ਪਟਿਆਲਾ (22 ਜਨਵਰੀ, 2015): ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਦੇ ਗਏ ਭਾਈ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ ‘ਚ ਪਟਿਆਲਾ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਦਾ 5 ਦਿਨਾਂ ਪੁਲਿਸ ਰਿਮਾਂਡ ਲਿਆ ਸੀ, ਜੋ ਅੱਜ 22 ਜਨਵਰੀ ਨੂੰ ਖਤਮ ਹੋ ਗਿਆ ਸੀ।

ਅੱਜ ਭਾਈ ਤਾਰਾ ਨੂੰ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ। ਪੰਜਾਬ ਪਲਿਸ ਵਲੋਂ 9 ਦਿਨਾਂ ਦਾ ਰੀਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਉਸਦੇ ਪੁਲਿਸ ਰਿਮਾਂਡ ਵਿੱਚ ਤਿੰਨ ਦਿਨਾਂ ਦਾ ਹੀ ਹੋਰ ਵਾਧਾ ਕੀਤਾ।
ਭਾਈ ਤਾਰਾ ਵੱਲੋਂ ਪੇਸ਼ ਹੋਏ ਪ੍ਰਸਿੱਧ ਵਕੀਲ਼ ਬਰਜ਼ਿੰਦਰ ਸਿੰਘ ਸੋਢੀ ਪੇਸ਼ ਹੋਏ। ਉਨ੍ਹਾਂ ਨੇ ਪੁਲਿਸ ਵੱਲੋਂ ਰਿਮਾਂਡ ਵਿੱਚ ਵਾਧੇ ਦੀ ਮੰਗ ਦੀ ਵਿਰੋਧਤਾ ਕੀਤੀ, ਬਾਅਦ ਵਿੱਚ ਅਦਾਲਤ ਨੇ ਭਾਈ ਤਾਰਾ ਦਾ ਪੰਜ ਦਿਨਾਂ ਪੁਲਿਸ ਰਿਮਾਂਡ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ‘ਚ ਚੰਡੀਗੜ ਦੀ ਬੂੜੈਲ ਜੇਲ ਵਿੱਚ ਬੰਦ ਸੀ ਅਤੇ 2004 ਵਿੱਚ ਉਹ ਆਪਣੇ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨਾਲ ਜੇਲ ‘ਚੋਂ ਸੁਰੰਘ ਪੁੱਟ ਕੇ ਫਰਾਰ ਹੋ ਗਿਆ ਸੀ।