Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਖਿਲਾਫ ਜੇਲ ਫਰਾਰੀ ਕੇਸ ਵਿੱਚ ਚਲਾਨ ਪੇਸ਼

ਭਾਈ ਜਗਤਾਰ ਸਿੰਘ ਤਾਰਾ ਖਿਲਾਫ ਜੇਲ ਫਰਾਰੀ ਕੇਸ ਵਿੱਚ ਚਲਾਨ ਪੇਸ਼

ਚੰਡੀਗੜ੍ਹ (3 ਨਵੰਬਰ, 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਤਾਰਾ ਵਿਰੁੱਧ ਪੁਲਿਸ ਨੇ ਬੁੜੈਲ ਜੇਲ ਫਰਾਰੀ ਕੇਸ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਇਸ 11 ਸਾਲ ਪੁਰਾਣੇ ਕੇਸ ਵਿੱਚ ਪੁਲਿਸ ਨੇ ਦੇਸ਼ ਧਰੋਹ ਦੀਆਂ ਧਰਾਵਾਂ ਤਹਿਤ ਮੰਗਲਵਾਰ ਨੂੰ ਸੀ.ਜੀ.ਐਮ. ਅਦਾਲਤ ‘ਚ ਚਲਾਨ ਪੇਸ਼ ਕੀਤਾ ।

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਇਸ ਸਾਲ ਥਾਈਲੈਂਡ ਤੋਂ ਗਿ੍ਫ਼ਤਾਰ ਕੀਤੇ ਗਏ ਜਗਤਾਰ ਸਿੰਘ ਤਾਰਾ ਨੂੰ ਯੂ. ਟੀ. ਪੁਲਿਸ ਦੇ ਅਪਰੇਸ਼ਨ ਸੈਲ ਨੇ 17 ਫਰਵਰੀ ਨੂੰ ਪੋ੍ਰਡਕਸ਼ਨ ਵਾਰੰਟ ‘ਤੇ ਜ਼ਿਲ੍ਹਾ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਸ ਅਪੀਲ ਨੂੰ ਖ਼ਾਰਜ ਕਰ ਦਿੱਤਾ ਸੀ । ਅਦਾਲਤ ਨੇ ਜਗਤਾਰ ਸਿੰਘ ਤਾਰਾ ਦੀ ਇਸ ਮਾਮਲੇ ‘ਚ ਜ਼ਮਾਨਤ ਦੇ ਵੀ ਨਿਰਦੇਸ਼ ਦਿੱਤੇ ਸਨ ਪਰ ਜ਼ਮਾਨਤ ਬਾਂਡ ਦੀ ਪ੍ਰਕਿਰਿਆ ਪੂਰੀ ਨਹੀਂ ਕਰਨ ਦੇ ਬਾਅਦ ਤਾਰਾ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ ।

ਲਗਭਗ ਨੌ ਮਹੀਨੇ ਬਾਅਦ ਇਸ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ ।ਇਸ ‘ਚ ਖ਼ਾਸ ਗੱਲ ਇਹ ਹੈ ਕਿ ਚਾਰਜਸ਼ੀਟ ‘ਚ ਦੇਸ ਧ੍ਰੋਹ ਦੀਆਂ ਜਿਨ੍ਹਾਂ ਧਰਾਵਾਂ ਤਹਿਤ ਜਗਤਾਰ ਸਿੰਘ ਤਾਰਾ ਨੂੰ ਮੁਲਜ਼ਮ ਦੱਸਿਆ ਗਿਆ ਹੈ ਉਹ ਧਾਰਾਵਾਂ ਮਾਮਲੇ ‘ਚ ਸ਼ਾਮਿਲ ਹੋਰਨਾਂ ਮੁਲਜ਼ਮਾਂ ਤੇ ਦੋਸ਼ ਆਇਦ ਹੋਣ ਤੋਂ ਪਹਿਲੇ ਹੀ ਹਟਾ ਦਿੱਤੀਆਂ ਗਈਆਂ ਸਨ ।ਬਚਾਅ ਪੱਖ ਵੱਲੋਂ ਇਸ ਮਾਮਲੇ ‘ਚ ਅਪੀਲ ਦਿੱਤੀ ਗਈ ਸੀ ਕਿ ਹੋਰਨਾਂ ਮੁਲਜ਼ਮਾਂ ਵਾਂਗ ਹੀ ਜਗਤਾਰ ਸਿੰਘ ਤਾਰਾ ਕੇਸ ‘ਚ ਵੀ ਫ਼ਰਾਰੀ ਦੀ ਜ਼ਮਾਨਤੀ ਧਾਰਾ 224 ਲੱਗੇ ਹੋਣ ਕਾਰਨ ਤਾਰਾ ਨੂੰ ਰਿਮਾਂਡ ‘ਤੇ ਨਹੀਂ ਭੇਜਿਆ ਜਾ ਸਕਦਾ ਹੈ ।

ਚਾਰਜਸ਼ੀਟ ਦਾਇਰ ਹੋਣ ਦੇ ਬਾਅਦ ਅਦਾਲਤ ਨੇ ਇਸਦੀ ਕਾਪੀ ਸਪਲਾਈ ਦੇ ਲਈ ਬੁੱਧਵਾਰ ਚਾਰ ਨਵੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ ਕਿਉਂਕਿ ਤਾਰਾ ਖਿਲਾਫ ਸੁਰੱਖਿਆ ਕਾਰਨਾਂ ਨੂੰ ਦੇਖਦਿਆਂ ਹੋਇਆ ਸੀਆਰਪੀਸੀ ਦੀ ਧਾਰਾ 268 ਲੱਗੀ ਹੋਈ ਹੈ ਅਤੇ ਇਸ ‘ਚ ਸੰਭਵ ਹੈ ਕਿ ਉਸਦੇ ਵਕੀਲ ਨੂੰ ਇਹ ਕਾਪੀ ਸੌਾਪੀ ਜਾਵੇ ਅਤੇ ਤਾਰਾ ਦੀ ਪੇਸੀ ਵੀਡੀਓਗ੍ਰਾਫੀ ਰਾਹੀਂ ਵੀ ਕੀਤੀ ਜਾ ਸਕਦੀ ਹੈ ।ਇਸ ਧਾਰਾ ਦੇ ਤਹਿਤ ਉਸਨੂੰ ਬੁੜੈਲ ਤੋਂ ਬਾਹਰ ਨਹੀਂ ਲਿਆਂਦਾ ਜਾ ਸਕਦਾ ਹੈ ।

ਜ਼ਿਕਰਯੋਗ ਹੈ ਕਿ ਇਸ ਕੇਸ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਤੋਂ ਇਲਾਵਾ ਸਾਰੇ ਦੋਸ਼ੀਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾ ਚੁੱਕਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: