Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਵੰਤ ਮਾਨ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਗੁ: ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਿਆ

ਭਗਵੰਤ ਮਾਨ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਗੁ: ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਿਆ

ਅੰਮ੍ਰਿਤਸਰ/ਚੰਡੀਗੜ੍ਹ: ਪਾਰਲੀਮੈਂਟ ਵਿਚ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਹਾਜ਼ਰੀ ਵਿਚ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਰਲੀਮੈਂਟ ਵਿਚ ਸਰਹੱਦੀ ਖੇਤਰ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਚੁੱਕਿਆ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ ਨਾਲ ਸੰਬੰਧਤ ਡੇਰਾ ਬਾਬਾ ਨਾਨਕ ਵਿਚ ਰਾਵੀ ਨਦੀ ਅਤੇ ਅੰਤਰਾਸ਼ਟਰੀ ਸਰਹੱਦ ਪਾਰ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ ਵਿਸ਼ੇਸ਼ ਕੋਰੀਡੋਰ (ਲਾਂਘਾ) ਦੀ ਮੰਗ ਨੂੰ ਚੁੱਕਿਆ ਅਤੇ ਕਿਹਾ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸ਼ਰਧਾਲੂ ਸੀਮਾ ਤੋਂ ਇਸ ਪਾਰ ਖੜੇ ਹੋ ਕੇ ਹੀ ਨਤਮਸਤਕ ਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ, ‘ਮੈਡਮ ਭਾਰਤ-ਪਾਕ ਸੀਮਾ ‘ਤੇ ਮੌਜੂਦ ਕੰਡਿਆਲੀ ਤਾਰ ਦੇ ਉਸ ਪਾਰ ਜ਼ਮੀਨ ਉਤੇ ਪੰਜਾਬ ਦੇ ਕਸਾਨਾਂ ਦੀ ਖੇਤੀ ਬੀਐਸਐਫ ਦੇ ਭਰੋਸੇ ‘ਤੇ ਹੈ।

border farmer sikh kartarpur sahib
ਸਰਹੱਦੀ ਖੇਤਰ ਦੇ ਕਿਸਾਨ ਨੂੰ ਹਮੇਸ਼ਾ ਭਾਰਤੀ ਫੌਜ ਦੇ ਸਾਏ ਹੇਠ ਅਤੇ ਉਨ੍ਹਾਂ ਦੀ ਮਰਜ਼ੀ ਮੁਤਾਬਕ ਕੰਮ ਕਰਨਾ ਪੈਂਦਾ ਹੈ, ਸਰਹੱਦ ਦੇ ਇਸ ਪਾਸੇ ਸਿੱਖ ਪਰਿਵਾਰ ਦੂਰਬੀਨ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦਾ ਹੋਇਆ, ਸਰਹੱਦ ਤੋਂ 5 ਕਿਲੋਮੀਟਰ ਦੂਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਫਾਈਲ ਫੋਟੋ

ਕਿਸਾਨ ਆਪਣੀ ਜ਼ਮੀਨ ‘ਤੇ ਗੰਨਾ, ਕਪਾਹ, ਸੁਰਜਮੁੱਖੀ ਵਰਗੀਆਂ ਉੱਚੀਆ ਫਸਲਾਂ ਨਹੀਂ ਬੀਜ ਸਕਦੇ। ਕਿਸਾਨਾਂ ਦੇ ਨੁਕਸਾਨ ਦੀ ਪੂਰਤੀ ਦੇ ਨਾਂ ਉਤੇ ਕੇਂਦਰ ਸਰਕਾਰ ਨੇ ਪ੍ਰਤੀ ਏਕੜ ਢਾਈ ਹਜ਼ਾਰ ਰੁਪਏ ਅਤੇ ਪੰਜਾਬ ਸਰਕਾਰ ਨੇ ਸੱਤ ਹਜ਼ਾਰ ਰੁਪਏ ਐਲਾਨੇ ਹੋਏ ਹਨ। ਪਰ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਨਾ ਤਾਂ ਕੇਂਦਰ ਸਰਕਾਰ ਤੋਂ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਨਰਿਧਾਤ ਮੁਆਵਜ਼ਾ ਮਿਲਦਾ ਹੈ।

ਮਾਨ ਨੇ ਅੱਗੇ ਦੱਸਿਆ ਕਿ ਸਰਹੱਦ ਉੱਤੇ ਮੌਜੂਦ ਰਾਵੀ ਦਰਿਆ ਦੇ ਉਸ ਪਾਰ 15-20 ਪਿੰਡ ਅਜਿਹੇ ਹਨ ਜੋ ਆਪਣੇ ਬੱਚਿਆਂ ਨੂੰ ਬੇੜੀਆਂ ਅਤੇ ਕਿਸ਼ਤੀਆਂ ਰਾਹੀਂ ਰਾਵੀ ਦੇ ਇਸ ਪਾਰ ‘ਇੰਡੀਆ’ ਵਿਚ ਪੜ੍ਹਨ ਲਈ ਭੇਜਦੇ ਹਨ। ਮਾਨ ਨੇ ਅਪੀਲ ਕੀਤੀ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਨਾਗਰਿਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਮੁਆਵਜ਼ੇ ਦੀ ਉੱਚਤ ਰਾਸ਼ੀ ਸਮੇਂ ਸਿਰ ਮਿਲਣਾ ਯਕੀਨੀ ਬਣਾਈ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: