Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਨੂੰ ਜਲੰਧਰ ਪੁਲਿਸ ਨੇ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਲਿਆ

ਭਾਈ ਜਗਤਾਰ ਸਿੰਘ ਤਾਰਾ ਨੂੰ ਜਲੰਧਰ ਪੁਲਿਸ ਨੇ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਲਿਆ

jagtar Singh Tara-1
ਭਾਈ ਜਗਤਾਰ ਸਿੰਘ ਤਾਰਾ ਅਦਾਲਤ ਵਿੱਚ ਪੇਸ਼ ਹੋਣ ਸਮੇਂ

ਜਲੰਧਰ (27 ਜਨਵਰੀ, 2014): ਪੰਜਾਬ ਪੁਲਿਸ ਵੱਲੋਂ ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਲਿਆਦੇ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ 2009 ਦੇ ਭੋਗਪੁਰ ਥਾਣੇ ‘ਚ ਦਰਜ ਗੈਰ ਕਾਨੂੰਨੀ ਕਾਰਵਾਈਆਂ ਅਤੇ ਅਸਲਾ ਐਕਟ ਦੇ ਇਕ ਕੇਸ ‘ਚ ਪੋ੍ਰਡਕਸ਼ਨ ਵਾਰੰਟ ‘ਤੇ ਲਿਆ ਕੇ ਜਲੰਧਰ (ਦਿਹਾਤੀ) ਪੁਲਿਸ ਵੱਲੋਂ ਜਲੰਧਰ ਦੀ ਅਦਾਲਤ ‘ਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ।

ਜਗਤਾਰ ਸਿੰਘ ਤਾਰਾ ਦੇ ਵਕੀਲ ਕੇ. ਐੱਸ.ਹੁੰਦਲ ਨੇ ਦੱਸਿਆ ਕਿ ਦਿਹਾਤੀ ਪੁਲਿਸ ਵਲੋਂ ਤਾਰਾ ਕੋਲੋਂ ਪੁੱਛਗਿੱਛ ਕਰਨ ਲਈ 14 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਅਦਾਲਤ ਨੇ ਪੰਜ ਦਿਨ ਦਾ ਰਿਮਾਂਡ ਦਿੱਤਾ ਹੈ । ਅਗਲੀ ਸੁਣਵਾਈ 1 ਫਰਵਰੀ ਨੂੰ ਹੋਵੇਗੀ।

ਅੱਜ ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਭੋਗਪੁਰ ਦੇ ਏ. ਐਸ. ਪੀ ਸ੍ਰੀ ਵਿਵੇਕ ਸ਼ੀਲ ਸੋਨੀ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਪੇਸ਼ੀ ਸਮੇਂ ਜਗਤਾਰ ਸਿੰਘ ਤਾਰਾ ਦੇ ਕੁੱਝ ਸਮਰਥਕਾਂ ਵੱਲੋਂ ਅਦਾਲਤੀ ਕੰਪਲੈਕਸ ਦੇ ਬਾਹਰ ਖਾਲਿਸਤਾਨ ਪੱਖੀ ਦੇ ਨਾਅਰੇ ਵੀ ਲਗਾਏ ਗਏ।

ਤਾਰਾ ਦੇ ਇਸ ਕੇਸ ‘ਚ ਪੰਜ ਹੋਰ ਵਿਅਕਤੀ ਪਹਿਲਾਂ ਹੀ ਅਦਾਲਤ ਵੱਲੋਂ ਬਰੀ ਕੀਤੇ ਜਾ ਚੁੱਕੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮੀਡੀਆ ਰਿਪੋਰਟਾਂ ਮੁਤਾਬਕ ਭਾਈ ਜਗਤਾਰ ਸਿੰਘ ਤਾਰਾ ਦੀ ਬੇਅੰਤ ਸਿੰਘ ਕਤਲ ਕੇਸ ਦੀ ਸੁਣਵਾਈ ਬੁੜੈਲ ਜੇਲ ਵਿੱਚ ਜੱਜ ਜੇ ਐਸ ਸਿੱਧੂ ਦੀ ਅਦਾਲਤ ਵਿੱਚ ਹੋਈ। ਆਖਰੀ ਗਵਾਹ ਡਾ. ਲਾਲ ਜੋ
ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ ਹਨ। ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਹਨ। ਮੀਡੀਆ ਰਿਪੋਰਟ ਮੁਤਾਬਕ ਮੰਗਲਵਾਰ (21 ਮਾਰਚ) ਨੂੰ ਪਟਿਆਲਾ ਅਦਾਲਤ 'ਚ
ਚੰਡੀਗੜ੍ਹ ਬੁੜੈਲ ਜੇਲ੍ਹ 'ਚ ਵੀਰਵਾਰ 23 ਫਰਵਰੀ ਨੂੰ ਭਾਈ ਜਗਤਾਰ ਸਿੰਘ ਤਾਰਾ ਦੇ ਮਾਮਲੇ ਦੀ ਸੁਣਵਾਈ ਵਿਚ ਲੱਗੀ ਵਿਸ਼ੇਸ਼ ਅਦਾਲਤ 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਸੁਣਵਾਈ
ਹਾਲੇ ਪਿਛਲੇ ਹਫਤੇ ਹੀ ਪੰਜਾਬ ਪੁਲਿਸ ਨੇ ਦੋ ਸਿੱਖਾਂ ਨੂੰ ਨਵਾਂਸ਼ਹਿਰ ਅਤੇ ਜਗਰਾਉਂ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਸਿੱਖਾਂ ਵਿਚ ਇਕ ਭਾਈ ਮਨਦੀਪ ਸਿੰਘ, ਜੋ ਕਿ ਪਿੰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: