨ ਦੇ ਨਾਲ-ਨਾਲ ਦਵਾਈਆਂ ‘ਚ ਇਸਤੇਮਾਲ ਹੋਣ ਵਾਲਾ ਰਸਾਇਣ ਵੀ ਚੀਨ ਤੋਂ ਮੰਗਵਾਉਂਦੀਆਂ ਹਨ ਕੰਪਨੀਆਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ. ਸਿਮਰਨਜੀਤ ਸਿੰਘ ਮਾਨ ਨੇ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਅੰਗਰੇਜ਼ੀ ਟ੍ਰਿਬਿਊਨ ਵੱਲੋਂ ਪਤੰਜਲੀ ਦੇ ਉਤਪਾਦ ਇਸਤੇਮਾਲ ਕਰਨ ਲਈ ਲੋਕਾਂ ਪ੍ਰੇਰਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ
ਡੋਕਲਾਮ ਮਾਮਲੇ 'ਤੇ ਚੀਨ ਅਤੇ ਭਾਰਤ ਵਿਚਾਲੇ ਚੱਲ ਰਹੇ ਤਣਾਅ ਵਿਚਕਾਰ ਚੀਨ ਦੇ ਸਰਕਾਰੀ ਅਖ਼ਬਾਰ ਗਲੋਬਲ ਟਾਈਮਜ਼ ਨੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੂੰ ਚੀਨ ਦੀਆਂ ਧਮਕੀਆਂ ਨੂੰ ਨਜ਼ਰਅੰਦਾਜ ਨਾ
ਮੁੰਬਈ 'ਚ ਹੋਏ ਇਕ ਮੁੱਕੇਬਾਜ਼ੀ ਦੇ ਮੁਕਾਬਲੇ 'ਚ ਭਾਰਤੀ ਮੁੱਕੇਬਾਜ਼ ਵਿਜੇਂਦਰ ਦੀ ਜਿੱਤ ਤੋਂ ਬਾਅਦ ਹਿੰਦੂਵਾਦੀ ਸਵਾਮੀ ਰਾਮਦੇਵ ਨੇ ਟਵੀਟ ਕਰਕੇ ਕਿਹਾ, "ਮੁੰਬਈ 'ਚ ਚੀਨੀ ਨੂੰ ਜ਼ਬਰਦਸਤ ਹਾਰ ਹੋਈ ਹੈ,
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਜੰਗ ਲੱਗਣ ਦੀ ਸੂਰਤ ਵਿਚ ਮੈਦਾਨ-ਏ-ਜੰਗ ਪੰਜਾਬ, ਹਰਿਆਣਾ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: