Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਨੇ ਬੁੜੈਲ ਜੇਲ ਫਰਾਰੀ ਕੇਸ ਲੜਨ ਤੋਂ ਕੀਤਾ ਇਨਕਾਰ

ਭਾਈ ਜਗਤਾਰ ਸਿੰਘ ਤਾਰਾ ਨੇ ਬੁੜੈਲ ਜੇਲ ਫਰਾਰੀ ਕੇਸ ਲੜਨ ਤੋਂ ਕੀਤਾ ਇਨਕਾਰ

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਚੰਡੀਗੜ੍ਹ (12 ਜੁਲਾਈ, 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਵਿਚਾਰਅਧੀਨ  ਨਜ਼ਰਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਬੜੈਲ ਜੇਲ੍ਹ ਫ਼ਰਾਰੀ ਕੇਸ ’ਚ ਆਪਣੇ ਬਚਾਅ ਲਈ ਅਦਾਲਤੀ ਲੜਾਈ ਲੜਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਪਣੇ ਬਚਾਅ ਲਈ ਅਦਾਲਤ ਅੱਗੇ ਕੋਈ ਦਲੀਲ ਦੇਣ ਦੀ ਇੱਛਾ ਨਹੀਂ ਰੱਖਦਾ ਹੈ।

ਪੰਜਾਬੀ ਟ੍ਰਿਬਿਊਨ ਅਖ਼ਬਾਰ ਵਿੱਚ ਚੰਡੀਗੜ੍ਹ ਤੋਂ ਨਸ਼ਰ ਖ਼ਬਰ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਭਾਈ ਤਾਰਾ ਦੇ ਖ਼ਿਲਾਫ਼ ਜੇਲ੍ਹ ਫ਼ਰਾਰੀ  ਕੇਸ ’ਚ ਵੱਖਰੀ ਸੁਣਵਾਈ ਸ਼ੁਰੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਡਲ ਜੇਲ੍ਹ ਬੁੜੈਲ ’ਚ ਬੰਦ ਤਾਰਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਵਕੀਲ ਸਿਮਰਜੀਤ ਸਿੰਘ ਨੇ ਪ੍ਰੈੱਸ ਨੂੰ ਦੱਸਿਆ ਕਿ ਉਹ  ਜੇਲ੍ਹ ਬਰੇਕ ਕੇਸ ਵਿੱਚ ਅਦਾਲਤੀ ਲੜਾਈ ਲਡ਼ਣ ਦੇ ਰੌਂਅ ਵਿੱਚ ਨਹੀਂ ਹੈ।

ਉਨ੍ਹਾਂ ਦੇ ਮਨ ਵਿੱਚ ਪੁਲੀਸ ਅਤੇ ਜੇਲ੍ਹ ਅਧਿਕਾਰੀਆਂ ਵੱਲੋਂ ਕਥਿਤ ਮਾੜਾ ਵਰਤਾਅ ਕਰਨ  ਕਰਕੇ ਰੋਸ ਹੈ। ਉਹ ਮਰਹੂਮ ਬੇਅੰਤ ਸਿੰਘ ਕਤਲ ਕੇਸ ਵਿੱਚ ਵੀ ਅਦਾਲਤ ’ਚ ਆਪਣੇ ਪੱਖ ’ਚ ਦਲੀਲ ਦੇਣ ਤੋਂ ਨਾਂਹ ਕਰ ਚੁੱਕੇ ਹਨ।ਉਨ੍ਹਾਂ ਨੇ ਬੇਅੰਤ ਕਤਲ ਕੇਸ ਵੇਲੇ ਅਦਾਲਤ ਨੂੰ ਦਿੱਤੇ ਬਿਆਨਾਂ ਵਿੱਚ ਵੀ ਕਿਹਾ ਸੀ ਕਿ ਉਹ ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਵਿੱਚ ਵਿਸ਼ਵਾਸ ਨਹੀਂ ਰੱਖਦਾ ਹੈ ਜਿਸ ਕਰਕੇ ਕੁਝ ਕਹਿਣ ਦੀ ਜ਼ਰੂਰਤ ਨਹੀਂ ਰਹਿ ਗਈ ਹੈ।

ਜੇਲ੍ਹ ਫ਼ਰਾਰੀ  ਕੇਸ ਵਿੱਚ ਉਸ ਦੇ ਦੋ ਹੋਰ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਵਿਰੁੱਧ ਚੰਡੀਗੜ੍ਹ ਦੀ ਅਦਾਲਤ ਵਿੱਚ ਵੱਖਰਾ ਕੇਸ ਚੱਲ ਰਿਹਾ ਹੈ। ਬੇਅੰਤ ਕਤਲ ਕੇਸ ਵਿੱਚ ਭਾਈ ਹਵਾਰਾ ਅਤੇ ਭਾਈ ਭਿਓਰਾ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਜਾ ਚੁੱਕੀ ਹੈ।

ਭਾਈ ਤਾਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਚੰਡੀਗਡ਼੍ਹ ਪ੍ਰਸ਼ਾਸਨ ਨੇ ਹੁਣ ਆ ਕੇ ਵੱਖਰਾ ਕੇਸ ਚਲਾਉਣ ਦੀ ਆਗਿਆ ਦਿੱਤੀ ਹੈ। ਭਾਈ ਹਵਾਰਾ ਅਤੇ ਭਾਈ ਭਿਓਰਾ ਇਸ ਵੇਲੇ ਤਿਹਾੜ ਜੇਲ੍ਹ ’ਚ ਬੰਦ ਹਨ ਅਤੇ ਉਹ ਵੀਡੀਓ ਕਾਨਫਰਸਿੰਗ ਰਾਹੀਂ ਤਰੀਕਾਂ ਭੁਗਤ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ
ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: