Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਵੰਤ ਮਾਨ ਦੀ ਹਾਜ਼ਰ ਜੁਆਬੀ: ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਵਾਲੇ ਲੋਕਾਂ ਨੂੰ ਭੁੱਲੇ-ਭਟਕੇ ਆਖ ਕੇ ਲੋਕਾਂ ਦਾ ਮਜ਼ਾਕ ਨਾ ਉਡਾਇਆ ਜਾਵੇ

ਭਗਵੰਤ ਮਾਨ ਦੀ ਹਾਜ਼ਰ ਜੁਆਬੀ: ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਵਾਲੇ ਲੋਕਾਂ ਨੂੰ ਭੁੱਲੇ-ਭਟਕੇ ਆਖ ਕੇ ਲੋਕਾਂ ਦਾ ਮਜ਼ਾਕ ਨਾ ਉਡਾਇਆ ਜਾਵੇ

ਨਵੀਂ ਦਿੱਲੀ (10 ਜੂਨ 2014): ਅੱਜ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਬਹਿਸ ‘ਚ ਆਪਣੀ ਹਾਜ਼ਰ-ਜਵਾਬੀ ਦਾ ਸਬੂਤ ਦਿੱਤਾ।

ਜਦੋਂ ਭਾਜਪਾ ਦੇ ਸੰਸਦ ਮੈਂਬਰ ਰਾਜੀਵ ਪ੍ਰਤਾਪ ਸ੍ਰੀ ਰੂਡੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਬਾਰੇ ਟਿੱਪਣੀ ਕੀਤੀ ਕਿ ਪਿਛਲੇ ਦਿਨੀਂ ਕੁਝ ਭੁੱਲੇ-ਭਟਕੇ ਲੋਕਾਂ ਨੇ ਇਕ ਪਾਰਟੀ ਨੂੰ ਜਿੱਤਾ ਦਿੱਤਾ ਸੀ ਤਾਂ ਭਗਵੰਤ ਮਾਨ ਨੇ ਤੁਰੰਤ ਇਤਰਾਜ਼ ਕੀਤਾ ਕਿ ਉਹ ਉਨ੍ਹਾਂ ਦੀ ਪਾਰਟੀ ਨੂੰ 30 ਫੀਸਦੀ ਤੋਂ ਵਧ ਵੋਟਾਂ ਪਾਉਣ ਵਾਲੇ ਵੋਟਰਾਂ ਨੂੰ ਭੁੱਲੇ-ਭਟਕੇ ਆਖ ਕੇ ਉਨ੍ਹਾਂ ਮਜ਼ਾਕ ਨਾ ਉਡਾਉਣ।

ਪੰਜਾਬ ਦੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਭਾਜਪਾ ਦੇ ਸੰਸਦ ਮੈਂਬਰ ਰਾਜੀਵ ਪ੍ਰਤਾਪ ਰੂਡੀ ਦੇ ਭਾਸ਼ਣ ਦੌਰਾਨ ਕੀਤੀਆਂ ਟਿੱਪਣੀਆਂ ‘ਤੇ ਸੰਸਦ ਵਿੱਚ ਪਹਿਲੀ ਵਾਰ ਬੋਲਦੇ ਹੋਏ ਉਨ੍ਹਾਂ ਨੂੰ ਸ਼ਬਦ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ।

ਭਗਵੰਤ ਮਾਨ ਨੇ ਸ੍ਰੀ ਰੂਡੀ ਵੱਲੋਂ ਇੱਕ ਸਾਬਕਾ ਮੁੱਖ ਮੰਤਰੀ ਦਾ ਬਿਨਾਂ ਨਾਂ ਲਏ ਉਸ ਆਗੂ ਵੱਲੋਂ ਆਪਣੀ ਪਤਨੀ ਨੂੰ ਮੁੱਖ ਮੰਤਰੀ ਬਣਾਉਣ ਬਾਰੇ ਕੀਤੀ ਟਿੱਪਣੀ ‘ਤੇ ਵੀ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਬਣਾਏ ਜਾਣ ਦੇ ਹਵਾਲੇ ਨਾਲ ਜਵਾਬ ਦਿੱਤਾ, ‘‘ਤੁਸੀਂ ਵੀ ਤਾਂ ਇੱਕ ਲੱਖ ਤੋਂ ਵਧ ਵੋਟਾਂ ਨਾਲ ਸੀਨੀਅਰ ਜੇਤੂ ਆਗੂ (ਰਣਜੀਤ ਸਿੰਘ ਬ੍ਰਹਮਪੁਰਾ) ਨੂੰ ਛੱਡ ਕੇ 19 ਹਜ਼ਾਰ ਨਾਲ ਜਿੱਤਣ ਵਾਲੀ ਨੂੰ ਮੰਤਰੀ ਬਣਾ ਦਿੱਤਾ।’’ ਇਸ ਤਕਰਾਰ ਪਿੱਛੋਂ ਸ੍ਰੀ ਰੂਡੀ ਨੇ ਆਪਣੇ ਸ਼ਬਦ ਵਾਪਸ ਲੈ ਲਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: