Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦਾ 27ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦਾ 27ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ: ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਅਰੰਭੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਭਾਈ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾਈ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਭਾਈ ਇੰਦਰਪਾਲ ਸਿੰਘ ਖ਼ਾਲਸਾ ਦਾ 27ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਗ੍ਰਹਿ ਵਿਖੇ ਪਿੰਡ ਮੰਡਿਆਲਾ, ਨੇੜੇ ਚੱਬਾ, ਜਿਲ੍ਹਾ ਸ੍ਰੀ ਅੰਮ੍ਰਿਤਸਰ ਵਿੱਚ ਮਨਾਇਆ ਗਿਆ।

ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦਾ 27ਵਾਂ ਸ਼ਹੀਦੀ ਦਿਹਾੜਾ ਮੌਕੇ ਸੰਗਤ ਦੀ ਹਾਜ਼ਰੀ ਦੀ ਤਸਵੀਰ

ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜਾਣਕਾਰੀ ਭੇਜਦਿਆਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਗੁਰਬਾਣੀ ਕੀਰਤਨ, ਕਥਾ ਵਿਚਾਰਾਂ, ਢਾਡੀ ਤੇ ਕਵੀਸ਼ਰੀ ਵਾਰਾਂ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨੇ ਸ਼ਹੀਦਾਂ ਦੀਆਂ ਘਾਲਣਾਵਾਂ ਬਾਬਤ ਆਪਣੇ ਵਿਚਾਰ ਸਾਂਝੇ ਕੀਤੇ ਤੇ ਅੰਮ੍ਰਿਤ ਸੰਚਾਰ ਵੀ ਹੋਇਆ। ਇਸ ਮੌਕੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਜਥੇਦਾਰ ਭਾਈ ਬਲਵੰਤ ਸਿੰਘ ਗੋਪਾਲਾ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰ ਭਾਈ ਸੂਬਾ ਸਿੰਘ ਰਾਮਰੌਣੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਉਨ੍ਹਾਂ ਦੀਆਂ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ ਤੇ ਕੌਮ ਦੀ ਅਜ਼ਾਦੀ ਤਕ ਸੰਘਰਸ਼ ਜਾਰੀ ਰਹੇਗਾ।

ਜਿਕਰਯੋਗ ਹੈ ਕਿ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਅਤੇ ਸਿੱਖ ਕੌਮ ਦੀ ਅਜ਼ਾਦੀ ਲਈ 22 ਜਨਵਰੀ 1991 ਨੂੰ ਸ਼ਹਾਦਤ ਪ੍ਰਾਪਤ ਕੀਤੀ ਸੀ।

ਇਸ ਮੌਕੇ ਖ਼ਾਲਸਾ ਸੇਵਾ ਟਰੱਸਟ ਦੇ ਭਾਈ ਧਰਮਿੰਦਰ ਸਿੰਘ, ਏਕ ਨੂਰ ਚੈਰੀਟੇਬਲ ਟਰੱਸਟ ਦੇ ਬੀਬੀ ਮਨਜੀਤ ਕੌਰ, ਦਮਦਮੀ ਟਕਸਾਲ ਅਜਨਾਲਾ ਦੇ ਭਾਈ ਸੁਖਦੇਵ ਸਿੰਘ ਨਾਗੋਕੇ ਤੇ ਸਮੂਹ ਟਕਸਾਲ ਦੇ ਵਿਿਦਆਰਥੀਆਂ ਦਾ ਜਥਾ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਭਾਈ ਹਰਪ੍ਰੀਤ ਸਿੰਘ ਬੰਟੀ, ਭਾਈ ਮਨਪ੍ਰੀਤ ਸਿੰਘ ਮੰਨਾ, ਭਾਈ ਗਗਨਦੀਪ ਸਿੰਘ ਖ਼ਾਲਿਸਤਾਨੀ, ਕਵੀਸ਼ਰ ਨਿਸ਼ਾਨ ਸਿੰਘ ਝਬਾਲ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਭਾਈ ਜਸਬੀਰ ਸਿੰਘ ਮੰਡਿਆਲਾ ਭਰਾਤਾ ਸ਼ਹੀਦ ਭਾਈ ਗੁਰਸਾਹਿਬ ਸਿੰਘ ਆਦਿ ਹਾਜਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ(ਕ੍ਰਾਂਤੀਕਾਰੀ)ਦੇ ਸਾਂਝੇ ਯਤਨਾਂ ਦੀ ਅਗਵਾਈ ਕਰਨ ਵਾਲੇ ਆਗੂਆਂ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਲੱਖਾ ਸਿਧਾਣਾ ਨੇ ਕਿਹਾ ਹੈ ਕਿ ਮਾਂ ਬੋਲੀ ਦਾ
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ
ਮੰਗਲਵਾਰ ਦੀ ਦੇਰ ਰਾਤ ਨੂੰ ਪੁਲਿਸ ਨੇ ਸਿੱਖ ਨੌਜਵਾਨ ਦਲਜੀਤ ਸਿੰਘ ਉਰਫ਼ ਬੌਬੀ ਨੂੰ ਸੀ.ਆਈ.ਏ. ਸਟਾਫ ਮਾਲ ਮੰਡੀ ਤੋਂ ਰਿਹਾਅ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਪਹਿਲਾਂ ਵੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: