Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ 25 ਸਾਲਾ ਪੁਰਾਣੇ ਟਾਡਾ ਕੇਸ ਵਿੱਚੋਂ ਬਰੀ

ਭਾਈ ਜਗਤਾਰ ਸਿੰਘ ਹਵਾਰਾ 25 ਸਾਲਾ ਪੁਰਾਣੇ ਟਾਡਾ ਕੇਸ ਵਿੱਚੋਂ ਬਰੀ

ਰੋਪੜ: ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਇੱਥੋਂ ਦੀ ਇੱਕ ਸਥਾਨਿਕ ਅਦਾਲਤ ਨੇ ਟਾਡਾ ਅਤੇ ਅਸਲੇ ਦੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਕੇਸ ਦੀ ਸੁਣਵਾਈ ਸਹਾਇਕ ਜਿਲਾ ਸ਼ੈਸ਼ਨ ਜੱਜ ਸੁਨੀਤਾ ਕੁਮਾਰੀ ਸ਼ਰਮਾ ਵੱਲੋਂ ਵੀਡੀਓੁ ਕਾਨਫਰੰਸ ਦੇ ਜਰੀਏ ਕੀਤੀ ਗਈ।

ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)
ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)

ਭਾਈ ਹਵਾਰਾ ‘ਤੇ ਰੋਪੜ ਅਦਾਲਤ ਵਿੱਚ ਪੰਜਾਬ ਕੇਸ ਚੱਲ ਰਹੇ ਹਨ ਅਤੇ ਪਿਛਲੇ ਦੋ ਮਹੀਨਿਆ ਦੌਰਾਨ ਉਹ ਦੂਜੇ ਕੇਸ ਵਿੱਚੋਂ ਬਰੀ ਹੋਏ ਹਨ।

ਬੀਤੀ 24 ਫਰਵਰੀ ਨੂੰ ਉਨ੍ਹਾਂ ਨੂੰ ਅਸਲੇ ਦੇ ਇੱਕ ਕੇਸ ਵਿੱਚ ਸਬੂਤਾਂ ਦੀ ਘਾਟ ਕਾਰਣ ਬਰੀ ਕਰ ਦਿੱਤਾ ਸੀ।

ਜਿਸ ਕੇਸ ਵਿੱਚੋਂ ਭਾਈ ਹਵਾਰਾ ਨੂੰ ਕੱਲ ਬਰੀ ਕੀਤਾ ਗਿਆ ਹੈ, ਉਹ 22 ਸਤੰਬਰ 1991 ਨੂੰ ਉਨ੍ਹਾਂ ਖਿਲਾਫ ਦਰਜ਼ ਕੀਤਾ ਗਿਆ ਸੀ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Bhai Jagtar Singh Hawara acquitted in 25 years old TADA case by Ropar court

ਸਰਕਾਰੀ ਧਿਰ ਦਾ ਦੋਸ਼ ਸੀ ਕਿ 2 ਸਤੰਬਰ 1991 ਨੂੰ ਹਵਾਰਾ ਫਿੰਡ ਨੇੜੇ ਹੋਏ ਪੁਲਿਸ ਮੁਕਾਬਲੇ ਵਿੱਚ ਉਹ ਸ਼ਾਮਲ ਸਨ।ਇਸ ਘਟਨਾ ਵਿੱਚ ਤਿੰਨ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ। ਸ਼ੁਰੂ ਵਿੱਚ ਇਹ ਕੇਸ ਅਣਪਛਾਤੇ ਬੰਦਿਆਂ ਦੇ ਨਾਂ ‘ਤੇ ਦਰਜ਼ ਕੀਤਾ ਗਿਆ ਸੀ ਅਤੇ ਇਸ ਵਿੱਚ ਭਾਈ ਹਵਾਰਾ ਦਾ ਨਾਂ ਬਾਅਦ ਵਿੱਚ ਜੋੜਿਆ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ
ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: