Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਦੇ ਅਸਲਾ ਕੇਸ ਵਿਚੋਂ ਮਿਲੀ ਜ਼ਮਾਨਤ

ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਦੇ ਅਸਲਾ ਕੇਸ ਵਿਚੋਂ ਮਿਲੀ ਜ਼ਮਾਨਤ

ਲੁਧਿਆਣਾ: ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਥਾਣਾ ਕੋਤਵਾਲੀ, ਲੁਧਿਆਣਾ ਦੇ ਇਕ ਕੇਸ ਵਿਚੋਂ ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ, ਵਰਿੰਦਰ ਕੁਮਾਰ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ (ਫਾਈਲ ਫੋਟੋ)
ਐਡਵੋਕੇਟ ਜਸਪਾਲ ਸਿੰਘ ਮੰਝਪੁਰ (ਫਾਈਲ ਫੋਟੋ)

ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜ਼ਮਾਨਤ ਦੀ ਜਾਣਕਾਰੀ ਸਿੱਖ ਸਿਆਸਤ ਨਿਊਜ਼ (SSN) ਨੂੰ ਦਿੰਦਿਆ ਦੱਸਿਆ ਕਿ ਇਹ ਕੇਸ ਐਫ.ਆਈ.ਆਰ. ਨੰ: 139 ਤਹਿਤ 30 ਦਸੰਬਰ 1995 ਨੂੰ ਤਫਤੀਸ਼ੀ ਅਫਸਰ ਸਬ ਇੰਸਪੈਕਟਰ ਗੁਰਿੰਦਰਜੀਤ ਸਿੰਘ ਨੇ ਦਰਜ ਕੀਤਾ ਸੀ।

ਇਸ ਕੇਸ ਵਿਚ ਪੁਲਿਸ ਵਲੋਂ ਭਾਈ ਹਵਾਰਾ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ 25,54,59 ਲਾਈਆਂ ਗਈਆਂ ਸਨ। ਪੁਲਿਸ ਦੀ ਕਹਾਣੀ ਮੁਤਾਬਕ ਭਾਈ ਹਵਾਰਾ ਕੋਲੋਂ ਚੰਦਰ ਨਗਰ ਇਲਾਕੇ ਵਿਚੋਂ ਪੈਂਦੇ ਬੁੱਢਾ ਨਾਲਾ ਦੀ ਪੁਲੀ ਕੋਲੋਂ ਇਕ ਏ.ਕੇ. 56 ਗੰਨ ਅਤੇ ਏ.ਕੇ. 56 ਦੇ 50 ਰੌਂਦਾਂ ਦੀ ਬਰਾਮਦਗੀ ਕੀਤੀ ਦੱਸੀ ਗਈ ਸੀ।

ਸਬੰਧਤ ਖ਼ਬਰ:

ਰੋਪੜ ਅਦਾਲਤ ਵਲੋਂ 25 ਸਾਲ ਪੁਰਾਣੇ ਟਾਡਾ ਕੇਸ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: