Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਢੱਡਰੀਆਂਵਾਲਿਆਂ ’ਤੇ ਹਮਲਾ ਕਰਨ ਵਾਲਿਆਂ ਦਾ ਇਕ ਦਿਨ ਦਾ ਰਿਮਾਂਡ ਹੋ ਵਧਿਆ

ਭਾਈ ਢੱਡਰੀਆਂਵਾਲਿਆਂ ’ਤੇ ਹਮਲਾ ਕਰਨ ਵਾਲਿਆਂ ਦਾ ਇਕ ਦਿਨ ਦਾ ਰਿਮਾਂਡ ਹੋ ਵਧਿਆ

ਲੁਧਿਆਣਾ: ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਚਾਰ ਹਮਲਾਵਰਾਂ ਨੂੰ ਅਦਾਲਤ ਨੇ ਇੱਕ ਦਿਨ ਦੇ ਹੋਰ ਪੁਲਿਸ ਰਿਮਾਂਡ ਉੇਤੇ ਭੇਜ ਦਿੱਤਾ ਹੈ। ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਹੋਇਆ ਸੀ।

ਦਮਦਮੀ ਟਕਸਾਲ ਨਾਲ ਸਬੰਧਤ ਵਿਅਕਤੀਆਂ ਮੀਡੀਆ ਨਾਲ ਗੱਲ ਕਰਦੇ ਹੋਏ।
ਦਮਦਮੀ ਟਕਸਾਲ ਨਾਲ ਸਬੰਧਤ ਵਿਅਕਤੀਆਂ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)

ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਪਰ ਹਮਲੇ ਵਿੱਚ ਕਿਸ ਦਾ ਹੱਥ ਸੀ, ਇਸ ਦਾ ਪੁਲਿਸ ਅਜੇ ਤੱਕ ਖੁਲਾਸਾ ਨਹੀਂ ਕਰ ਸਕੀ। ਕਾਬਲੇਗੌਰ ਹੈ ਕਿ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਕੀਤਾ ਗਿਆ ਸੀ। ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ।

ਇਸ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਬਚ ਗਏ ਸਨ ਜਦਕਿ ਉਨ੍ਹਾਂ ਦੇ ਇੱਕ ਸਾਥੀ ਭਾਈ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਹਮਲੇ ਵੇਲੇ ਢੱਡਰੀਆਂਵਾਲੇ ਮੁੱਲਾਂਪੁਰ ਦਾਖਾ ਨੇੜੇ ਪਿੰਡ ਈਸੇਵਾਲ ਦੇ ਧਾਰਮਿਕ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਹਾਈਕੋਰਟ ਨੇ ਸ਼ਨੀਵਾਰ ਨੂੰ ਖਾਰਜ ਕਰ ਦਿੱਤਾ ਹੈ। ਭਾਈ ਢੱਡਰੀਆਂਵਾਲਿਆਂ ਵਲੋਂ ਦਮਦਮੀ ਟਕਸਾਲ (ਮਹਿਤਾ)
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ 'ਤੇ ਹੋਏ ਹਮਲੇ ਜਾਂਚ ਲਈ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ 17
ਲੁਧਿਆਣਾ ਵਿੱਚ ਹੋਏ ਹਮਲੇ ਤੋਂ ਤਕਰੀਬਨ ਪੰਦਰਾਂ ਦਿਨਾਂ ਬਾਅਦ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਅੱਜ ਮੰਗ ਕੀਤੀ ਕਿ 17 ਮਈ ਨੂੰ ਲੁਧਿਆਣਾ ਵਿਖੇ ਉਨ੍ਹਾਂ ਦੇ ਕਾਫਲੇ ’ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਉਹ ਅੱਜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: