Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਦੀ ਪੇਸ਼ੀ ਮੌਕੇ ਜਲੰਧਰ ਵਿੱਚ ਜੈਕਾਰੇ ਤੇ ਨਾਅਰੇ ਗੂੰਜੇ

ਭਾਈ ਜਗਤਾਰ ਸਿੰਘ ਤਾਰਾ ਦੀ ਪੇਸ਼ੀ ਮੌਕੇ ਜਲੰਧਰ ਵਿੱਚ ਜੈਕਾਰੇ ਤੇ ਨਾਅਰੇ ਗੂੰਜੇ

ਜਲੰਧਰ: ਬੀਤੇ ਕੱਲ੍ਹ ਬੰਦੀ ਸਿੰਘ ਭਾਈ ਜਗਤਾਰ ਸਿੰਘ ਤਾਰਾ ਨੂੰ ਮਾਡਲ ਜੇਲ੍ਹ ਬੁੜੈਲ ਤੋਂ ਜਲੰਧਰ ਦੀਆਂ ਕਚਹਿਰੀਆਂ ਵਿੱਚ ਇਕ ਮੁਕਦਮੇ ਦੀ ਪੇਸ਼ੀ ਲਈ ਲਿਆਂਦਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਕਰੜੇ ਪ੍ਰਬੰਧ ਕੀਤੇ ਗਏ ਸਨ ਤੇ ਕਚਿਹਰੀ ਵਿੱਚ ਭਾਰੀ ਗਿਣਤੀ ਵਿੱਚ ਪੁਲਿਸ ਵਾਲੇ ਤੈਨਾਤ ਸਨ।

ਜਦੋਂ ਭਾਈ ਤਾਰਾ ਨੂੰ ਪੁਲਿਸ ਵੱਲੋਂ ਜੇਲ੍ਹ ਦੀ ਗੱਡੀ ਵਿੱਚੋਂ ਲਾਹਿਆ ਗਿਆ ਤਾਂ ਮੌਕੇ ਤੇ ਮੌਜੂਦ ਸ਼੍ਰੋ.ਅ.ਦ.ਅ. (ਮਾਨ) ਦੇ ਕਾਰਕੁੰਨਾਂ ਤੇ ਆਗੂਆਂ ਨੇ ਜੈਕਾਰੇ ਛੱਡੇ ਅਤੇ ਭਾਈ ਤਾਰਾ ਤੇ ਸਿੱਖ ਸੰਘਰਸ਼ ਦੇ ਹੱਕ ਵਿੱਚ ਨਾਅਰੇ ਲਾਏ। ਉਹਨਾਂ ਇਹਨਾਂ ਜੈਕਾਰਿਆਂ ਤੇ ਨਾਅਰਿਆਂ ਨਾਲ ਭਾਈ ਤਾਰਾ ਨੂੰ ਆਪਣੀ ਹਿਮਾਇਤ ਦਾ ਇਜ਼ਹਾਰ ਕੀਤਾ ਪਰ ਕਿਸੇ ਵੀ ਤਰ੍ਹਾਂ ਦਾ ਤਣਾਅ ਪੈਦਾ ਨਹੀਂ ਕੀਤਾ। ਪੁਲਿਸ ਵੱਲੋਂ ਵੀ ਮੁਸ਼ਤੈਦੀ ਵਰਤਦਿਆਂ ਛੇਤੀ ਨਾਲ ਭਾਈ ਤਾਰਾ ਨੂੰ ਵਧੀਕ ਸੈਸ਼ਨ ਜੱਜ (ਜਲੰਧਰ)-1 ਦੀ ਅਦਾਲਤ ਵਿੱਚ ਲਿਜਾਇਆ ਗਿਆ।

ਭਾਈ ਜਗਤਾਰ ਸਿੰਘ ਤਾਰਾ ਜਲੰਧਰ ਵਿਖੇ ਪੇਸ਼ੀ ਮੌਕੇ (ਤਸਵੀਰ-ਅਜੀਤ)

ਭਾਈ ਤਾਰਾ ਨੂੰ ਐਫ.ਆਈ.ਆਰ. ਨੰ: 103/2009 ਠਾਣਾ ਭੋਗਪੁਰ ਨਾਲ ਸੰਬੰਧਤ ਮਾਮਲੇ ਵਿੱਚ ਪੇਸ਼ ਕੀਤਾ ਗਿਆ ਸੀ। ਪੁਲਿਸ ਨੇ ਇਹ ਮਾਮਲਾ ਅਸਲਾ ਕਾਨੂੰਨ ਦੀ ਧਾਰਾ 25 ਅਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ) ਦੀ ਧਾਰਾ 17, 18 ਅਤੇ 20 ਤਹਿਤ ਦਰਜ਼ ਕੀਤਾ ਸੀ।

ਸਰਕਾਰ ਵੱਲੋਂ ਯੂ.ਏ.ਪੀ.ਏ ਕਾਨੂੰਨ ਦੀਆਂ ਧਾਰਾਵਾਂ ਤਹਿਤ ਮੁਕਦਮਾ ਚਲਾਉਣ ਲਈ ਲੋੜੀਂਦੀ ਮਨਜੂਰੀ ਨਾ ਆਈ ਹੋਣ ਕਰਕੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ। ਹੁਣ ਅਗਲੀ ਸੁਣਵਾਈ 16 ਨਵੰਬਰ ਨੂੰ ਹੋਵੇਗੀ।
ਅੱਜ ਦੀ ਅਦਾਲਤੀ ਕਾਰਵਾਈ ਦੌਰਾਨ ਭਾਈ ਜਗਤਾਰ ਸਿੰਘ ਤਾਰਾ ਵੱਲੋਂ ਵਕੀਲ ਕੇ. ਐਸ. ਹੁੰਦਲ ਅਤੇ ਵਕੀਲ ਜਸਪਾਲ ਸਿੰਘ ਮੰਝਪੁਰ ਪੇਸ਼ ਹੋਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ. ਕੁਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਨ ਆਈ ਏ (NIA) ਦੇ ਯੂਏਪੀਏ (UAPA) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: