Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਸਵੰਤ ਸਿੰਘ ਖਾਲੜਾ ਨੂੰ ਯਾਦ ਕਰਦਿਆਂ: ਇਨਸਾਫ ਦੀ ਇੱਕ ਕਿਰਨ ( ਇਨਸਾਫ਼ ਵੱਲੋਂ ਜਾਰੀ ਦਸਤਾਵੇਜ਼ੀ)

ਭਾਈ ਜਸਵੰਤ ਸਿੰਘ ਖਾਲੜਾ ਨੂੰ ਯਾਦ ਕਰਦਿਆਂ: ਇਨਸਾਫ ਦੀ ਇੱਕ ਕਿਰਨ ( ਇਨਸਾਫ਼ ਵੱਲੋਂ ਜਾਰੀ ਦਸਤਾਵੇਜ਼ੀ)

ਚੰਡੀਗੜ੍ਹ (7 ਅਗਸਤ, 2015): ਅਮਰੀਕਾ ਦੀ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਇੱਕ ਜੱਥੇਬੰਦੀ “ਇਨਸਾਫ” ਨੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ‘ਤੇ ਅਧਾਰਿਤ ਇੱਕ ਦਸਤਾਵੇਜ਼ੀ ਰਿਲੀਜ਼ ਕੀਤੀ ਹੈ।

ਇਨਸਾਫ ਦੇ ਯੂਟਿਊਬ ਚੈਨਲ ‘ਤੇ ਦਸਤਾਵੇਜੀ ਜਾਰੀ ਕਰਦਿਆਂ ਲਿਖਿਆ ਹੈ ਕਿ:
“ਅੱਜ ਮਨੁੱਖੀ ਅਧਿਕਾਰਾਂ ਦੇ ਆਗੂ ਭਾਈ ਜਸਵੰਤ ਸਿੰਘ ਖਾਲੜਾ ਨੂੰ ਪੁਲਿਸ ਵੱਲੋਂ ਅਗਵਾ ਕਰਨ ਦੇ 20ਵੇਂ ਦਿਹਾੜੇ ‘ਤੇ ਇਨਸਾਫ ਇੱਕ ਦਸਤਾਵੇਜ਼ੀ ਫਿਲਮ “ ਜਸਵੰਤ ਸਿੰਘ ਖਾਲੜਾ ਨੂੰ ਯਾਦ ਕਰਦਿਆਂ: ਇਨਸਾਫ ਦੀ ਇੱਕ ਕਿਰਨ” ਜਾਰੀ ਕਰਦੀ ਹੈ ਇਸ ਅੱਧੇ ਘੰਟੇ ਦੀ ਦਸਤਾਵੇਜ਼ੀ ਵਿੱਚ ਭਾਈ ਖਾਲੜਾ ਦੇ ਪਰਿਵਾਰ ਨਾਲ ਕੀਤੀ ਗੱਲਬਾਤ ਅਤੇ ਭਾਈ ਖਾਲੜਾ ਵੱਲੋਂ ਪੰਜਾਬ ਵਿੱਚ ਲਾਵਾਰਿਸ ਕਹਿ ਕੇ ਸਾੜੀਆਂ ਗਈਆਂ ਲਾਸ਼ਾਂ ਅਤੇ ਜਬਰੀ ਚੁੱਕ ਕੇ ਖਪਾ ਦਿੱਤੇ ਗਏ ਲੋਕਾਂ ਦੀ ਜਾਂਚ ਪੜਤਾਲ ਕਰਨ ਦੀ ਵੀਡੀਉ ਸ਼ਾਮਲ ਹੈ।

ਭਾਈ ਖਾਲੜਾ ਦੀ ਸ਼ਹੀਦੀ ਤੋਂ ਵੀਹ ਸਾਲ ਬਾਅਦ ਵੀ ਪੰਜਾਬ ਵਿੱਚ ਸਿੱਖਾਂ ਦੇ ਮਨੁੱਖੀ ਹੱਕਾਂ ਦਾ ਯੋਜਨਾਬੰਦੀ ਨਾਲ ਘਾਣ ਕਰਨ ਵਾਲੇ ਆਜ਼ਾਦ ਘੁੰਮ ਰਹੇ ਹਨ।ਭਾਰਤ ਸਰਕਾਰ ਨੇ ਭਾਈ ਖਾਲੜਾ ਅਤੇ ਹੋਰ ਹਜ਼ਾਰਾਂ ਸਿੱਖਾਂ ਦੇ ਕਾਤਲ ਕੇਪੀ ਐੱਸ ਗਿੱਲ ਅਤੇ ਹੋਰਾਂ ਨੂੰ ਉਨ੍ਹਾਂ ਦੇ ਕੀਤੇ ਜ਼ੁਲਮਾਂ ਦੀ ਕੋਈ ਸਜ਼ਾ ਨਹੀਂ ਦਿੱਤੀ।



Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: