Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ ਵਲੋਂ ਜੂਨ 84 ਘੱਲੂਘਾਰਾ ਦਿਹਾੜੇ ਮੌਕੇ ਕੌਮੀ ਏਕਤਾ ਦਾ ਸਵਾਗਤ

ਭਾਈ ਜਗਤਾਰ ਸਿੰਘ ਹਵਾਰਾ ਵਲੋਂ ਜੂਨ 84 ਘੱਲੂਘਾਰਾ ਦਿਹਾੜੇ ਮੌਕੇ ਕੌਮੀ ਏਕਤਾ ਦਾ ਸਵਾਗਤ

ਪਟਿਆਲਾ: ਨਵੰਬਰ 2015 ਵਿਚ ਸਰਬੱਤ ਖਾਲਸਾ ਵਲੋਂ ਨਾਮਜ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਪੰਥਕ ਜਥੇਬੰਦੀਆਂ ਵਲੋਂ ਘੱਲੂਘਾਰਾ ਜੂਨ 84 ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿਚ ਕੌਮੀ ਏਕਤਾ ਦਾ ਪ੍ਰਗਟਾਅ ਕਰਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜੂਨ 84 ਘੱਲੂਘਾਰਾ ਸਮੁੱਚੀ ਕੌਮ ਦਾ ਸਾਂਝਾ ਦਰਦ ਹੈ ਅਤੇ ਇਸ ਨੂੰ ਜਿੱਥੇ ਸਿੱਖਾਂ ਦੀਆਂ ਸਭ ਸਮਾਜਿਕ, ਧਾਰਮਿਕ, ਸਿਆਸੀ, ਸੱਭਿਆਚਾਰਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਯਾਦ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣੀ ਚਾਹੀਦੀ ਹੈ ਉੱਥੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਂਝਾ ਕੌਮੀ ਪ੍ਰੋਗਰਾਮ ਵੀ ਦੇਣਾ ਚਾਹੀਦਾ ਹੈ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਥ ਦੀ ਚੜ੍ਹਦੀ ਕਲਾ ਹੋ ਸਕੇ। ਇਸ ਸਬੰਧੀ ਜਾਣਕਾਰੀ ਭਾਈ ਜਗਤਾਰ ਸਿੰਘ ਹਵਾਰਾ ਦੀ ਦਿੱਲੀ ਤਿਹਾੜ ਜੇਲ੍ਹ ਵਿਚ ਉਹਨਾਂ ਦੀ ਮੁਲਾਕਾਤ ਕਰਕੇ ਆਏ ਬਾਪੂ ਗੁਰਚਰਨ ਸਿੰਘ ਪਟਿਆਲਾ ਨੇ ਦਿੱਤੀ।

ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)
ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)

ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਸ. ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ 1 ਜੂਨ ਨੂੰ ਭਾਈ ਹਵਾਰਾ ਦੀ ਤਿਹਾੜ ਜੇਲ੍ਹ ਦਿੱਲੀ ਤੋਂ ਲੁਧਿਆਣਾ ਦੀ ਮਿਸ ਮੋਨਿਕਾ ਗੋਇਲ, ਐਡੀਸ਼ਨਲ ਸੈਸ਼ਨਜ਼ ਜੱਜ ਦੀ ਅਦਾਲਤ ਵਿਚ 1995 ਦੇ ਬਾਰੂਦ-ਅਸਲਾ ਬਰਾਮਦਗੀ ਕੇਸ ਵਿਚ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਾਈ ਗਈ ਜਿਸ ਦੀ ਅਗਲੀ ਪੇਸ਼ੀ 6 ਜੂਨ ਪਾਈ ਗਈ ਹੈ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਭਾਈ ਹਵਾਰਾ ਦੇ ਥਾਣਾ ਸਦਰ ਧੂਰੀ (ਸੰਗਰੂਰ) ਦੇ ਇਕ ਕੇਸ ਵਿਚ ਪੁਲਿਸ ਵਲੋਂ ਧੂਰੀ ਜੁਡੀਸ਼ਲ ਮੈਜਿਸਟ੍ਰੇਟ ਜਗਵਿੰਦਰ ਸਿੰਘ ਦੀ ਅਦਾਲਤ ਵਿਚ ਬਿਆਨ ਦਰਜ਼ ਕਰਵਾਇਆ ਗਿਆ ਹੈ ਕਿ ਪੁਲਿਸ ਨੂੰ ਥਾਣਾ ਸਦਰ ਧੂਰੀ ਦੇ ਕੇਸ ਵਿਚ ਭਾਈ ਹਵਾਰਾ ਲੋਂੜੀਦੇ ਨਹੀਂ ਹਨ ਅਤੇ ਇਸ ਸਬੰਧੀ ਹੁਕਮ ਦੀ ਤਰੀਕ ਅਦਾਲਤ ਵਲੋਂ 5 ਜੂਨ ਨਿਯਤ ਕੀਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: