Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਸੰਸਦੀ ਦਲ ਦਾ ਮੁੱਖੀ ਬਣਾਇਆ

ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਸੰਸਦੀ ਦਲ ਦਾ ਮੁੱਖੀ ਬਣਾਇਆ

ਨਵੀਂ ਦਿੱਲੀ (20 ਅਪਰੈਲ, 2015): ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੇਂਬਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਸੰਸਦੀ ਦਲ ਦਾ ਆਗੂ ਨਿਯੁਕਤ ਕਤਿਾ ਗਿਆ ਹੈ। ਇਸ ਤੋਂ ਪਹਿਲਾਂ  ਇਹ ਅਹੁਦਾ ਪਟਿਆਲਾ ਹਲਕੇ ਤੋਂ ਚੁਣੇ ਗਏ ਡਾ. ਧਰਮਵੀਰ ਗਾਂਧੀ ਕੋਲ ਸੀ।

ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੇਂਬਰ ਭਗਵੰਤ ਮਾਨ
ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੇਂਬਰ ਭਗਵੰਤ ਮਾਨ

ਪ੍ਰਸ਼ਾਂਤ ਭੂਸਣ ਅਤੇ ਯੋਗੇਂਦਰ ਯਾਦਵ ਨੂੰ ਪਾਰਟੀ ‘ਚੋਂ ਕੱਢੇ ਜਾਣ ਦਾ ਵਿਰੋਧ ਕਰਨ ਵਾਲੇ ਧਰਮਵੀਰ ਗਾਂਧੀ ਨੂੰ ਵੀ ਆਂਮ ਆਦਮੀ ਪਾਰਟੀ ਵਿੱਚ ਖੂੰਜੇ ਲਾ ਦਿੱਤਾ ਗਿਆ ਹੈ । ਲੋਕ ਸਭਾ ਵਿੱਚ ਪਾਰਟੀ ਦੇ ਚਾਰ ਐਮ ਪੀੂਜ਼ ਦੀ ਅਗਵਾਈ ਹੁਣ ਧਰਮ ਵੀਰ ਦੀ ਬਜਾਏ ਭਗਵੰਤ ਮਾਨ ਕਰਨਗੇ । ਪੰਜਾਬ ਦੇ ਪਟਿਆਲਾ ਤੋਂ ਐਮ ਪੀ ਡਾਕਟਰ ਧਰਮਵੀਰ ਗਾਂਧੀ ਨੇ ਪਾਰਟੀ ਦੇ ਸੀਨੀਅਰ ਆਂਗੂਆਂ ਪ੍ਰਸ਼ਾਂਤ ਭੂਸਣ ਅਥੇ ਯੋਗੇਂਦਰ ਯਾਦਵ ਨੂੰ ਪਾਰਟੀ ‘ਚੋਂ ਅਹਿਮ ਅਹੁਦਿਆਂ ਤੋਂ ਹਟਾਏ ਜਾਣ ਦਾ ਖੁੱਲ ਕੇ ਵਿਰੋਧ ਕੀਤਾ ਸੀ ।

ਆਮ ਆਦਮੀ ਪਾਰਟੀ ਦੇ ਆਂਰਗੇਨਾਈਜ਼ਰ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਵਿੱਚ ਭੇਜੀ ਗਈ ਚਿੱਠੀ ਵਿੱਚ ਗਾਂਧੀ ਦੀ ਬਜਾੲੁੇ ਭਗਵੰਤ ਮਾਨ ਨੂੰ ਪਾਰਟੀ ਦਾ ਆਗੂ ਬਣਾਉਣ ਦੀ ਬੇਨਤੀ ਕੀਤੀ ਗਈ ਹੈ ਜਿਸ ਨੂੰ ਸਪੀਕਰ ਨੇ ਸਵੀਕਾਰ ਕਰ ਲਿਆ ।

ਅਸਲ ਵਿੱਚ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਗਾਂਧੀ ਦੇ ਵਿਰੋਧ ਨੂੰ ਬਗਾਵਤ ਮਂਣ ਦੇ ਬਾਵਜੂਦ ਪਾਰਟੀ ਨੂੰ ਪਾਰਟੀ ‘ਚੋਂ ਨਹੀਂ ਕੱਢੇਗੀ । ਕਿਉਂਕਿ ਉਹ ਪਾਰਟੀ ‘ਚੋਂ ਕੱਢੇ ਜਾਣ ਦੇ ਬਾਵਜੂਦ ਲੋਕ ਸਭਾ ਮੈਂਬਰ ਬਣੇ ਰਹਿਣਗੇ ਪਰ ਉਹਨਾਂ ‘ਤੇ ਪਾਰਟੀ ਦਾ ਅਨੁਸ਼ਾਸਨ ਲਾਗੂ ਨਹੀਂ ਹੋਵੇਗਾ ਤੇ ਉਹ ਪਾਰਟੀ ਦੀਆਂ ਨੀਤੀਆਂ ਵਿਰੁੱਧ ਬੋਲਣ ਅਥੇ ਵੋਟ ਦੇਣ ਲਈ ਆਜ਼ਾਦ ਹੋ ਜਾਣਗੇ ਜਦਕਿ ਪਾਰਟੀ ਵਿੱਚ ਬਣੇ ਰਹਿਣ ‘ਤੇ ਜੇਕਰ ਉਹ ਪਾਰਟੀ ਵਿਪ ਦੀ ਪਾਲਣਾ ਨਹੀਂ ਕਰਨਗੇ ਤਾਂ ਉਹਨਾਂ ਦੀ ਮੈਂਬਰਸ਼ਿਪ ਖਾਰਜ ਹੋ ਜਾਵੇਗੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: